07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਸਰ ਮਾਰਸ਼ਲ ਕਾਨਵੈਂਟ ਸਕੂਲ ਨੈਣੋਵਾਲ ਵੈਦ ’ਚ ਦੀਵਾਲੀ ਤੇ ਬੰਦੀ ਛੋੜ ਦਿਵਸ ਮਨਾਇਆ

ਅੱਡਾ ਸਰਾਂ , 7 ਨਵੰਬਰ (ਮਸੀਤੀ)-ਸਰ ਮਾਰਸ਼ਲ ਕਾਨਵੈਂਟ ਸਕੂਲ ਨੈਣੋਵਾਲ ਵੈਦ ਵਿਖੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਸੰਬੰਧੀ ਸਕੂਲ ਦੇ ਚੇਅਰਮੈਨ ਰਾਜਿੰਦਰ ਸਿੰਘ ਮਾਰਸ਼ਲ ਅਤੇ ਪ੍ਰਿੰਸੀਪਲ ਪਰਵਿੰਦਰ ਸਿੰਘ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਵਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਇਤਿਹਾਸ ਅਤੇ ਮਹੱਤਵ ਬਾਰੇ ਭਾਸ਼ਨ, ਕਵਿਤਾਵਾਂ ਤੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ।

Ad Position 21
No active advertisement
ਅਜੀਤ ਡੈਸਕ 08-11-2026
ਅੱਡਾ ਸਰਾਂ , 7 ਨਵੰਬਰ (ਮਸੀਤੀ)-ਸਰ ਮਾਰਸ਼ਲ ਕਾਨਵੈਂਟ ਸਕੂਲ ਨੈਣੋਵਾਲ ਵੈਦ ਵਿਖੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਸੰਬੰਧੀ ਸਕੂਲ ਦੇ ਚੇਅਰਮੈਨ ਰਾਜਿੰਦਰ ਸਿੰਘ ਮਾਰਸ਼ਲ ਅਤੇ ਪ੍ਰਿੰਸੀਪਲ ਪਰਵਿੰਦਰ ਸਿੰਘ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਵਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਇਤਿਹਾਸ ਅਤੇ ਮਹੱਤਵ ਬਾਰੇ ਭਾਸ਼ਨ, ਕਵਿਤਾਵਾਂ ਤੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ। ਇਸ ਮੌਕੇ ਪ੍ਰਿੰਸੀਪਲ ਪਰਵਿੰਦਰ ਸਿੰਘ ਨੇ ਦੱਸਿਆ ਕਿ ਬੰਦੀ ਛੋੜ ਦਿਵਸ ਸਿੱਖ ਕੌਮ ਲਈ ਬਹੁਤ ਹੀ ਮਹੱਤਵਪੂਰਨ ਦਿਨ ਹੈ। ਮੁਗਲ ਬਾਦਸ਼ਾਹ ਜਹਾਂਗੀਰ ਨੇ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੂੰ ਗਵਾਲੀਅਰ ਦੇ ਕਿਲ੍ਹੇ ਵਿੱਚ ਨਜ਼ਰਬੰਦ ਕਰ ਦਿੱਤਾ ਸੀ, ਤਾਂ ਗੁਰੂ ਸਾਹਿਬ ਨੇ ਆਪਣੀ ਰਿਹਾਈ ਦੇ ਨਾਲ-ਨਾਲ ਉੱਥੇ ਕੈਦ 52 ਹਿੰਦੂ ਰਾਜਿਆਂ ਦੀ ਰਿਹਾਈ ਦੀ ਵੀ ਸ਼ਰਤ ਰੱਖੀ। ਗੁਰੂ ਸਾਹਿਬ ਦੇ ਹੁਕਮ ਅਨੁਸਾਰ ਇੱਕ ਖਾਸ ਚੋਲਾ ਤਿਆਰ ਕੀਤਾ ਗਿਆ, ਜਿਸ ਦੀਆਂ 52 ਕਲੀਆਂ ਨੂੰ ਫੜ ਕੇ ਸਾਰੇ ਰਾਜੇ ਕਿਲ੍ਹੇ ਵਿੱਚੋਂ ਬਾਹਰ ਆਏ। ਇਸੇ ਲਈ ਇਸ ਦਿਨ ਨੂੰ ਬੰਦੀ ਛੋੜ ਦਿਵਸ ਵਜੋਂ ਮਨਾਇਆ ਜਾਂਦਾ ਹੈ। ਜਦੋਂ ਗੁਰੂ ਸਾਹਿਬ ਅੰਮ੍ਰਿਤਸਰ ਪਹੁੰਚੇ ਤਾਂ ਸੰਗਤਾਂ ਨੇ ਦੀਵੇ ਜਗਾ ਕੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਵਿਦਿਆਰਥੀਆਂ ਨੂੰ ਪ੍ਰਦੂਸ਼ਣ ਰਹਿਤ, ਸੁਰੱਖਿਅਤ ਅਤੇ ਵਾਤਾਵਰਨ ਪੱਖੀ ਦੀਵਾਲੀ ਮਨਾਉਣ ਦਾ ਸੁਨੇਹਾ ਦਿੱਤਾ ਗਿਆ। ਇਸ ਮੌਕੇ ਵਾਈਸ ਪ੍ਰਿੰਸੀਪਲ ਸਰਬਜੀਤ ਕੌਰ, ਮਨਦੀਪ ਸਿੰਘ, ਸੁਖਲਿੰਦਰ ਪਾਲ ਸਿੰਘ, ਸਿਮਰਨ ਸੈਣੀ, ਰਾਜਦੀਪ ਸੈਣੀ, ਕਿਰਨਦੀਪ ਕੌਰ, ਦਲਜੀਤ ਕੌਰ, ਸਿਮਰਪ੍ਰੀਤ , ਗੁਰਪ੍ਰੀਤ ਕੌਰ, ਨਵਨੀਤ ਕੌਰ, ਸੰਦੀਪ ਕੌਰ, ਇੰਦਰਵੀਰ ਕੌਰ, ਪਰਮਦੀਪ ਕੌਰ, ਅਵਤਾਰ ਕੌਰ, ਸ਼ਿਵਾਨੀ, ਸਿਮਰਨਜੀਤ ਕੌਰ, ਧਰਮਵੀਰ ਕੌਰ, ਨੀਲਮਾ ਦੇਵੀ, ਬਬੀਤਾ, ਮਨਪ੍ਰੀਤ ਕੌਰ, ਮਨਿੰਦਰਜੀਤ ਕੌਰ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਪਰਿੰਗਡੇਲਜ਼ ਪਬਲਿਕ ਸਕੂਲ ਗਾਲੜੀਆਂ (ਮੁਕੇਰੀਆਂ) ਵਿਚ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਬੂਟੇ ਲਗਾ ਕੇ ਮਨਾਇਆ ਜਾਵੇ ਦੀਵਾਲੀ ਦਾ ਤਿਉਹਾਰ-ਡਾ. ਬਾਠ
Ad Position 24