ਸੇਂਟ ਜੋਸਫ਼ ਕਾਨਵੈਂਟ ਸਕੂਲ ਦਾ ਸਾਲਾਨਾ ਸਮਾਰੋਹ
ਹੁਸ਼ਿਆਰਪੁਰ, 6 ਨਵੰਬਰ (ਹਰਪ੍ਰੀਤ ਕੌਰ)-ਸੇਂਟ ਜੋਸਫ਼ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦਾ ਸਲਾਨਾ ਸਮਾਰੋਹ ਹੋਇਆ। ਸਮਾਰੋਹ ’ਚ ਕੈਬਨਿਟ ਮੰਤਰੀ ਡਾ.
ਹੁਸ਼ਿਆਰਪੁਰ, 6 ਨਵੰਬਰ (ਹਰਪ੍ਰੀਤ ਕੌਰ)-ਸੇਂਟ ਜੋਸਫ਼ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦਾ ਸਲਾਨਾ ਸਮਾਰੋਹ ਹੋਇਆ। ਸਮਾਰੋਹ ’ਚ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਮੁੱਖ ਮਹਿਮਾਨ ਵਜੋਂ ਅਤੇ ਐਸ.ਡੀ.ਐਮ ਪਰਮਪ੍ਰੀਤ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਵਿਦਿਆਰਥੀਆਂ ਨੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਇਸ ਮੌਕੇ ਅਕਾਦਮਿਕ ਸੈਸ਼ਨ 2025-26 ਦੌਰਾਨ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਮੁੱਖ ਮਹਿਮਾਨ ਨੇ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਦੀ ਪ੍ਰਸ਼ੰਸਾ ਕੀਤੀ ਅਤੇ ਸਿੱਖਿਆ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਲਈ ਸਕੂਲ ਦੇ ਯਤਨਾਂ ਦੀ ਸ਼ਲਾਘਾ ਕੀਤੀ। ਪ੍ਰਿੰਸੀਪਲ ਸਿਸਟਰ ਸੁਧਾ ਅਤੇ ਸਟਾਫ਼ ਵਲੋਂ ਮੁੱਖ ਮਹਿਮਾਨਾਂ ਨੂੰ ਯਾਦਗਾਰ ਚਿੰਨ੍ਹ ਭੇਟ ਕੀਤੇ ਗਏ।