10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਵਿਅਕਤੀ ਦੀ ਕੁੱਟਮਾਰ ਕਰਨ ਸੰਬੰਧੀ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਦਸੂਹਾ, 10 ਨਵੰਬਰ (ਨਿ. ਪ.

Ad Position 21
No active advertisement
ਅਜੀਤ ਡੈਸਕ 11-11-2026
ਦਸੂਹਾ, 10 ਨਵੰਬਰ (ਨਿ.ਪ.ਪ)- ਦਸੂਹਾ ਪੁਲਿਸ ਨੇ ਦਵਿੰਦਰ ਸਿੰਘ ਪਿੰਡ ਝਿੰਗੜ ਕਲਾਂ ਦੀ ਕੁੱਟਮਾਰ ਕਰਨ ਸਬੰਧੀ ਚਾਰ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਹੈੱਡ ਕਾਂਸਟੇਬਲ ਕਰਨੈਲ ਸਿੰਘ ਨੇ ਦੱਸਿਆ ਕਿ ਦਵਿੰਦਰ ਸਿੰਘ ਨੇ ਪੁਲਿਸ ਨੂੰ ਬਿਆਨ ਰਾਹੀਂ ਦੱਸਿਆ ਕਿ ਉਹ ਦਸੂਹਾ ਵਿਖੇ ਆੜ੍ਹਤ ਦਾ ਕੰਮ ਕਰਦਾ ਹੈ ਉਸ ਨੇ ਦੱਸਿਆ ਕਿ ਜਦੋਂ ਉਹ ਦਾਣਾ ਮੰਡੀ ਦਸੂਹਾ ਵਿਖੇ ਆਪਣੀ ਮੰਡੀ ਵਿਚ ਜਾ ਰਿਹਾ ਸੀ ਤਾਂ ਬਿਕਰਮਜੀਤ ਸਿੰਘ ਤੇ ਤਿੰਨ ਹੋਰ ਅਣਪਛਾਤੇ ਵਿਅਕਤੀਆਂ ਨੇ ਜਿਨ੍ਹਾਂ ਨੇ ਮੂੰਹ ਕੱਪੜੇ ਨਾਲ ਬੰਨੇ ਹੋਏ ਸਨ ਬੇਸ ਬਾਲਾ ਨਾਲ ਮੇਰੀ ਬਿਨਾਂ ਵਜ੍ਹਾ ਕੁੱਟ ਮਾਰ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਮੇਰੇ ਸਰੀਰ ਤੇ ਹੋਰ ਕਾਫ਼ੀ ਸੱਟਾਂ ਲੱਗ ਗਈਆਂ ਅਤੇ ਮੇਰੀ ਪਗੜੀ ਵੀ ਥੱਲੇ ਡਿਗ ਗਈ। ਆਲੇ ਦੁਆਲੇ ਦੇ ਲੋਕ ਇਕੱਠੇ ਹੋਣ ਤੇ ਉਹ ਮੈਨੂੰ ਜਾਨੋ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫ਼ਰਾਰ ਹੋ ਗਏ। ਪੀੜਤ ਵਿਅਕਤੀ ਨੇ ਦੱਸਿਆ ਕਿ ਮੇਰਾ ਆੜ੍ਹਤ ਦਾ ਕੰਮ ਹੈ ਅਤੇ ਮੈ ਪੈਸੇ ਲੈਣੇ ਸਨ ਜਦੋਂ ਮੈਂ ਪੈਸਿਆਂ ਦੀ ਮੰਗ ਕੀਤੀ ਤਾਂ ਉਸ ਨੇ ਮੈਨੂੰ ਉਲਟਾ ਗਾਲੀ ਗਲੋਚ ਕੀਤਾ। ਜਾਂਚ ਅਧਿਕਾਰੀ ਨੇ ਦੱਸਿਆ ਕਿ ਇਸ ਸਬੰਧੀ ਜਾਂਚ ਕਰਨ ਉਪਰੰਤ ਪੁਲਿਸ ਵੱਲੋਂ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰਨ ਸਰਕਾਰਾਂ- ਜਥੇਦਾਰ 96 ਕਰੋੜੀ ਅਗਲੀ ਖ਼ਬਰ ਦੀਵਾਲੀ ਵਾਲੀ ਰਾਤ ਪਟਾਕੇ ਚਲਾਉਂਦੇ 14 ਸਾਲਾ ਬੱਚੇ ਦੀ ਮੌਤ
Ad Position 24