ਬੀ.ਐੱਨ.ਡੀ. ਸਕੂਲ ’ਚ ਬੰਦੀ ਛੋੜ ਦਿਵਸ ਅਤੇ ਦੀਵਾਲੀ ਮੌਕੇ ਰੰਗੋਲੀ ਤੇ ਪੋਸਟਰ ਮੁਕਾਬਲੇ
ਅੱਡਾ ਸਰਾਂ , 9 ਨਵੰਬਰ (ਮਸੀਤੀ)-ਬੀ. ਐਨ.
ਅੱਡਾ ਸਰਾਂ , 9 ਨਵੰਬਰ (ਮਸੀਤੀ)-ਬੀ.ਐਨ.ਡੀ. ਸਕੂਲ ਕੰਧਾਲਾ ਜੱਟਾਂ ਵਿਖੇ ਪ੍ਰਿੰਸੀਪਲ ਜੈ ਕ੍ਰਿਸ਼ਨ ਮਹਿਤਾ ਅਤੇ ਪ੍ਰਬੰਧਕ ਅਨਿਲ ਮਹਿਤਾ ਦੀ ਅਗਵਾਈ ਹੇਠ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਇਸ ਸਮਾਗਮ ਦੌਰਾਨ ਵਿਦਿਆਰਥੀਆਂ ਲਈ ਰੰਗੋਲੀ ਅਤੇ ਪੋਸਟਰ ਬਣਾਉਣ ਦੇ ਵਿਸ਼ੇਸ਼ ਮੁਕਾਬਲੇ ਕਰਵਾਏ ਗਏ । ਵਿਦਿਆਰਥੀਆਂ ਨੇ ਵੱਖ-ਵੱਖ ਰੰਗਾਂ ਦੀ ਵਰਤੋਂ ਕਰਕੇ ਆਕਰਸ਼ਕ ਰੰਗੋਲੀਆਂ ਤਿਆਰ ਕੀਤੀਆਂ ਅਤੇ ਪੋਸਟਰਾਂ ਰਾਹੀਂ ਤਿਉਹਾਰਾਂ ਦੇ ਮਹੱਤਵ, ਆਪਸੀ ਪਿਆਰ ਅਤੇ ਭਾਈਚਾਰਕ ਸਾਂਝ ਦਾ ਸੁੰਦਰ ਸੰਦੇਸ਼ ਦਿੱਤਾ। ਇਸ ਮੌਕੇ ਪ੍ਰਬੰਧਕ ਅਨਿਲ ਮਹਿਤਾ ਨੇ ਵਿਦਿਆਰਥੀਆਂ ਨੂੰ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੇ ਇਤਿਹਾਸ, ਧਾਰਮਿਕ ਮਹੱਤਤਾ ਅਤੇ ਇਨ੍ਹਾਂ ਨਾਲ ਜੁੜੀਆਂ ਪਰੰਪਰਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਦੀਵਾਲੀ ਦਾ ਤਿਉਹਾਰ ਵੀ ਸਾਨੂੰ ਹਨੇਰੇ ਉੱਤੇ ਰੌਸ਼ਨੀ ਅਤੇ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦਾ ਸੰਦੇਸ਼ ਦਿੰਦਾ ਹੈ। ਇਸ ਮੌਕੇ ਅਮਿੱਤ ਕੁਮਾਰ, ਗੁਰਪ੍ਰੀਤ ਸਿੰਘ, ਰਾਕੇਸ਼ ਕੁਮਾਰ, ਗੁਰਮੇਲ ਸਿੰਘ, ਜਤਿੰਦਰ ਸਿੰਘ, ਮੈਡਮ ਰੁਕਸਾਨਾ, ਸਵਾਤੀ, ਵੰਦਨਾ, ਮਨਜਿੰਦਰ ਕੌਰ, ਗੁਰਬਖ਼ਸ਼ ਕੌਰ, ਅਮਨਜੀਤ, ਮਨਦੀਪ ਕੌਰ, ਰਾਜਵਿੰਦਰ ਕੌਰ, ਮੁਸਕਾਨ, ਪਰਮਜੀਤ ਕੌਰ, ਕੋਮਲ, ਜਾਨਵੀਰ ਕੌਰ, ਰਾਜਵੀਰ ਕੌਰ, ਮੈਡਮ ਸਰਬਜੀਤ ਕੌਰ, ਸੁਨੀਤਾ, ਤਰਸੇਮ ਕੌਰ, ਸੰਦੀਪ ਕੌਰ ਅਤੇ ਮਨਪ੍ਰੀਤ ਕੌਰ ਸਮੇਤ ਸਕੂਲ ਦੇ ਹੋਰ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।