08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਦਸਮੇਸ਼ ਪਬਲਿਕ ਸਕੂਲ ਸੀਪਰੀਆਂ ਵਿਖੇ ਭਗਵਾਨ ਵਿਸ਼ਵਕਰਮਾ ਦਿਵਸ ਮਨਾਇਆ

ਨੰਗਲ ਬਿਹਾਲਾਂ , 9 ਨਵੰਬਰ (ਵਿਨੋਦ ਮਹਾਜਨ)-ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਟਰੱਸਟ ਅਧੀਨ ਚੱਲ ਰਹੇ ਦਸਮੇਸ਼ ਪਬਲਿਕ ਸਕੂਲ ਸੀਪਰੀਆਂ ਵਿਚ ਪ੍ਰਿੰਸੀਪਲ ਸੁਮਨ ਸ਼ੁਕਲਾ ਦੀ ਅਗਵਾਈ ’ਚ ਭਗਵਾਨ ਵਿਸ਼ਵਕਰਮਾ ਦਾ ਸ਼ੁੱਭ ਦਿਹਾੜਾ ਮਨਾਇਆ। ਇਸ ਮੌਕੇ ਸਕੂਲ ਵਿਚ ਸਾਰੀਆਂ ਬੱਸਾਂ ਦੀ ਪੂਜਾ ਕੀਤੀ ਗਈ ਅਤੇ ਪ੍ਰਸ਼ਾਦ ਬਣਾ ਕੇ ਵੰਡਿਆ ਗਿਆ।

Ad Position 21
No active advertisement
ਅਜੀਤ ਡੈਸਕ 10-11-2026
ਨੰਗਲ ਬਿਹਾਲਾਂ , 9 ਨਵੰਬਰ (ਵਿਨੋਦ ਮਹਾਜਨ)-ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਟਰੱਸਟ ਅਧੀਨ ਚੱਲ ਰਹੇ ਦਸਮੇਸ਼ ਪਬਲਿਕ ਸਕੂਲ ਸੀਪਰੀਆਂ ਵਿਚ ਪ੍ਰਿੰਸੀਪਲ ਸੁਮਨ ਸ਼ੁਕਲਾ ਦੀ ਅਗਵਾਈ ’ਚ ਭਗਵਾਨ ਵਿਸ਼ਵਕਰਮਾ ਦਾ ਸ਼ੁੱਭ ਦਿਹਾੜਾ ਮਨਾਇਆ। ਇਸ ਮੌਕੇ ਸਕੂਲ ਵਿਚ ਸਾਰੀਆਂ ਬੱਸਾਂ ਦੀ ਪੂਜਾ ਕੀਤੀ ਗਈ ਅਤੇ ਪ੍ਰਸ਼ਾਦ ਬਣਾ ਕੇ ਵੰਡਿਆ ਗਿਆ। ਭਗਵਾਨ ਵਿਸ਼ਵਕਰਮਾ ਜੀ ਨੂੰ ਸੰਸਾਰ ਦੇ ਪਹਿਲੇ ਸ਼ਿਲਪਕਾਰ, ਵਾਸਤੂਕਾਰ ਅਤੇ ਨਿਰਮਾਣ ਕਾਰਜ ਦੇ ਦੇਵਤਾ ਮੰਨਿਆ ਜਾਂਦਾ ਹੈ। ਉਨ੍ਹਾਂ ਦੇ ਜੀਵਨ ਤੋਂ ਸਾਨੂੰ ਮਿਹਨਤ, ਹੁਨਰ, ਰਚਨਾ ਅਤੇ ਤਕਨੀਕੀ ਗਿਆਨ ਦੀ ਪ੍ਰੇਰਨਾ ਮਿਲਦੀ ਹੈ। ਇਸ ਮੌਕੇ ਸਕੂਲ ਦੇ ਚੇਅਰਮੈਨ ਸਰਦਾਰ ਰਵਿੰਦਰ ਸਿੰਘ ਚੱਕ ਅਤੇ ਹੋਰ ਟਰੱਸਟ ਮੈਂਬਰਾਂ ਸਤਪਾਲ ਸਿੰਘ, ਹਰਪਾਲ ਸਿੰਘ, ਵਿਕਰਮਜੀਤ ਸਿੰਘ, ਹਰਿੰਦਰਜੀਤ ਸਿੰਘ, ਸੁਰਜੀਤ ਸਿੰਘ ਭੱਟੀਆਂ, ਹਰਮਨਜੀਤ ਸਿੰਘ ਅਤੇ ਦਵਿੰਦਰ ਸਿੰਘ ਨੇ ਸਾਰਿਆਂ ਨੂੰ ਵਿਸ਼ਵਕਰਮਾ ਜੀ ਦੇ ਦਿਹਾੜੇ ਦੀਆਂ ਮੁਬਾਰਕਾਂ ਦਿੰਦੇ ਹੋਏ ਕਿਹਾ ਕਿ ਸਾਨੂੰ ਹਰ ਕਾਰਜ ਨੂੰ ਪੂਰਾ ਕਰਨ ਲਈ, ਸ਼ਰਧਾ, ਲਗਨ ਅਤੇ ਮਿਹਨਤ ਨਾਲ ਕੰਮ ਕਰਨਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਸਿਮਰਨਜੀਤ ਸਿੰਘ ਮਾਨ ਅੱਜ ਕੋਟਫ਼ਤੂਹੀ ਆਉਣਗੇ-ਸਿੰਗੜੀਵਾਲਾ ਅਗਲੀ ਖ਼ਬਰ ਕੇ.ਐਮ.ਐਸ. ਕਾਲਜ ਦਸੂਹਾ ਵਿਖੇ ਸਵ. ਪ੍ਰਿੰਸੀਪਲ ਡਾ. ਸ਼ਬਨਮ ਕੌਰ ਦੇ ਜਨਮ ਦਿਨ ’ਤੇ ਬੂਟੇ ਲਗਾਏ
Ad Position 24