08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਜਥੇਦਾਰ ਭਾਈ ਕੁਲਦੀਪ ਸਿੰਘ ਚੱਕ ਸਕੂਲ ਵਿਚ ਦੀਵਾਲੀ ਦੀਆਂ ਰੌਣਕਾਂ, ਵਿਦਿਆਰਥਣਾਂ ਦੀ ਕਲਾ ਨੇ ਮੋਹਿਆ ਮਨ

ਮੁਕੇਰੀਆਂ, 9 ਨਵੰਬਰ (ਰਾਮਗੜ੍ਹੀਆ)- ਜਥੇਦਾਰ ਭਾਈ ਕੁਲਦੀਪ ਸਿੰਘ ਚੱਕ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮੁਕੇਰੀਆਂ ਵਿਖੇ ਦੀਵਾਲੀ ਦੇ ਤਿਉਹਾਰ ਨੂੰ ਸਮਰਪਿਤ ਇਕ ਸ਼ਾਨਦਾਰ ਪ੍ਰਦਰਸ਼ਨੀ ਲਗਾਈ ਗਈ। ਇਹ ਪ੍ਰਦਰਸ਼ਨੀ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਇੰਟਰਪ੍ਰਿਨਿਓਰਸ਼ਿਪ ਵਿਸ਼ੇ ਅਤੇ ਐਨ.

Ad Position 21
No active advertisement
ਅਜੀਤ ਡੈਸਕ 10-11-2026
ਮੁਕੇਰੀਆਂ, 9 ਨਵੰਬਰ (ਰਾਮਗੜ੍ਹੀਆ)- ਜਥੇਦਾਰ ਭਾਈ ਕੁਲਦੀਪ ਸਿੰਘ ਚੱਕ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮੁਕੇਰੀਆਂ ਵਿਖੇ ਦੀਵਾਲੀ ਦੇ ਤਿਉਹਾਰ ਨੂੰ ਸਮਰਪਿਤ ਇਕ ਸ਼ਾਨਦਾਰ ਪ੍ਰਦਰਸ਼ਨੀ ਲਗਾਈ ਗਈ। ਇਹ ਪ੍ਰਦਰਸ਼ਨੀ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਇੰਟਰਪ੍ਰਿਨਿਓਰਸ਼ਿਪ ਵਿਸ਼ੇ ਅਤੇ ਐਨ.ਐੱਸ.ਐੱਸ. ਦੇ ਸਹਿਯੋਗ ਨਾਲ ਲਗਾਈ ਗਈ। ਇਸ ਮੌਕੇ ਵਿਦਿਆਰਥਣਾਂ ਨੇ ਆਪਣੀ ਕਲਾ, ਮਿਹਨਤ ਅਤੇ ਸਿਰਜਣਾਤਮਿਕ ਪ੍ਰਤਿਭਾ ਦਾ ਬਾਖ਼ੂਬੀ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨੀ ਦੌਰਾਨ ਵਿਦਿਆਰਥਣਾਂ ਵਲੋਂ ਸੁੰਦਰ ਦੀਵੇ, ਰੰਗੋਲੀ, ਮੋਮਬੱਤੀਆਂ, ਸਜਾਵਟੀ ਸਾਮਾਨ, ਤਿਉਹਾਰੀਂ ਸਜਾਵਟ ਅਤੇ ਵੱਖ-ਵੱਖ ਤਰ੍ਹਾਂ ਦੀਆਂ ਹੱਥਾਂ ਨਾਲ ਬਣਾਈਆਂ ਕਲਾਕ੍ਰਿਤੀਆਂ ਪ੍ਰਦਰਸ਼ਿਤ ਕੀਤੀਆਂ ਗਈਆਂ। ਇਸ ਮੌਕੇ ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨ ਟਰੱਸਟ ਦੇ ਚੇਅਰਮੈਨ ਸਰਦਾਰ ਰਵਿੰਦਰ ਸਿੰਘ ਚੱਕ ਕਾਲਜ ਪ੍ਰਿੰਸੀਪਲ ਡਾ. ਮੀਤੂ ਮਹਾਜਨ ਅਤੇ ਵਾਈਸ ਪ੍ਰਿੰਸੀਪਲ ਮਨਪ੍ਰੀਤ ਕੌਰ ਨੇ ਵਿਦਿਆਰਥਣਾਂ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਵਿਦਿਆਰਥਣਾਂ ਨੂੰ ਭਵਿੱਖ ਵਿਚ ਵੀ ਅਜਿਹੀਆਂ ਗਤੀਵਿਧੀਆਂ ਵਿਚ ਵਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਤਰ੍ਹਾਂ ਇਹ ਪ੍ਰਦਰਸ਼ਨੀ ਵਿਦਿਆਰਥਣਾਂ ਲਈ ਆਪਣੀ ਪ੍ਰਤਿਭਾ ਨੂੰ ਪ੍ਰਦਰਸ਼ਿਤ ਕਰਨ ਦੇ ਨਾਲ-ਨਾਲ ਤਿਉਹਾਰ ਦੀ ਖ਼ੁਸ਼ੀ ਸਾਂਝੀ ਕਰਨ ਅਤੇ ਵਿਹਾਰਕ ਹੁਨਰ ਸਿੱਖਣ ਦਾ ਇੱਕ ਸ਼ਾਨਦਾਰ ਮੌਕਾ ਸਾਬਤ ਹੋਈ।
Ad Position 22
No active advertisement
ਪਿਛਲੀ ਖ਼ਬਰ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਅਤੇ ਗਾਂਧੀ ਪਰਿਵਾਰ ਆਪਣੀ ਨੈਤਿਕ ਜ਼ਿੰਮੇਵਾਰੀ ਤੋਂ ਨ... ਅਗਲੀ ਖ਼ਬਰ ਪਾਲਦੀ ਪ੍ਰਾਇਮਰੀ ਹੈਲਥ ਸੈਂਟਰ ’ਚ ਡਾਕਟਰਾਂ ਅਤੇ ਸਟਾਫ਼ ਦੀ ਘਾਟ ਕਾਰਨ ਸਿਹਤ ਸਹੂਲਤਾਂ ਪ੍ਰਭਾਵਿਤ-ਧੀਮਾਨ
Ad Position 24