06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਦਸਮੇਸ਼ ਗਰਲਜ਼ ਕਾਲਜ ਵਿਖੇ ਸੈਨੇਟ ਮੈਂਬਰ ਸੰਦੀਪ ਸਿੰਘ ਸੀਕਰੀ ਦਾ ਵਿਸ਼ੇਸ਼ ਸਨਮਾਨ

ਹੁਸ਼ਿਆਰਪੁਰ, 6 ਨਵੰਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਯੂਥ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ ਹਰਜੀ ਬਾਜਵਾ ਦਾ ਆਪਣੇ ਗ੍ਰਹਿ ਵਿਖੇ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਬਾਜਵਾ ਨੂੰ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਭੇਟ ਕਰਦਿਆਂ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਅਤੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ।

Ad Position 21
No active advertisement
ਯੂਥ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ ਹਰਜੀ ਬਾਜਵਾ ਦਾ ਸਨਮਾਨ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸੰਦੀਪ ਸਿੰਘ ਸੀਕਰੀ, ਹਰਦੇਵ ਸਿੰਘ ਕੋਠੇ ਜੱਟਾਂ ਤੇ ਹੋਰ। ਤਸਵੀਰ : ਹਮਸ਼ਾਇਨ ਸਟੂਡੀਓ ਦਸਮੇਸ਼ ਗਰਲਜ਼ ਕਾਲਜ ਵਿਖੇ ਸੈਨੇਟ ਮੈਂਬਰ ਸੰਦੀਪ ਸਿੰਘ ਸੀਕਰੀ ਦਾ ਵਿਸ਼ੇਸ਼ ਸਨਮਾਨ ਕਰਦੇ ਹੋਏ ਚੇਅਰਮੈਨ ਰਵਿੰਦਰ ਸਿੰਘ ਚੱਕ ਮੈਂਬਰ ਐਸ.ਜੀ.ਪੀ.ਸੀ. ਤੇ ਹੋਰ। ਤਸਵੀਰ : ਰਾਮਗੜ੍ਹੀਆ 07-11-2026
ਹੁਸ਼ਿਆਰਪੁਰ, 6 ਨਵੰਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਯੂਥ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ ਹਰਜੀ ਬਾਜਵਾ ਦਾ ਆਪਣੇ ਗ੍ਰਹਿ ਵਿਖੇ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਬਾਜਵਾ ਨੂੰ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਭੇਟ ਕਰਦਿਆਂ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਅਤੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਯੂਥ ਅਕਾਲੀ ਦਲ ਪਾਰਟੀ ਦੀ ਰੀੜ੍ਹ ਦੀ ਹੱਡੀ ਹੈ ਅਤੇ ਨੌਜਵਾਨਾਂ ਦੀ ਸਰਗਰਮ ਸ਼ਮੂਲੀਅਤ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲਦੀ ਹੈ। ਇਸ ਮੌਕੇ ਹਲਕਾ ਸ਼ਾਮਚੁਰਾਸੀ ਦੇ ਇੰਚਾਰਜ ਸੰਦੀਪ ਸਿੰਘ ਸੀਕਰੀ ਨੇ ਕਿਹਾ ਕਿ ਹਰਸਿਮਰਨ ਸਿੰਘ ਹਰਜੀ ਬਾਜਵਾ ਦੀ ਉਕਤ ਨਿਯੁਕਤੀ ਨਾਲ ਜ਼ਿਲ੍ਹੇ ’ਚ ਯੂਥ ਅਕਾਲੀ ਦਲ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਮੌਕੇ ਹਰਸਿਮਰਨ ਸਿੰਘ ਹਰਜੀ ਬਾਜਵਾ ਨੇ ਆਪਣੀ ਨਿਯੁਕਤੀ ’ਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸੂਬਾ ਪ੍ਰਧਾਨ ਯੂਥ ਅਕਾਲੀ ਦਲ ਸਰਬਜੀਤ ਸਿੰਘ ਝਿੰਜਰ ਸਮੇਤ ਜ਼ਿਲ੍ਹੇ ਦੀ ਸਮੁੱਚੀ ਲੀਡਰਸ਼ਿਪ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਦਿੱਤਾ ਗਿਆ ਵਿਸ਼ਵਾਸ, ਸਹਿਯੋਗ ਅਤੇ ਹੌਸਲਾ-ਅਫ਼ਜ਼ਾਈ ਉਨ੍ਹਾਂ ਨੂੰ ਪਾਰਟੀ ਲਈ ਹੋਰ ਵੀ ਸਮਰਪਣ ਭਾਵਨਾ ਨਾਲ ਕੰਮ ਕਰਨ ਦੀ ਪ੍ਰੇਰਨਾ ਦਿੰਦੀ ਹੈ। ਇਸ ਮੌਕੇ ਨਿਰਮਲ ਸਿੰਘ ਭੀਲੋਵਾਲ, ਹਰਦੇਵ ਸਿੰਘ ਕੋਠੇ ਜੱਟਾਂ, ਸਤਨਾਮ ਬੰਟੀ ਪ੍ਰਧਾਨ ਦੋਆਬਾ ਜ਼ੋਨ ਬੀ.ਸੀ. ਵਿੰਗ, ਉਪਕਾਰ ਸਿੰਘ ਭੱਕਲਾ ਮੈਂਬਰ ਪੀ.ਏ.ਸੀ., ਗੁਰਜੀਤ ਸਿੰਘ ਨੀਲਾ ਨਲੋਆ ਮੈਂਬਰ ਪੀ.ਏ.ਸੀ., ਨਰਿੰਦਰ ਸਿੰਘ ਵਾਹਿਦ, ਗੁਰਜੀਤ ਸਿੰਘ ਸਾਬੀ ਢਿੱਲੋਂ, ਰਣਧੀਰ ਸਿੰਘ ਫਲੋਰਾ, ਅਮਨ ਬੈਂਸ, ਹਿੰਮਤ ਸਿੰਘ, ਦਲਵਿੰਦਰ ਸਿੰਘ ਥਿਆੜਾ ਅਤੇ ਕੰਵਰਪ੍ਰੀਤ ਕੇ.ਪੀ. ਸਚਦੇਵਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੀਬੀ ਸਤਵੰਤ ਕੌਰ ਪਬਲਿਕ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਵਿਧਾਇਕ ਘੁੰਮਣ ਨੇ ਬਾਬਾ ਲਾਲ ਦਿਆਲ ਮੰਦਰ ਵਿਖੇ ਮੱਥਾ ਟੇਕਿਆ
Ad Position 24