ਐੱਸ.ਡੀ. ਸਕੂਲ ’ਚ ਦੀਵਾਲੀ ਦਾ ਤਿਉਹਾਰ ਮਨਾਇਆ
ਗੜ੍ਹਸ਼ੰਕਰ, 9 ਨਵੰਬਰ (ਧਾਲੀਵਾਲ)-ਮੂਲ ਰਾਜ ਦੇਵੀ ਚੰਦ ਕਪੂਰ ਐੱਸ. ਡੀ.
ਗੜ੍ਹਸ਼ੰਕਰ, 9 ਨਵੰਬਰ (ਧਾਲੀਵਾਲ)-ਮੂਲ ਰਾਜ ਦੇਵੀ ਚੰਦ ਕਪੂਰ ਐੱਸ.ਡੀ. ਪਬਲਿਕ ਸਕੂਲ ਗੜ੍ਹਸ਼ੰਕਰ ਵਿਖੇ ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਕੰਪਲੈਕਸ ਨੂੰ ਰੰਗ-ਬਰੰਗੀਆਂ ਲਾਈਟਾਂ ਅਤੇ ਸੁੰਦਰ ਰੰਗੋਲੀ ਨਾਲ ਸਜਾਇਆ ਗਿਆ। ਪ੍ਰੋਗਰਾਮ ਦੀ ਆਰੰਭਤਾ ਪਿ੍ਰੰਸੀਪਲ ਬੰਦਨਾ ਰਾਣਾ ਵੱਲੋਂ ਦੀਵਾ ਬਾਲਕੇ ਮਾਂ ਲਕਸ਼ਮੀ ਅਤੇ ਭਗਵਾਨ ਗਣੇਸ਼ ਦੀ ਪੂਜਾ ਕਰਕੇ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਨੇ ਰੰਗੋਲੀ ਪ੍ਰਤੀਯੋਗਤਾ, ਦੀਵਾ ਸਜਾਉਣ ਅਤੇ ਕਾਰਡ ਮੇਕਿੰਗ ਪ੍ਰਤੀਯੋਗਤਾ ਵਿਚ ਹਿੱਸਾ ਲਿਆ ਗਿਆ। ਇਸ ਮੌਕੇ ਪਿ੍ਰੰਸੀਪਲ ਬੰਦਨਾ ਰਾਣਾ ਨੇ ਵਿਦਿਆਰਥੀਆਂ ਨੂੰ ਦੀਵਾਲੀ ਦੇ ਤਿਉਹਾਰ ਦੀ ਮਹੱਤਤਾ ਤੋਂ ਜਾਣੂ ਕਰਵਾਉਂਦੇ ਹੋਏ ਦੀਵਾਲੀ ਦਾ ਤਿਉਹਾਰ ਸੁਰੱਖਿਅਤ ਤਰੀਕੇ ਨਾਲ ਮਨਾਉਣ ਦਾ ਸੱਦਾ ਦਿੱਤਾ।