ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ 13 ਨੂੰ ਪਹੁੰਚਣਗੇ ਦਸੂਹਾ
ਦਸੂਹਾ, 10 ਨਵੰਬਰ (ਕੌਸ਼ਲ)-ਹਰਿਆਣਾ ਦੇ ਮਾਣਯੋਗ ਮੁੱਖ ਮੰਤਰੀ ਨਾਇਬ ਸਿੰਘ ਸੈਣੀ 13 ਨਵੰਬਰ 2026 ਦਿਨ ਸ਼ੁੱਕਰਵਾਰ ਨੂੰ ਦਸੂਹਾ ਵਿਖੇ ਪਹੁੰਚ ਰਹੇ ਹਨ। ਉਨ੍ਹਾਂ ਦੀ ਆਮਦ ਨੂੰ ਲੈ ਕੇ ਭਾਜਪਾ ਵਰਕਰਾਂ ਅਤੇ ਸਮਰਥਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
ਦਸੂਹਾ, 10 ਨਵੰਬਰ (ਕੌਸ਼ਲ)-ਹਰਿਆਣਾ ਦੇ ਮਾਣਯੋਗ ਮੁੱਖ ਮੰਤਰੀ ਨਾਇਬ ਸਿੰਘ ਸੈਣੀ 13 ਨਵੰਬਰ 2026 ਦਿਨ ਸ਼ੁੱਕਰਵਾਰ ਨੂੰ ਦਸੂਹਾ ਵਿਖੇ ਪਹੁੰਚ ਰਹੇ ਹਨ। ਉਨ੍ਹਾਂ ਦੀ ਆਮਦ ਨੂੰ ਲੈ ਕੇ ਭਾਜਪਾ ਵਰਕਰਾਂ ਅਤੇ ਸਮਰਥਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਦੇ ਦਸੂਹਾ ਦੀ ਧਰਤੀ ’ਤੇ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਜਾਵੇਗਾ। ਇਸ ਸਵਾਗਤ ਸਮਾਗਮ ਦਾ ਆਯੋਜਨ ਸੁਸ਼ੀਲ ਕੁਮਾਰ ਸ਼ਰਮਾ (ਪਿੰਕੀ) ਭਾਰਤੀ ਜਨਤਾ ਪਾਰਟੀ ਹਲਕਾ ਦਸੂਹਾ ਵਲੋਂ ਕੀਤਾ ਜਾ ਰਿਹਾ ਹੈ। ਜਾਰੀ ਕੀਤੇ ਗਏ ਸੱਦਾ ਪੱਤਰ ਅਨੁਸਾਰ ਇਹ ਸਮਾਗਮ 13 ਨਵੰਬਰ ਨੂੰ ਸਵੇਰੇ 11 ਵਜੇ ਹਾਈਵੇਅ ਪਲਾਜ਼ਾ ਦਸੂਹਾ ਵਿਖੇ ਹੋਵੇਗਾ।