ਰੇਲ ਗੱਡੀ ਹੇਠਾਂ ਆਉਣ ਨਾਲ ਪ੍ਰਵਾਸੀ ਮਜ਼ਦੂਰ ਦੀ ਮੌਤ
ਮੁਕੇਰੀਆਂ, 9 ਨਵੰਬਰ (ਰਾਮਗੜ੍ਹੀਆ)- ਜਲੰਧਰ-ਪਠਾਨਕੋਟ ਪਸੰਜਰ ਰੇਲ ਗੱਡੀ ਦੀ ਲਪੇਟ ’ਚ ਆਉਣ ਕਾਰਨ ਇਕ ਪ੍ਰਵਾਸੀ ਮਜ਼ਦੂਰੀ ਮੌਤ ਹੋ ਜਾਣ ਦਾ ਸਮਾਚਾਰ ਹੈ। ਰੇਲਵੇ ਪੁਲਿਸ ਵਲੋਂ ਮਿਲੀ ਜਾਣਕਾਰੀ ਅਨੁਸਾਰ ਉਕਤ ਵਿਅਕਤੀ ਓਵਰਬ੍ਰਿਜ ਗੁਰਦਾਸਪੁਰ ਹੇਠਾਂ ਰੇਲਵੇ ਲਾਈਨ ’ਤੇ ਰੇਲ ਗੱਡੀ ਹੇਠਾਂ ਆਇਆ ਹੈ।
ਮੁਕੇਰੀਆਂ, 9 ਨਵੰਬਰ (ਰਾਮਗੜ੍ਹੀਆ)- ਜਲੰਧਰ-ਪਠਾਨਕੋਟ ਪਸੰਜਰ ਰੇਲ ਗੱਡੀ ਦੀ ਲਪੇਟ ’ਚ ਆਉਣ ਕਾਰਨ ਇਕ ਪ੍ਰਵਾਸੀ ਮਜ਼ਦੂਰੀ ਮੌਤ ਹੋ ਜਾਣ ਦਾ ਸਮਾਚਾਰ ਹੈ। ਰੇਲਵੇ ਪੁਲਿਸ ਵਲੋਂ ਮਿਲੀ ਜਾਣਕਾਰੀ ਅਨੁਸਾਰ ਉਕਤ ਵਿਅਕਤੀ ਓਵਰਬ੍ਰਿਜ ਗੁਰਦਾਸਪੁਰ ਹੇਠਾਂ ਰੇਲਵੇ ਲਾਈਨ ’ਤੇ ਰੇਲ ਗੱਡੀ ਹੇਠਾਂ ਆਇਆ ਹੈ। ਉਕਤ ਵਿਅਕਤੀ ਨੇ ਕੋਕਾ ਕੋਲਾ ਰੰਗ ਦੀ ਜੈਕੇਟ, ਫਿੱਕੀ ਕੋਕਾ ਕੋਲਾ ਰੰਗ ਦੀ ਬਨੈਣ ਅਤੇ ਕਾਲੇ ਰੰਗ ਦੀ ਪੈਂਟ ਪਹਿਨੀ ਹੋਈ ਸੀ। ਉਕਤ ਵਿਅਕਤੀ ਦੀ ਉਮਰ 55/60 ਸਾਲ ਦੀ ਲੱਗ ਰਹੀ ਹੈ ਜਿਸ ਦੀ ਸ਼ਨਾਖ਼ਤ ਨਹੀਂ ਹੋ ਸਕੀ। ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਲਾਸ਼ ਨੂੰ ਸ਼ਨਾਖ਼ਤ ਲਈ 72 ਘੰਟਿਆਂ ਲਈ ਮੋਰਚਰੀ ਸਿਵਲ ਹਸਪਤਾਲ ਵਿਖੇ ਰੱਖਿਆ ਗਿਆ ਹੈ।