ਕਾਲੇਵਾਲ ਬੀਤ ਦੇ ਕ੍ਰਿਕਟ ਟੂਰਨਾਮੈਂਟ ’ ਚ ਪੰਡੋਰੀ ਦੀ ਟੀਮ ਰਹੀ ਜੇਤੂ
ਬੀਣੇਵਾਲ, 10 ਨਵੰਬਰ (ਬੈਜ ਚੌਧਰੀ)-ਬਾਬਾ ਚਾਬਾ ਸਪੋਰਟਸ ਕਲੱਬ ਕਾਲੇਵਾਲ ਬੀਤ ਵੱਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ। ਟੂਰਨਾਮੈਂਟ ਦੇ ਆਖ਼ਰੀ ਦਿਨ ਫਾਈਨਲ ਮੁਕਾਬਲੇ ’ਚ ਪੰਡੋਰੀ ਦੀ ਟੀਮ ਨੇ ਜਿੱਤ ਪ੍ਰਾਪਤ ਕਰਕੇ ਟਰਾਫ਼ੀ ਅਤੇ 11 ਹਜ਼ਾਰ ਦੇ ਨਕਦ ਇਨਾਮ ਹਾਸਿਲ ਕੀਤਾ।
ਬੀਣੇਵਾਲ, 10 ਨਵੰਬਰ (ਬੈਜ ਚੌਧਰੀ)-ਬਾਬਾ ਚਾਬਾ ਸਪੋਰਟਸ ਕਲੱਬ ਕਾਲੇਵਾਲ ਬੀਤ ਵੱਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ। ਟੂਰਨਾਮੈਂਟ ਦੇ ਆਖ਼ਰੀ ਦਿਨ ਫਾਈਨਲ ਮੁਕਾਬਲੇ ’ਚ ਪੰਡੋਰੀ ਦੀ ਟੀਮ ਨੇ ਜਿੱਤ ਪ੍ਰਾਪਤ ਕਰਕੇ ਟਰਾਫ਼ੀ ਅਤੇ 11 ਹਜ਼ਾਰ ਦੇ ਨਕਦ ਇਨਾਮ ਹਾਸਿਲ ਕੀਤਾ। ਇਸ ਮੌਕੇ ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਟੂਰਨਾਮੈਂਟ ’ਚ ਸ਼ਿਰਕਤ ਕਰਦਿਆਂ ਖਿਡਾਰੀਆਂ ਨੂੰ ਅਸ਼ੀਰਵਾਦ ਦਿੰਦਿਆਂ ਬਾਬਾ ਚਾਬਾ ਸਪੋਰਟਸ ਕਲੱਬ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਖੇਡਾਂ ਮਨੁੱਖ ਨੂੰ ਜਿੱਥੇ ਸਰੀਰਕ ਤੌਰ ’ਤੇ ਤੰਦਰੁਸਤ ਰੱਖਦੀਆਂ ਹਨ ਉੱਥੇ ਮਾਨਸਿਕ ਤੌਰ ’ਤੇ ਵੀ ਮਜ਼ਬੂਤੀ ਪ੍ਰਦਾਨ ਕਰਦੀਆਂ ਹਨ। ਇਸ ਮੌਕੇ ਜਗਦੇਵ ਸਿੰਘ ਗੜੀ ਮਾਨਸੋਵਾਲ, ਡਾ. ਤਰਲੋਕ ਸਿੰਘ ਨਾਗਪਾਲ, ਤਰਸੇਮ ਕਸਾਣਾ, ਸਾਬਕਾ ਸਰਪੰਚ ਮੰਗਤ ਸਿੰਘ ਦਿਆਲ, ਕਲੱਬ ਪ੍ਰਧਾਨ ਪਵਨ ਸਿੰਘ ਦਿਆਲ ਆਦਿ ਸਮੇਤ ਵੱਡੀ ਗਿਣਤੀ ’ਚ ਖੇਡ ਪ੍ਰੇਮੀ ਹਾਜ਼ਰ ਸਨ।