ਜਥੇ. ਸੰਤ ਜੁਗਿੰਦਰ ਸਿੰਘ ਖਡਿਆਲਾ ਸੈਣੀਆਂ ਨੂੰ ਸੈਂਕੜੇ ਨਮ ਅੱਖੀਆਂ ਨੇ ਦਿੱਤੀ ਅੰਤਿਮ ਵਿਦਾਈ
ਬੁੱਲ੍ਹੋਵਾਲ , 9 ਨਵੰਬਰ (ਲੁਗਾਣਾ)-ਡੇਰਾ ਬਾਬਾ ਨਾਨਕ ਵਿਖੇ ਸ੍ਰੀ ਚੋਲ੍ਹਾ ਸਾਹਿਬ ਦੇ ਦਰਸ਼ਨ ਦੀਦਾਰ ਕਰਨ ਜਾਂਦੀਆਂ ਪੈਦਲ ਸੰਗ ਯਾਤਰਾ ਦੀਆਂ ਸੰਗਤਾਂ ਦੀ ਪਿਛਲੇ ਕਈ ਦਹਾਕਿਆਂ ਤੋਂ ਅਗਵਾਈ ਕਰਨ ਵਾਲੇ ਸਾਬਕਾ ਜਥੇ. ਸੰਤ ਜੁਗਿੰਦਰ ਸਿੰਘ ਖਡਿਆਲਾ ਸੈਣੀਆਂ ਜੋ ਬੀਤੇ ਦਿਨੀਂ ਆਪਣੇ ਸਵਾਸਾਂ ਦੀ ਪੂੰਜੀ ਸਮੇਟ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ।
ਬੁੱਲ੍ਹੋਵਾਲ , 9 ਨਵੰਬਰ (ਲੁਗਾਣਾ)-ਡੇਰਾ ਬਾਬਾ ਨਾਨਕ ਵਿਖੇ ਸ੍ਰੀ ਚੋਲ੍ਹਾ ਸਾਹਿਬ ਦੇ ਦਰਸ਼ਨ ਦੀਦਾਰ ਕਰਨ ਜਾਂਦੀਆਂ ਪੈਦਲ ਸੰਗ ਯਾਤਰਾ ਦੀਆਂ ਸੰਗਤਾਂ ਦੀ ਪਿਛਲੇ ਕਈ ਦਹਾਕਿਆਂ ਤੋਂ ਅਗਵਾਈ ਕਰਨ ਵਾਲੇ ਸਾਬਕਾ ਜਥੇ. ਸੰਤ ਜੁਗਿੰਦਰ ਸਿੰਘ ਖਡਿਆਲਾ ਸੈਣੀਆਂ ਜੋ ਬੀਤੇ ਦਿਨੀਂ ਆਪਣੇ ਸਵਾਸਾਂ ਦੀ ਪੂੰਜੀ ਸਮੇਟ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ। ਅੱਜ ਉਨ੍ਹਾਂ ਦੇ ਪੰਜ ਭੂਤਕ ਸਰੀਰ ਨੂੰ ਅੰਤਿਮ ਵਿਦਾਈ ਦਿੰਦਿਆਂ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਸੈਂਕੜੇ ਨਮ ਅੱਖਾਂ ਨਾਲ ਪਿੰਡ ਦੇ ਸ਼ਮਸ਼ਾਨਘਰ ’ਚ ਲਿਜਾਇਆ ਗਿਆ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਗੁਰਦੁਆਰਾ ਸਿੰਘ ਸਭਾ ਖਡਿਆਲਾ ਸੈਣੀਆਂ ਗੁਰਦੁਆਰਾ ਪਿੱਪਲ ਸਾਹਿਬ, ਗੁਰਦੁਆਰਾ ਭੋਰਾ ਸਾਹਿਬ, ਬਾਬਾ ਹਰੀ ਦਾਸ, ਗੁਰਦੁਆਰਾ ਬਾਬਾ ਪਾਲ ਸਿੰਘ, ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਖਡਿਆਲਾ ਸੈਣੀਆਂ, ਵੱਖ-ਵੱਖ ਧਾਰਮਿਕ ਤੇ ਰਾਜਸੀ ਆਗੂਆਂ ਵਲੋਂ ਜਥੇਦਾਰ ਜੋਗਿੰਦਰ ਸਿੰਘ ਦੀ ਮ੍ਰਿਤਕ ਦੇਹ ’ਤੇ ਦੁਸ਼ਾਲੇ ਤੇ ਸਿਰੋਪਾਓ ਭੇਟ ਕੀਤੇ ਗਏ। ਉਪਰੰਤ ਗਿਆਨੀ ਸ਼ਮਿੰਦਰ ਸਿੰਘ ਹੈੱਡ ਗ੍ਰੰਥੀ ਵਲੋਂ ਅਰਦਾਸ ਕੀਤੀ ਗਈ। ਅਰਦਾਸ ਉਪਰੰਤ ਜਥੇ. ਜੁਗਿੰਦਰ ਸਿੰਘ ਦੇ ਸਪੁੱਤਰ ਇਕਬਾਲ ਸਿੰਘ ਪਾਲੀ, ਹਰਦੀਪ ਸਿੰਘ ਲਾਲੀ ਤੇ ਪੋਤਰੇ ਵਲੋਂ ਚਿਖਾ ਨੂੰ ਅਗਨੀ ਦਿਖਾਈ ਗਈ। ਇਸ ਦੁੱਖ ਦੀ ਘੜੀ ’ਚ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਤੇ ਅੰਤਿਮ ਯਾਤਰਾ ’ਚ ਸ਼ਾਮਲ ਹੋਣ ਵਾਲਿਆਂ ’ਚ ਬਾਬਾ ਅਮਰੀਕ ਸਿੰਘ ਭੂਰੀ ਵਾਲੇ, ਬਾਬਾ ਪਾਲਾ ਸਿੰਘ ਭੂਰੀ ਵਾਲੇ, ਬਾਬਾ ਗੁਰਦੇਵ ਸਿੰਘ ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਤਰਨਾ ਦਲ, ਮੌਜੂਦਾ ਜਥੇ.ਰਣਧੀਰ ਸਿੰਘ ਖਡਿਆਲਾ, ਬਾਬਾ ਤੇਜਾ ਸਿੰਘ ਖੁੱਡਾ, ਬਾਬਾ ਜਸਪ੍ਰੀਤ ਸਿੰਘ, ਬਾਬਾ ਸੁਖਦੇਵ ਸਿੰਘ ਚੋਲਾ ਸਾਹਿਬ, ਡੇਰਾ ਬਾਬਾ ਜਵਾਹਰ ਦਾਸ ਸੂਸਾ, ਵੈਦ ਮੰਡਲ ਹੁਸ਼ਿਆਰਪੁਰ ਦੀ ਸਮੂਹ ਟੀਮ, ਬੀਬੀ ਮਹਿੰਦਰ ਕੌਰ ਜੋਸ਼ ਸਾਬਕਾ ਮੰਤਰੀ, ਡਾਕਟਰ ਰਵਜੋਤ ਸਿੰਘ ਕੈਬਨਿਟ ਮੰਤਰੀ ਪੰਜਾਬ ਸਰਕਾਰ, ਸ਼ਮਸ਼ੇਰ ਸਿੰਘ ਭਾਰਦਵਾਜ ਪ੍ਰਧਾਨ ਬਾਰ ਕੌਂਸਲ, ਸੰਦੀਪ ਸਿੰਘ ਸੀਕਰੀ ਹਲਕਾ ਇੰਚਾਰਜ ਸ਼ਾਮਚੁਰਾਸੀ, ਹਰਜੀ ਬਾਜਵਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬ), ਅਮਰੀਕ ਸਿੰਘ ਭਾਗੋਵਾਲ ਪੀ.ਏ.ਸੀ ਮੈਂਬਰ, ਜਥੇ.ਕੇਹਰ ਸਿੰਘ ਭਾਮ, ਜਥੇ ਮਹਿੰਦਰ ਸਿੰਘ ਕੋਟਲਾ ਬੇਟ, ਦੀਪਾ ਨੰਗਲ ਕਾਨੂੰਗੋ, ਪ੍ਰਧਾਨ ਕੁਲਦੀਪ ਸਿੰਘ ਢੱਡੇ, ਪੂਰਨ ਸਿੰਘ ਮੰਡ, ਡਾ.ਸੁਰਿੰਦਰ ਸਿੰਘ ਸ਼ਿੰਦੀ, ਬਲਜੀਤ ਸਿੰਘ, ਮਾਸਟਰ ਰਘਵੀਰ ਸਿੰਘ, ਭੁਪਿੰਦਰ ਸਿੰਘ ਬੁੱਲ੍ਹੋਵਾਲ, ਅਵਤਾਰ ਸਿੰਘ ਪੱਪੂ, ਸੁਖਵਿੰਦਰ ਸਿੰਘ, ਚੌਧਰੀ ਭਗਵੰਤ ਕਿਸ਼ੋਰ, ਜੀਤ ਸਿੰਘ, ਪ੍ਰੀਤਮ ਸਿੰਘ ਖਡਿਆਲਾ, ਜੋਗਿੰਦਰ ਸਿੰਘ, ਰਘਵੀਰ ਸਿੰਘ, ਪ੍ਰੀਤਮ ਸਿੰਘ ਖਾਲਸਾ, ਸਰਪੰਚ ਸਤਵਿੰਦਰ ਸਿੰਘ, ਜੋਗਾ ਸਿੰਘ ਬੂਰੇ, ਅਮਰਦੀਪ ਸਿੰਘ ਸਾਬੀ, ਅਮਰਜੀਤ ਸਿੰਘ ਪੰਚ, ਰਵਿੰਦਰ ਸਿੰਘ ਕਾਕਾ ਪੰਚ, ਲਵਦੀਪ ਸਿੰਘ ਮੀਰੀ ਪੀਰੀ ਜਥਾ, ਹਰਪਾਲ ਸਿੰਘ ਪਾਲਾ, ਇੰਦਰਜੀਤ ਸਿੰਘ ਲੱਕੀ, ਕੁਲਦੀਪ ਸਿੰਘ, ਬਲਵੀਰ ਸਿੰਘ, ਮਨਜੀਤ ਸਿੰਘ, ਅਜਵਿੰਦਰ ਸਿੰਘ ਮਠਾਰੂ, ਸੁਰਜੀਤ ਸਿੰਘ ਛਿੰਦ ਤੇ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।