08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਦੋਆਬਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਗਰੀਨ ਦੀਵਾਲੀ ਮਨਾਉਣ ਦਾ ਲਿਆ ਸੰਕਲਪ

ਮਾਹਿਲਪੁਰ, 9 ਨਵੰਬਰ (ਰਜਿੰਦਰ ਸਿੰਘ)-ਦੋਆਬਾ ਪਬਲਿਕ ਸਕੂਲ ਦੋਹਲਰੋ ਵਿਖੇ ਮੈਨੇਜਿੰਗ ਡਾਇਰੈਕਟਰ ਹਰਜਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਗਰੀਨ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਨਰਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਵੱਖ-ਵੱਖ ਰਚਨਾਤਮਿਕ ਗਤੀਵਿਧੀਆਂ ਕਰਵਾਈਆਂ ਗਈਆਂ।

Ad Position 21
No active advertisement
ਅਜੀਤ ਡੈਸਕ 10-11-2026
ਮਾਹਿਲਪੁਰ, 9 ਨਵੰਬਰ (ਰਜਿੰਦਰ ਸਿੰਘ)-ਦੋਆਬਾ ਪਬਲਿਕ ਸਕੂਲ ਦੋਹਲਰੋ ਵਿਖੇ ਮੈਨੇਜਿੰਗ ਡਾਇਰੈਕਟਰ ਹਰਜਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਗਰੀਨ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਨਰਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਵੱਖ-ਵੱਖ ਰਚਨਾਤਮਿਕ ਗਤੀਵਿਧੀਆਂ ਕਰਵਾਈਆਂ ਗਈਆਂ। ਵਿਦਿਆਰਥੀਆਂ ਨੇ ਕੈਂਡਲ ਡੈਕੋਰੇਸ਼ਨ, ਦੀਵਾ ਡੈਕੋਰੇਸ਼ਨ, ਰੰਗੋਲੀ ਅਤੇ ਪੇਂਟਿੰਗ ਮੁਕਾਬਲਿਆਂ ਵਿਚ ਪੂਰੇ ਉਤਸ਼ਾਹ ਨਾਲ ਭਾਗ ਲਿਆ। ਬੱਚਿਆਂ ਨੇ ਆਪਣੀ ਕਲਾ ਅਤੇ ਸਿਰਜਣਾਤਮਿਕ ਸੋਚ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮਨਮੋਹਕ ਕਲਾਕ੍ਰਿਤੀਆਂ ਤਿਆਰ ਕੀਤੀਆਂ। ਵੱਖ-ਵੱਖ ਮੁਕਾਬਲਿਆਂ ਵਿਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਅਰੁਣ ਗੁਪਤਾ ਨੇ ਵਿਦਿਆਰਥੀਆਂ ਨੂੰ ਗਰੀਨ ਦੀਵਾਲੀ ਦਾ ਸੰਦੇਸ਼ ਦਿੰਦਿਆਂ ਵਾਤਾਵਰਨ ਦੀ ਸੰਭਾਲ ਕਰਨ, ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਅਤੇ ਕੁਦਰਤ ਪ੍ਰਤੀ ਆਪਣੀ ਜ਼ਿੰਮੇਵਾਰੀ ਸਮਝਣ ਦੀ ਅਪੀਲ ਕੀਤੀ। ਇਸ ਮੌਕੇ ਤੇ ਸੰਤ ਨਾਰਾਇਣ ਦਾਸ ਬਲਾਈਂਡ ਸਕੂਲ, ਬਾਹੋਵਾਲ ਵੱਲੋਂ ઠ ਸਕੂਲ ઠ ઠ ਵਿਚ ઠ ਵਿਦਿਆਰਥੀਆਂ ਲਈ ਕੈਂਡਲ ਸਟਾਲ ਲਗਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਮੋਮਬੱਤੀਆਂ ਖ਼ਰੀਦ ਕੇ ਨੇਤਰਹੀਣ ਬੱਚਿਆਂ ਦੀ ਸਹਾਇਤਾ ਵਿਚ ਆਪਣਾ ਯੋਗਦਾਨ ਪਾਇਆ। ਇਸ ਮੌਕੇ ਸਮੂਹ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੱਲੀ ਝਿੱਕੀ ਵਿਖੇ ਆਵਾਰਾ ਛੱਡੇ ਸਾਨ੍ਹਾਂ ਨੇ ਲਈ ਮੱਝ ਦੀ ਜਾਨ ਅਗਲੀ ਖ਼ਬਰ ਜੀ. ਆਰ. ਡੀ. ਵਿਦਿਅਕ ਸੰਸਥਾਵਾਂ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ
Ad Position 24