10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਵਿਖੇ ਬੰਦੀ ਛੋੜ ਦਿਵਸ ਮਨਾਇਆ

ਟਾਂਡਾ ਉੜਮੁੜ, 9 ਨਵੰਬਰ (ਭਗਵਾਨ ਸਿੰਘ ਸੈਣੀ)- ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਵਿੱਤਰ ਚਰਨਾਂ ਦੀ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਵਿਖੇ ਬੰਦੀ ਛੋੜ ਦਿਵਸ ਅਤੇ ਕੱਤਕ ਮਹੀਨੇ ਦੀ ਮੱਸਿਆ ਦਾ ਪਵਿੱਤਰ ਦਿਹਾੜਾ ਮਨਾਇਆ ਗਿਆ। ਇਸ ਮੌਕੇ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਜਥੇਬੰਦੀ ਵਲੋਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਕੁਲਦੀਪ ਸਿੰਘ ਅਤੇ ਸੇਵਾਦਾਰ ਭਾਈ ਹਰਪ੍ਰੀਤ ਸਿੰਘ ਦੀ ਦੇਖ-ਰੇਖ ਹੇਠ ਧਾਰਮਿਕ ਸਮਾਗਮ ਕਰਵਾਇਆ ਗਿਆ ।

Ad Position 21
No active advertisement
ਅਜੀਤ ਡੈਸਕ 10-11-2026
ਟਾਂਡਾ ਉੜਮੁੜ, 9 ਨਵੰਬਰ (ਭਗਵਾਨ ਸਿੰਘ ਸੈਣੀ)- ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਵਿੱਤਰ ਚਰਨਾਂ ਦੀ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਵਿਖੇ ਬੰਦੀ ਛੋੜ ਦਿਵਸ ਅਤੇ ਕੱਤਕ ਮਹੀਨੇ ਦੀ ਮੱਸਿਆ ਦਾ ਪਵਿੱਤਰ ਦਿਹਾੜਾ ਮਨਾਇਆ ਗਿਆ। ਇਸ ਮੌਕੇ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਜਥੇਬੰਦੀ ਵਲੋਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਕੁਲਦੀਪ ਸਿੰਘ ਅਤੇ ਸੇਵਾਦਾਰ ਭਾਈ ਹਰਪ੍ਰੀਤ ਸਿੰਘ ਦੀ ਦੇਖ-ਰੇਖ ਹੇਠ ਧਾਰਮਿਕ ਸਮਾਗਮ ਕਰਵਾਇਆ ਗਿਆ । ਇਸ ਮੌਕੇ ਭਾਈ ਹਰਭਜਨ ਸਿੰਘ ਸੋਤਲੇ ਵਾਲੇ, ਭਾਈ ਕੁਲਵਿੰਦਰ ਸਿੰਘ ਕੰਗਮਾਈ ਅਤੇ ਹੋਰਨਾਂ ਰਾਗੀ-ਢਾਡੀ ਜਥਿਆਂ ਨੇ ਮਨੋਹਰ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਜਥਿਆਂ ਨੇ ਸੰਗਤਾਂ ਨੂੰ ਗੁਰੂ ਸਾਹਿਬਾਨ ਵੱਲੋਂ ਦਰਸਾਏ ਸੱਚ, ਸੇਵਾ, ਸਿਮਰਨ ਅਤੇ ਮਨੁੱਖਤਾ ਦੀ ਭਲਾਈ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਭਾਈ ਕੁਲਦੀਪ ਸਿੰਘ ਅਤੇ ਭਾਈ ਹਰਪ੍ਰੀਤ ਸਿੰਘ ਵਲੋਂ ਸਮਾਗਮ ਵਿਚ ਪਹੁੰਚੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਅਤੇ ਯਾਦਗਾਰੀ ਸਨਮਾਨ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਮਹਾਨ ਜੀਵਨ ਅਤੇ ਮੀਰੀ-ਪੀਰੀ ਦਾ ਸਿਧਾਂਤ ਸਾਨੂੰ ਧਾਰਮਿਕ ਆਜ਼ਾਦੀ, ਸੇਵਾ, ਨਿਮਰਤਾ ਅਤੇ ਜ਼ੁਲਮ ਵਿਰੁੱਧ ਖੜ੍ਹੇ ਹੋਣ ਦਾ ਸੰਦੇਸ਼ ਦਿੰਦਾ ਹੈ। ਇਸ ਧਾਰਮਿਕ ਸਮਾਗਮ ਦੌਰਾਨ ਸਮਾਜ ਸੇਵਾ ਦੀ ਭਾਵਨਾ ਤਹਿਤ ਵੇਵਸ ਹਸਪਤਾਲ ਟਾਂਡਾ ਦੀ ਟੀਮ ਵੱਲੋਂ ਮੁਫ਼ਤ ਮੈਡੀਕਲ ਕੈਂਪ ਵੀ ਲਗਾਇਆ ਗਿਆ। ਡਾ. ਰੱਬਪ੍ਰੀਤ ਸਿੰਘ ਪਾਵਲਾ ਦੀ ਅਗਵਾਈ ਹੇਠ ਪਹੁੰਚੀ ਮੈਡੀਕਲ ਟੀਮ ਨੇ ਕੈਂਪ ਵਿਚ ਆਏ ਕਰੀਬ 150 ਮਰੀਜ਼ਾਂ ਦਾ ਮੁਫ਼ਤ ਸਿਹਤ ਮੁਆਇਨਾ ਕੀਤਾ ਅਤੇ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ। ਇਸ ਉਪਰਾਲੇ ਦੀ ਸੰਗਤਾਂ ਵੱਲੋਂ ਸ਼ਲਾਘਾ ਕੀਤੀ ਗਈ। ਸਮਾਗਮ ਦੌਰਾਨ ਸੰਗਤਾਂ ਦੀ ਸਹੂਲਤ ਲਈ ਚਾਹ-ਪਕੌੜਿਆਂ ਦੀ ਸੇਵਾ ਦੇ ਨਾਲ-ਨਾਲ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਡਾ. ਇਸ਼ਾਂਕ ਕੁਮਾਰ ਵਲੋਂ 10.5 ਕਿੱਲੋਮੀਟਰ ਲੰਬੀ ਸੜਕ ਦੇ ਕੰਮ ਦਾ ਉਦਘਾਟਨ ਅਗਲੀ ਖ਼ਬਰ ਜਥੇ. ਸੰਤ ਜੁਗਿੰਦਰ ਸਿੰਘ ਖਡਿਆਲਾ ਸੈਣੀਆਂ ਨੂੰ ਸੈਂਕੜੇ ਨਮ ਅੱਖੀਆਂ ਨੇ ਦਿੱਤੀ ਅੰਤਿਮ ਵਿਦਾਈ
Ad Position 24