ਵਿਧਾਇਕ ਡਾ. ਇਸ਼ਾਂਕ ਕੁਮਾਰ ਵਲੋਂ 10.5 ਕਿੱਲੋਮੀਟਰ ਲੰਬੀ ਸੜਕ ਦੇ ਕੰਮ ਦਾ ਉਦਘਾਟਨ
ਹੁਸ਼ਿਆਰਪੁਰ, 9 ਨਵੰਬਰ (ਬਲਜਿੰਦਰਪਾਲ ਸਿੰਘ)-ਪਿੰਡਾਂ ਨੂੰ ਬਿਹਤਰ ਸੜਕੀ ਸੰਪਰਕ ਅਤੇ ਆਧੁਨਿਕ ਬੁਨਿਆਦੀ ਸਹੂਲਤਾਂ ਨਾਲ ਜੋੜਨਾ ਪੰਜਾਬ ਸਰਕਾਰ ਦੀਆਂ ਤਰਜੀਹਾਂ ਵਿਚ ਸ਼ਾਮਲ ਹੈ ਅਤੇ ਉਹ ਆਪਣੇ ਹਲਕੇ ਵਿਚ ਬਿਹਤਰ ਸੜਕਾਂ ਬਣਾਉਣ ਲਈ ਕਾਰਜਰਤ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਡਾ.
ਭ
ਭਾਮ ਤੋਂ ਜਾਂਗਲੀਆਣਾ, ਮੋਤੀਆਂ ਅਤੇ ਮੱਖਣ ਗੜ੍ਹ ਰਾਹੀਂ ਬਾਹੋਵਾਲ ਤੱਕ ਬਣਨ ਵਾਲੀ ਕੰਕਰੀਟ ਸੜਕ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਡਾ. ਇਸ਼ਾਂਕ ਕੁਮਾਰ ਤੇ ਹੋਰ।
10-11-2026
ਹੁਸ਼ਿਆਰਪੁਰ, 9 ਨਵੰਬਰ (ਬਲਜਿੰਦਰਪਾਲ ਸਿੰਘ)-ਪਿੰਡਾਂ ਨੂੰ ਬਿਹਤਰ ਸੜਕੀ ਸੰਪਰਕ ਅਤੇ ਆਧੁਨਿਕ ਬੁਨਿਆਦੀ ਸਹੂਲਤਾਂ ਨਾਲ ਜੋੜਨਾ ਪੰਜਾਬ ਸਰਕਾਰ ਦੀਆਂ ਤਰਜੀਹਾਂ ਵਿਚ ਸ਼ਾਮਲ ਹੈ ਅਤੇ ਉਹ ਆਪਣੇ ਹਲਕੇ ਵਿਚ ਬਿਹਤਰ ਸੜਕਾਂ ਬਣਾਉਣ ਲਈ ਕਾਰਜਰਤ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਭਾਮ ਤੋਂ ਜਾਂਗਲੀਆਣਾ, ਮੋਤੀਆਂ ਅਤੇ ਮੱਖਣ ਗੜ੍ਹ ਰਾਹੀਂ ਬਾਹੋਵਾਲ ਤੱਕ ਬਣਾਈ ਜਾ ਰਹੀ 18 ਫੁੱਟ ਚੌੜੀ ਕੰਕਰੀਟ (33) ਸੜਕ ਦਾ ਉਦਘਾਟਨ ਕਰਨ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਕਰੀਬ 10.5 ਕਿੱਲੋਮੀਟਰ ਲੰਬੀ ਇਸ ਕੰਕਰੀਟ ਸੜਕ ’ਤੇ ਲਗਭਗ 8 ਕਰੋੜ ਰੁਪਏ ਖ਼ਰਚ ਕੀਤੇ ਜਾ ਰਹੇ ਹਨ। ਇਸ ਸੜਕ ਦੇ ਬਣਨ ਨਾਲ ਇਲਾਕੇ ਦੇ ਕਈ ਪਿੰਡਾਂ ਦੇ ਲੋਕਾਂ ਨੂੰ ਆਵਾਜਾਈ ਵਿਚ ਵੱਡੀ ਸਹੂਲਤ ਮਿਲੇਗੀ ਅਤੇ ਆਪਸੀ ਸੰਪਰਕ ਹੋਰ ਮਜ਼ਬੂਤ ਹੋਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਸੜਕਾਂ, ਸੀਵਰੇਜ, ਗਲੀਆਂ-ਨਾਲੀਆਂ ਅਤੇ ਹੋਰ ਬੁਨਿਆਦੀ ਸਹੂਲਤਾਂ ਦਾ ਵਿਕਾਸ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਇਸ ਸੜਕ ਦੇ ਇਲਾਵਾ ਵੀ ਜਾਂਗਲੀਆਣਾ ਨੂੰ ਆਸ-ਪਾਸ ਦੇ ਪਿੰਡਾਂ ਨੂੰ ਜੋੜਨ ਵਾਲੀਆਂ ਕਈ ਹੋਰ ਸੜਕਾਂ ਦੇ ਕੰਮ ਵੀ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਜਾਂਗਲੀਆਣਾ ਦੇ ਵਿਕਾਸ ਕਾਰਜਾਂ ਲਈ ਕਰੋੜਾਂ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਇਸ ਮੌਕੇ ਸਰਪੰਚ ਮਨਜੀਤ ਕੌਰ , ਸਤਨਾਮ ਸਿੰਘ, ਮਹਿੰਦਰ ਸਿੰਘ, ਦਰਸ਼ਨ ਸਿੰਘ, ਬਲਦੇਵ ਸਿੰਘ, ਗੁਰਦੀਪ ਸਿੰਘ, ਲਹਿੰਬਰ ਸਿੰਘ ਪੰਚ, ਕੁਲਜੀਤ ਸਿੰਘ ਪੰਚ, ਉਂਕਾਰ ਸਿੰਘ ਪੰਚ, ਸਰਪੰਚ ਜਸਵਿੰਦਰ ਸਿੰਘ ਠੱਕਰਵਾਲ, ਸਰਪੰਚ ਅਮਰਜੀਤ ਸਿੰਘ ਰਸੂਲਪੁਰ, ਸਰਪੰਚ ਨਰਿੰਦਰ ਸਿੰਘ ਗੋਪਾਲੀਆਂ, ਸਰਪੰਚ ਬਲਬੀਰ ਸਿੰਘ ਮਰੂਲਾ, ਸਰਪੰਚ ਗੁਰਦਿਆਲ ਕੌਰ ਸੁਭਾਨਪੁਰ, ਸਰਪੰਚ ਕਮਲਜੀਤ ਕੌਰ ਮਖਣਗੜ੍ਹ, ਸਰਪੰਚ ਪਰਵਿੰਦਰ ਸਿੰਘ ਭਾਮ, ਰੌਣਕੀ ਰਾਮ, ਰਣਜੀਤ ਕੌਰ ਬਲਾਕ ਸੰਮਤੀ ਚੇਅਰਮੈਨ, ਗੋਪੀ ਭਾਮ, ਸਰਪੰਚ ਸੁਰਿੰਦਰ ਕੌਰ, ਸਰਪੰਚ ਕੁਲਵਰਨ ਸਿੰਘ ਕੁੱਕੜਾਂ, ਰਣਜੀਤ ਅਤੇ ਪਿੰਡ ਵਾਸੀ ਹਾਜ਼ਰ ਸਨ।