06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਜਥੇਦਾਰ ਭਾਈ ਕੁਲਦੀਪ ਸਿੰਘ ਚੱਕ ਸਕੂਲ ਦੀ ਵਿਦਿਆਰਥਣ ਪ੍ਰਾਚੀ ਸੈਣੀ ਨੇ ਪੰਜਾਬ ਰਾਜ ਪੱਧਰ ਜੂਨੀਅਰ ਅਤੇ ਸੀਨੀਅਰ ਬੈਡਮਿੰਟਨ ਚੈਂਪੀਅਨਸ਼ਿਪ ’ਚ ਮਾਰੀਆਂ ਮੱਲ੍ਹਾਂ

ਮੁਕੇਰੀਆਂ, 6 ਨਵੰਬਰ (ਰਾਮਗੜ੍ਹੀਆ)-ਜਥੇਦਾਰ ਭਾਈ ਕੁਲਦੀਪ ਸਿੰਘ ਚੱਕ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮੁਕੇਰੀਆਂ ਦੀ ਹੋਣਹਾਰ ਵਿਦਿਆਰਥਣ ਪ੍ਰਾਚੀ ਸੈਣੀ ਨੇ ਲੁਧਿਆਣਾ ਵਿਖੇ ਆਯੋਜਿਤ ਪੰਜਾਬ ਰਾਜ ਪੱਧਰੀ ਜੂਨੀਅਰ ਅਤੇ ਸੀਨੀਅਰ ਬੈਡਮਿੰਟਨ ਚੈਂਪੀਅਨਸ਼ਿਪ ਅੰਡਰ-19 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 23 ਟੀਮਾਂ ਦੇ ਮੁਕਾਬਲੇ ਵਿਚ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਗਮਾ ਆਪਣੇ ਨਾਮ ਕੀਤਾ। ਇਸ ਤੋਂ ਇਲਾਵਾ 70ਵੀਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਬੈਡਮਿੰਟਨ ਪ੍ਰਤੀਯੋਗਤਾ ਵਿਚ ਵੀ ਪ੍ਰਾਚੀ ਸੈਣੀ ਨੇ 23 ਟੀਮਾਂ ਦੇ ਮੁਕਾਬਲੇ ਵਿਚ ਕਾਂਸੀ ਦਾ ਤਗਮਾ ਜਿੱਤ ਕੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 07-11-2026
ਮੁਕੇਰੀਆਂ, 6 ਨਵੰਬਰ (ਰਾਮਗੜ੍ਹੀਆ)-ਜਥੇਦਾਰ ਭਾਈ ਕੁਲਦੀਪ ਸਿੰਘ ਚੱਕ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮੁਕੇਰੀਆਂ ਦੀ ਹੋਣਹਾਰ ਵਿਦਿਆਰਥਣ ਪ੍ਰਾਚੀ ਸੈਣੀ ਨੇ ਲੁਧਿਆਣਾ ਵਿਖੇ ਆਯੋਜਿਤ ਪੰਜਾਬ ਰਾਜ ਪੱਧਰੀ ਜੂਨੀਅਰ ਅਤੇ ਸੀਨੀਅਰ ਬੈਡਮਿੰਟਨ ਚੈਂਪੀਅਨਸ਼ਿਪ ਅੰਡਰ-19 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 23 ਟੀਮਾਂ ਦੇ ਮੁਕਾਬਲੇ ਵਿਚ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਗਮਾ ਆਪਣੇ ਨਾਮ ਕੀਤਾ। ਇਸ ਤੋਂ ਇਲਾਵਾ 70ਵੀਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਬੈਡਮਿੰਟਨ ਪ੍ਰਤੀਯੋਗਤਾ ਵਿਚ ਵੀ ਪ੍ਰਾਚੀ ਸੈਣੀ ਨੇ 23 ਟੀਮਾਂ ਦੇ ਮੁਕਾਬਲੇ ਵਿਚ ਕਾਂਸੀ ਦਾ ਤਗਮਾ ਜਿੱਤ ਕੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਸ ਦੀ ਇਸ ਸ਼ਾਨਦਾਰ ਪ੍ਰਾਪਤੀ ਦੇ ਆਧਾਰ ’ਤੇ ਰਾਸ਼ਟਰੀ ਪੱਧਰ ਦੇ ਟਰਾਇਲਾਂ ਲਈ ਵੀ ਉਸ ਦੀ ਚੋਣ ਹੋਈ ਹੈ। ਵਿਦਿਆਰਥਣ ਦੀ ਇਸ ਮਾਣਮੱਤੀ ਸਫ਼ਲਤਾ ਲਈ ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਟਰੱਸਟ ਦੇ ਚੇਅਰਮੈਨ ਰਵਿੰਦਰ ਸਿੰਘ ਚੱਕ, ਕਾਲਜ ਪ੍ਰਿੰਸੀਪਲ ਡਾ. ਮੀਤੂ ਮਹਾਜਨ ਅਤੇ ਸਕੂਲ ਦੀ ਉਪ-ਪ੍ਰਿੰਸੀਪਲ ਮਨਪ੍ਰੀਤ ਕੌਰ ਨੇ ਖੇਡ ਅਧਿਆਪਕਾ ਰਾਜਦੀਪ ਕੌਰ, ਵਿਦਿਆਰਥਣ ਪ੍ਰਾਚੀ ਸੈਣੀ ਅਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ। ਸਕੂਲ ਪ੍ਰਬੰਧਕਾਂ ਨੇ ਵਿਦਿਆਰਥਣ ਦੀ ਮਿਹਨਤ, ਲਗਨ ਅਤੇ ਖੇਡ ਭਾਵਨਾ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਮਾਣਮੱਤੀਆਂ ਪ੍ਰਾਪਤੀਆਂ ਹੋਰਨਾਂ ਵਿਦਿਆਰਥਣਾਂ ਨੂੰ ਵੀ ਖੇਡਾਂ ਦੇ ਖੇਤਰ ਵਿੱਚ ਅੱਗੇ ਵਧਣ ਅਤੇ ਆਪਣੇ ਨਿਰਧਾਰਤ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਪ੍ਰੇਰਿਤ ਕਰਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਘੁੰਮਣ ਨੇ ਬਾਬਾ ਲਾਲ ਦਿਆਲ ਮੰਦਰ ਵਿਖੇ ਮੱਥਾ ਟੇਕਿਆ ਅਗਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ’ਚ ਉਤਸ਼ਾਹ ਨਾਲ ਮਨਾਇਆ ਦੀਵਾਲੀ ਦਾ ਤਿਉਹਾਰ
Ad Position 24