ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਖੇ ਦੀਵਾਲੀ ਦੇ ਤਿਉਹਾਰ ਮੌਕੇ ਰੰਗਾ-ਰੰਗ ਮੁਕਾਬਲੇ ਕਰਵਾਏ
ਮੁਕੇਰੀਆਂ, 7 ਨਵੰਬਰ (ਰਾਮਗੜ੍ਹੀਆ)-ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਖੇ ਦੀਵਾਲੀ ਦੇ ਤਿਉਹਾਰ ਦੇ ਮੌਕੇ ’ਤੇ ਵਿਸ਼ੇਸ਼ ਮੁਕਾਬਲੇ ਕਰਵਾਏ ਗਏ । ਇਸ ਮੌਕੇ ਵਿਦਿਆਰਥੀਆਂ ਨੇ ਆਪਣੀ ਰਚਨਾਤਮਿਕਤਾ, ਕਲਾਤਮਕ ਪ੍ਰਤਿਭਾ ਅਤੇ ਕਲਪਨਾ ਸ਼ੀਲਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਦ
ਦੀਵਾਲੀ ਦੇ ਤਿਉਹਾਰ ਮੌਕੇ ਤਿਆਰ ਕੀਤੀ ਰੰਗੋਲੀ ਨਾਲ ਵਿਦਿਆਰਥੀ। ਤਸਵੀਰ : ਰਾਮਗੜ੍ਹੀਆ
08-11-2026
ਮੁਕੇਰੀਆਂ, 7 ਨਵੰਬਰ (ਰਾਮਗੜ੍ਹੀਆ)-ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਖੇ ਦੀਵਾਲੀ ਦੇ ਤਿਉਹਾਰ ਦੇ ਮੌਕੇ ’ਤੇ ਵਿਸ਼ੇਸ਼ ਮੁਕਾਬਲੇ ਕਰਵਾਏ ਗਏ । ਇਸ ਮੌਕੇ ਵਿਦਿਆਰਥੀਆਂ ਨੇ ਆਪਣੀ ਰਚਨਾਤਮਿਕਤਾ, ਕਲਾਤਮਕ ਪ੍ਰਤਿਭਾ ਅਤੇ ਕਲਪਨਾ ਸ਼ੀਲਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਦੌਰਾਨ ਚੌਥੀ ਅਤੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਦੀਵਾ ਸਜਾਵਟ ਮੁਕਾਬਲੇ ਵਿਚ ਭਾਗ ਲਿਆ। ਛੇਵੀਂ ਅਤੇ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੇ ਥਾਲ਼ੀ ਸਜਾਵਟ ਮੁਕਾਬਲੇ ਵਿਚ ਆਪਣੀ ਕਲਾ ਦੇ ਜੌਹਰ ਦਿਖਾਏ। ਇਸੇ ਤਰ੍ਹਾਂ ਅੱਠਵੀਂ, ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਕਲਸ਼ ਸਜਾਵਟ ਅਤੇ ਰੰਗੋਲੀ ਬਣਾਉਣ ਦੇ ਮੁਕਾਬਲਿਆਂ ਵਿਚ ਵਧ-ਚੜ੍ਹ ਕੇ ਹਿੱਸਾ ਲਿਆ। ਵਿਦਿਆਰਥੀਆਂ ਨੇ ਵੱਖ-ਵੱਖ ਰੰਗਾਂ, ਫੁੱਲਾਂ ਅਤੇ ਸਜਾਵਟੀ ਸਮਗਰੀ ਦੀ ਵਰਤੋਂ ਕਰਦੇ ਬਹੁਤ ਹੀ ਸੁੰਦਰ ਅਤੇ ਆਕਰਸ਼ਕ ਕਲਾਕ੍ਰਿਤੀਆਂ ਤਿਆਰ ਕੀਤੀਆਂ। ਇਸ ਸਮੁੱਚੇ ਪ੍ਰੋਗਰਾਮ ਦਾ ਆਯੋਜਨ ਸਕੂਲ ਦੀ ਪ੍ਰਿੰਸੀਪਲ ਮੈਡਮ ਬਬੀਤਾ ਚੌਧਰੀ ਦੇ ਸੁਚੱਜੇ ਮਾਰਗ ਦਰਸ਼ਨ ਹੇਠ ਕੀਤਾ ਗਿਆ। ਸਮੂਹ ਅਧਿਆਪਕਾਂ ਨੇ ਪੂਰੀ ਲਗਨ ਅਤੇ ਉਤਸ਼ਾਹ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਂਦੇ ਹੋਏ ਇਨ੍ਹਾਂ ਮੁਕਾਬਲਿਆਂ ਨੂੰ ਸਫਲ ਬਣਾਉਣ ਵਿਚ ਅਹਿਮ ਯੋਗਦਾਨ ਪਾਇਆ। ਸਕੂਲ ਦੀ ਵਾਈਸ ਪ੍ਰਿੰਸੀਪਲ ਮੈਡਮ ਸਵਿਤਾ ਰਾਣੀ ਢੀਂਗਰਾ ਨੇ ਵਿਦਿਆਰਥੀਆਂ ਦੀ ਰਚਨਾਤਮਿਕਤਾ ਅਤੇ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਭਾਰਤੀ ਸਭਿਆਚਾਰ ਅਤੇ ਤਿਉਹਾਰਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਸਕੂਲ ਦੇ ਚੇਅਰਮੈਨ ਪ੍ਰੋਫੈਸਰ ਡੀ. ਵੀ. ਸ਼ਰਮਾ ਨੇ ਸਮੂਹ ਵਿਦਿਆਰਥੀਆਂ, ਮਾਪਿਆਂ ਅਤੇ ਸਟਾਫ਼ ਮੈਂਬਰਾਂ ਨੂੰ ਦੀਵਾਲੀ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ। ਅੰਤ ਵਿਚ ਪ੍ਰਿੰਸੀਪਲ ਮੈਡਮ ਬਬੀਤਾ ਚੌਧਰੀ ਨੇ ਸਾਰੇ ਭਾਗ ਲੈਣ ਵਾਲੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ।