ਡਾ. ਰਵਜੋਤ ਸਿੰਘ ਵਲੋਂ ਅਪਗ੍ਰੇਡ ਹੋਏ ਨੈਣੋਵਾਲ ਜੱਟਾਂ ਸਕੂਲ ਦਾ ਉਦਘਾਟਨ
ਬੁੱਲ੍ਹੋਵਾਲ, 9 ਨਵੰਬਰ (ਲੁਗਾਣਾ)-ਹਲਕਾ ਸ਼ਾਮਚੁਰਾਸੀ ਦੇ ਵੱਖ ਵੱਖ ਪਿੰਡਾਂ ਦੇ ਵਿਦਿਆਰਥੀਆਂ ਨੂੰ ਉਚੇਰੀ ਵਿਦਿਆ ਦਾ ਲਾਭ ਦੇਣ ਲਈ ਡਾ. ਰਵਜੋਤ ਸਿੰਘ ਕੈਬਨਿਟ ਮੰਤਰੀ ਪੰਜਾਬ ਸਰਕਾਰ ਵਲੋਂ ਇਲਾਕਾ ਨਿਵਾਸੀਆਂ ਦੀ 40 ਸਾਲਾਂ ਤੋਂ ਲਟਕ ਰਹੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਸਰਕਾਰੀ ਹਾਈ ਸਕੂਲ ਨੈਣੋਵਾਲ ਜੱਟਾਂ ਨੂੰ ਅਪਗ੍ਰੇਡ ਕਰਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਦਰਜਾ ਦਿੰਦਿਆਂ ਅਤੇ ਇਸ ਨੂੰ ਇਲਾਕੇ ਨੂੰ ਸਮਰਪਿਤ ਕਰ ਦਿੱਤਾ ਗਿਆ ਹੈ।
ਬੁੱਲ੍ਹੋਵਾਲ, 9 ਨਵੰਬਰ (ਲੁਗਾਣਾ)-ਹਲਕਾ ਸ਼ਾਮਚੁਰਾਸੀ ਦੇ ਵੱਖ ਵੱਖ ਪਿੰਡਾਂ ਦੇ ਵਿਦਿਆਰਥੀਆਂ ਨੂੰ ਉਚੇਰੀ ਵਿਦਿਆ ਦਾ ਲਾਭ ਦੇਣ ਲਈ ਡਾ. ਰਵਜੋਤ ਸਿੰਘ ਕੈਬਨਿਟ ਮੰਤਰੀ ਪੰਜਾਬ ਸਰਕਾਰ ਵਲੋਂ ਇਲਾਕਾ ਨਿਵਾਸੀਆਂ ਦੀ 40 ਸਾਲਾਂ ਤੋਂ ਲਟਕ ਰਹੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਸਰਕਾਰੀ ਹਾਈ ਸਕੂਲ ਨੈਣੋਵਾਲ ਜੱਟਾਂ ਨੂੰ ਅਪਗ੍ਰੇਡ ਕਰਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਦਰਜਾ ਦਿੰਦਿਆਂ ਅਤੇ ਇਸ ਨੂੰ ਇਲਾਕੇ ਨੂੰ ਸਮਰਪਿਤ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਕਰਵਾਏ ਸਮਾਗਮ ਦੌਰਾਨ ਡਾ. ਰਵਜੋਤ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕੀਤਾ। ਇਸ ਮੌਕੇ ਜ਼ਿਲ੍ਹਾ ਸਿਖਿਆ ਅਫ਼ਸਰ ਅਮਨਦੀਪ ਸ਼ਰਮਾ ਨਾਲ ਮੁੱਖ ਅਧਿਆਪਕਾ ਸੋਨੀਆ ਵਾਸੂਦੇਵਾ, ਰਾਜ ਕੁਮਾਰ, ਨਵਦੀਪ ਕੌਰ, ਗੁਰਜੀਤ ਸਿੰਘ, ਨਿਰਮਲ ਸਿੰਘ, ਸਿਮਰਨਜੀਤ ਸਿੰਘ, ਕਮਲਦੀਪ ਸਿੰਘ ਮਠਾਰੂ, ਸੁਸ਼ਮਾ ਰਾਣੀ, ਨਿਧੀ ਧਵਨ, ਮੀਨਾ ਕੁਮਾਰੀ, ਸਾਬਕਾ ਸਰਪੰਚ ਰਣਜੀਤ ਸਿੰਘ, ਰਾਜ ਕੁਮਾਰ ਰਾਜਨ, ਸੁਖਦੇਵ ਸਿੰਘ ਚੱਕੋਵਾਲ, ਸਰਪੰਚ ਆਤਮਾ ਰਾਮ ਧੁੱਗਾ, ਅਨੀਸ਼ ਕੁਮਾਰ ਪੀ.ਏ. ਮਨੀਸ਼ ਕਮਾਰ ਪੀ.ਏ. ਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ। ਇਸ ਦੌਰਾਨ ਸਕੂਲ ਸਟਾਫ਼, ਸਕੂਲ ਮੈਨੇਜਮੈਂਟ ਕਮੇਟੀ, ਨਗਰ ਪੰਚਾਇਤ ਤੇ ਇਲਾਕੇ ਦੇ ਮੋਹਤਵਰ ਵਿਅਕਤੀਆਂ ਵਲੋਂ ਡਾ. ਰਵਜੋਤ ਸਿੰਘ ਕੈਬਨਿਟ ਮੰਤਰੀ ਪੰਜਾਬ ਸਰਕਾਰ, ਅਮਨਦੀਪ ਸ਼ਰਮਾ ਜ਼ਿਲ੍ਹਾ ਸਿਖਿਆ ਅਫ਼ਸਰ ਹੁਸ਼ਿਆਰਪੁਰ ਤੇ ਆਏ ਪਤਵੰਤੇ ਵਿਅਕਤੀਆਂ ਦਾ ਸਨਮਾਨ ਕੀਤਾ ਗਿਆ।