08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਸਰਕਾਰ ਦੀ ਸ਼ਹਿ ’ਤੇ ਪੁਲਿਸ ਵਲੋਂ ਕੰਪਿਊਟਰ ਅਧਿਆਪਕਾਂ ’ਤੇ ਕੀਤੇ ਅੰਨ੍ਹੇ ਤਸ਼ੱਦਦ ਦੀ ਜੀ.ਟੀ.ਯੂ. ਵਲੋਂ ਨਿਖੇਧੀ

ਮੁਕੇਰੀਆਂ, 9 ਨਵੰਬਰ (ਰਾਮਗੜ੍ਹੀਆ)-ਪਿਛਲੇ ਲਗਭਗ 21 ਸਾਲਾਂ ਤੋਂ ਸਿੱਖਿਆ ਵਿਭਾਗ ’ਚ ਪਿਕਟਸ ਸੁਸਾਇਟੀ ਅਧੀਨ ਸਰਕਾਰੀ ਸਕੂਲਾਂ ’ਚ ਕੰਮ ਕਰ ਰਹੇ ਕੰਪਿਊਟਰ ਅਧਿਆਪਕਾਂ ਉੱਪਰ ਸਰਕਾਰ ਦੀ ਸ਼ਹਿ ’ਤੇ ਪੁਲਿਸ ਦੀ ਅੰਨ੍ਹੇ ਤਸ਼ੱਦਦ ਦੀ ਗੌਰਮਿੰਟ ਟੀਚਰਜ਼ ਯੂਨੀਅਨ ਨਿਖੇਧੀ ਕਰਦੀ ਹੈ। ਇਹ ਪ੍ਰਗਟਾਵਾ ਗੌਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਜਥੇਬੰਦਕ ਸਕੱਤਰ ਰਜਤ ਮਹਾਜਨ, ਸਹਾਇਕ ਪ੍ਰੈੱਸ ਸਕੱਤਰ ਸਤੀਸ਼ ਕੁਮਾਰ, ਪ੍ਰਧਾਨ ਪ.

Ad Position 21
No active advertisement
ਅਜੀਤ ਡੈਸਕ 10-11-2026
ਮੁਕੇਰੀਆਂ, 9 ਨਵੰਬਰ (ਰਾਮਗੜ੍ਹੀਆ)-ਪਿਛਲੇ ਲਗਭਗ 21 ਸਾਲਾਂ ਤੋਂ ਸਿੱਖਿਆ ਵਿਭਾਗ ’ਚ ਪਿਕਟਸ ਸੁਸਾਇਟੀ ਅਧੀਨ ਸਰਕਾਰੀ ਸਕੂਲਾਂ ’ਚ ਕੰਮ ਕਰ ਰਹੇ ਕੰਪਿਊਟਰ ਅਧਿਆਪਕਾਂ ਉੱਪਰ ਸਰਕਾਰ ਦੀ ਸ਼ਹਿ ’ਤੇ ਪੁਲਿਸ ਦੀ ਅੰਨ੍ਹੇ ਤਸ਼ੱਦਦ ਦੀ ਗੌਰਮਿੰਟ ਟੀਚਰਜ਼ ਯੂਨੀਅਨ ਨਿਖੇਧੀ ਕਰਦੀ ਹੈ। ਇਹ ਪ੍ਰਗਟਾਵਾ ਗੌਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਜਥੇਬੰਦਕ ਸਕੱਤਰ ਰਜਤ ਮਹਾਜਨ, ਸਹਾਇਕ ਪ੍ਰੈੱਸ ਸਕੱਤਰ ਸਤੀਸ਼ ਕੁਮਾਰ, ਪ੍ਰਧਾਨ ਪ. ਸ. ਸ. ਫ. ਮਨਜੀਤ ਸਿੰਘ, ਬਲਵਿੰਦਰ ਟਾਕ ਅਤੇ ਪਰਸ ਰਾਮ ਨੇ ਕੀਤਾ। ਇਸ ਮੌਕੇ ਜੀ.ਟੀ.ਯੂ ਦੇ ਆਗੂਆਂ ਨੇ ਕਿਹਾ ਕਿ ਕੰਪਿਊਟਰ ਅਧਿਆਪਕਾਂ ਵਲੋਂ ਆਪਣੀਆਂ ਸੇਵਾਵਾਂ ਸਿੱਖਿਆ ਵਿਭਾਗ ਵਿਚ ਰੈਗੂਲਰ ਕਰਵਾਉਣ ਲਈ ਸੰਗਰੂਰ ਵਿਖੇ ਪੋਲ ਖ਼ੋਲ ਰੈਲੀ ਰੱਖੀ ਹੋਈ ਸੀ। ਰੈਲੀ ਕਰ ਰਹੇ ਕੰਪਿਊਟਰ ਅਧਿਆਪਕਾਂ ਉੱਪਰ ਪੁਲਿਸ ਨੇ ਲਾਠੀਚਾਰਜ ਕਰਕੇ ਅੰਨ੍ਹਾ ਤਸ਼ੱਦਦ ਢਾਇਆ ਜਿਸ ਵਿਚ ਕਈ ਕੰਪਿਊਟਰ ਅਧਿਆਪਕਾਂ ਦੇ ਫਰੈਕਚਰ ਤੱਕ ਵੀ ਆਇਆ। ਪੁਲਿਸ ਵਲੋਂ ਮਹਿਲਾ ਅਧਿਆਪਕਾਂ ਦੀ ਵੀ ਖਿੱਚ ਧੂਹ ਕੀਤੀ ਗਈ। ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ ਕੰਪਿਊਟਰ ਅਧਿਆਪਕਾਂ ਸਮੇਤ ਸਾਰੇ ਕੱਚੇ ਅਧਿਆਪਕਾਂ ਨੂੰ ਸਰਕਾਰ ਬਿਨਾਂ ਸ਼ਰਤ ਪੱਕਾ ਕਰਕੇ ਆਪਣਾ ਚੋਣ ਵਾਅਦਾ ਪੂਰਾ ਕਰੇ। ਇਸ ਮੌਕੇ ’ਤੇ ਬ੍ਰਿਜ ਮੋਹਨ, ਰਿਸ਼ਵ ਦੇਵ, ਜਸਵੰਤ ਸਿੰਘ, ਪਰਮਜੀਤ ਸਿੰਘ, ਖੁਸ਼ਵੰਤ ਸਿੰਘ, ਲੈਕ. ਰਾਜੇਸ਼ ਕੁਮਾਰ, ਸੁਰਿੰਦਰ ਸਿੰਘ, ਸੁਖਜਿੰਦਰ ਸਿੰਘ, ਗੁਲਵਿੰਦਰ ਸਿੰਘ, ਗੁਰਪਾਲ ਸਿੰਘ, ਵਿਨੋਦ ਕੁਮਾਰ, ਤਰਸੇਮ ਲਾਲ, ਰਮੇਸ਼ ਕੁਮਾਰ, ਨੀਲ ਕਮਲ, ਕੁਲਵਿੰਦਰ ਸਿੰਘ, ਸੁਰੇਸ਼ ਲੋਹਗੜ੍ਹ, ਕਸ਼ਮੀਰ ਸਿੰਘ, ਬੂਟਾ ਸਿੰਘ, ਰਵਿੰਦਰ ਕੁਮਾਰ, ਹਰਜੀਤ ਸਿੰਘ, ਨਸੀਬ ਕੁਮਾਰ ਅਰਵਿੰਦ ਰਾਣਾ ਅਤੇ ਸਮਰੱਥ ਠਾਕੁਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਕਸਫੋਰਡ ਵਰਲਡ ਸਕੂਲ ਸਹੌੜਾ ਡਡਿਆਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਬਾਬਾ ਨੰਦ ਲਾਲ ਸਕੂਲ ਸਹੌੜਾ ਡਡਿਆਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ
Ad Position 24