ਨਸ਼ਿਆਂ, ਗੈਂਗਸਟਰਵਾਦ ਤੇ ਭ੍ਰਿਸ਼ਟਾਚਾਰ ਨੇ ਪੰਜਾਬ ਦੀਆਂ ਜੜ੍ਹਾਂ ਖੋਖਲੀਆਂ ਕੀਤੀਆਂ : ਰਜਿੰਦਰ ਸਿੰਘ ਮਾਰਸ਼ਲ
ਟਾਂਡਾ ਉੜਮੁੜ, 9 ਨਵੰਬਰ (ਭਗਵਾਨ ਸਿੰਘ ਸੈਣੀ)-ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਜਿੰਦਰ ਸਿੰਘ ਮਾਰਸ਼ਲ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅੱਜ ਪੰਜਾਬ ਕਈ ਗੰਭੀਰ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਸੂਬੇ ਵਿਚ ਨਸ਼ਿਆਂ ਦਾ ਵਧਦਾ ਪ੍ਰਸਾਰ, ਬੇਰੁਜ਼ਗਾਰੀ, ਭ੍ਰਿਸ਼ਟਾਚਾਰ, ਗੈਂਗਸਟਰਵਾਦ ਅਤੇ ਨਾਜਾਇਜ਼ ਮਾਈਨਿੰਗ ਵਰਗੀਆਂ ਸਮੱਸਿਆਵਾਂ ਨੇ ਆਮ ਲੋਕਾਂ ਦੀ ਜ਼ਿੰਦਗੀ ਨੂੰ ਪ੍ਰਭਾਵਿਤ ਕੀਤਾ ਹੋਇਆ ਹੈ।
ਰ
ਰਜਿੰਦਰ ਸਿੰਘ ਮਾਰਸ਼ਲ
10-11-2026
ਟਾਂਡਾ ਉੜਮੁੜ, 9 ਨਵੰਬਰ (ਭਗਵਾਨ ਸਿੰਘ ਸੈਣੀ)-ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਜਿੰਦਰ ਸਿੰਘ ਮਾਰਸ਼ਲ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅੱਜ ਪੰਜਾਬ ਕਈ ਗੰਭੀਰ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਸੂਬੇ ਵਿਚ ਨਸ਼ਿਆਂ ਦਾ ਵਧਦਾ ਪ੍ਰਸਾਰ, ਬੇਰੁਜ਼ਗਾਰੀ, ਭ੍ਰਿਸ਼ਟਾਚਾਰ, ਗੈਂਗਸਟਰਵਾਦ ਅਤੇ ਨਾਜਾਇਜ਼ ਮਾਈਨਿੰਗ ਵਰਗੀਆਂ ਸਮੱਸਿਆਵਾਂ ਨੇ ਆਮ ਲੋਕਾਂ ਦੀ ਜ਼ਿੰਦਗੀ ਨੂੰ ਪ੍ਰਭਾਵਿਤ ਕੀਤਾ ਹੋਇਆ ਹੈ। ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਸਿਰਫ਼ ਬਿਆਨਬਾਜ਼ੀ ਅਤੇ ਵੱਡੇ-ਵੱਡੇ ਦਾਅਵੇ ਕਰਨ ਦੀ ਬਜਾਏ ਸਰਕਾਰ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਵਿਰੁੱਧ ਸਿਰਫ਼ ਨਾਅਰੇ ਲਗਾਉਣ ਨਾਲ ਕੁੱਝ ਨਹੀਂ ਬਦਲਣਾ, ਸਗੋਂ ਅਜਿਹੀ ਪਾਰਦਰਸ਼ੀ ਪ੍ਰਣਾਲੀ ਬਣਾਉਣ ਦੀ ਲੋੜ ਹੈ, ਜਿਸ ਵਿਚ ਸਰਕਾਰੀ ਕੰਮ ਇਮਾਨਦਾਰੀ ਨਾਲ ਹੋਣ ਅਤੇ ਹਰ ਅਧਿਕਾਰੀ ਆਪਣੀ ਜ਼ਿੰਮੇਵਾਰੀ ਪ੍ਰਤੀ ਜਵਾਬਦੇਹ ਹੋਵੇ। ਉਨ੍ਹਾਂ ਅੱਗੇ ਕਿਹਾ ਕਿ ਨਸ਼ਾ ਤਸਕਰਾਂ, ਗੈਂਗਸਟਰਾਂ, ਭ੍ਰਿਸ਼ਟਾਚਾਰੀਆਂ ਅਤੇ ਨਾਜਾਇਜ਼ ਮਾਈਨਿੰਗ ’ਚ ਸ਼ਾਮਿਲ ਲੋਕਾਂ ਵਿਰੁੱਧ ਬਿਨਾਂ ਕਿਸੇ ਸਿਆਸੀ ਦਬਾਅ ਜਾਂ ਪੱਖਪਾਤ ਦੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਪ੍ਰਸ਼ਾਸਨ ਨੂੰ ਸਿਆਸੀ ਦਖ਼ਲਅੰਦਾਜ਼ੀ ਤੋਂ ਮੁਕਤ ਕਰਕੇ ਲੋਕਾਂ ਪ੍ਰਤੀ ਜਵਾਬਦੇਹ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ। ਅੰਤ ਵਿਚ ਰਜਿੰਦਰ ਸਿੰਘ ਮਾਰਸ਼ਲ ਨੇ ਕਿਹਾ ਕਿ ਪੰਜਾਬ ਨੂੰ ਅੱਜ ਸਿਆਸੀ ਭਾਸ਼ਣਾਂ ਅਤੇ ਚੋਣਾਂ ਸਮੇਂ ਕੀਤੇ ਜਾਣ ਵਾਲੇ ਵਾਅਦਿਆਂ ਦੀ ਨਹੀਂ, ਸਗੋਂ ਠੋਸ ਨਤੀਜਿਆਂ ਦੀ ਲੋੜ ਹੈ। ਸੱਤਾਧਾਰੀ ਧਿਰ ਦੇ ਨਾਲ-ਨਾਲ ਵਿਰੋਧੀ ਧਿਰ ਨੂੰ ਵੀ ਲੋਕਾਂ ਦੇ ਅਸਲ ਮੁੱਦਿਆਂ ਨੂੰ ਗੰਭੀਰਤਾ ਨਾਲ ਉਠਾਉਣਾ ਚਾਹੀਦਾ ਹੈ। ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਸਿਆਸੀ ਹਿਤਾਂ ਤੋਂ ਉੱਪਰ ਉੱਠ ਕੇ ਸੂਬੇ ਦੇ ਭਵਿੱਖ ਬਾਰੇ ਸੋਚਣਾ ਹੋਵੇਗਾ।