10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਵਿਕਟੋਰੀਆ ਇੰਟਰਨੈਸ਼ਨਲ ਸਕੂਲ ’ ਚ ਦੀਵਾਲੀ ਕੌਸ਼ਲ ਬੋਧ ਮੇਲਾ ਕਰਵਾਇਆ

ਅੱਡਾ ਸਰਾਂ, 10 ਨਵੰਬਰ (ਮਸੀਤੀ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਟਾਂਡਾ ਵਿਖੇ ਸੀ. ਬੀ.

Ad Position 21
No active advertisement
ਅਜੀਤ ਡੈਸਕ 11-11-2026
ਅੱਡਾ ਸਰਾਂ, 10 ਨਵੰਬਰ (ਮਸੀਤੀ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਟਾਂਡਾ ਵਿਖੇ ਸੀ.ਬੀ.ਐੱਸ.ਈ. ਦੇ ਕੌਸ਼ਲ ਬੋਧ ਪ੍ਰੋਗਰਾਮ ਤਹਿਤ ਦੀਵਾਲੀ ਕੌਸ਼ਲ ਬੋਧ ਮੇਲਾ ਕਰਵਾਇਆ ਗਿਆ। ਇਸ ਮੇਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਰਚਨਾਤਮਕਤਾ, ਵਿਹਾਰਕ ਹੁਨਰ, ਆਤਮ-ਨਿਰਭਰਤਾ ਅਤੇ ਕਲਾਤਮਕ ਪ੍ਰਗਟਾਵੇ ਨੂੰ ਉਤਸ਼ਾਹਿਤ ਕਰਨਾ ਸੀ। ਮੇਲੇ ਦੌਰਾਨ ਵਿਦਿਆਰਥੀਆਂ ਵਲੋਂ ਤਿਆਰ ਕੀਤੀਆਂ ਆਕਰਸ਼ਕ ਰੰਗੋਲੀਆਂ, ਸੁੰਦਰ ਸਜਾਵਟੀ ਹੈਂਗਿੰਗਜ਼ ਅਤੇ ਕਲਾਤਮਕ ਦੀਵਾ ਸਟੈਂਡ ਪ੍ਰਦਰਸ਼ਿਤ ਕੀਤੇ ਗਏ। ਮੇਲੇ ਵਿਚ ਮਾਪਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਅਤੇ ਵਿਦਿਆਰਥੀਆਂ ਦੀ ਰਚਨਾਤਮਿਕ ਪ੍ਰਤਿਭਾ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਪੂਜਾ ਪਟਿਆਲ ਨੇ ਮੇਲੇ ਦਾ ਜਾਇਜ਼ਾ ਲਿਆ ਅਤੇ ਵਿਦਿਆਰਥੀਆਂ ਦੀ ਰਚਨਾਤਮਿਕਤਾ ਅਤੇ ਉਨ੍ਹਾਂ ਵੱਲੋਂ ਤਿਆਰ ਕੀਤੀਆਂ ਸ਼ਾਨਦਾਰ ਕਲਾਕ੍ਰਿਤੀਆਂ ਨੂੰ ਦੇਖ ਕੇ ਉਨ੍ਹਾਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਵਿਦਿਆਰਥੀਆਂ ਦੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ। ਸਕੂਲ ਦੇ ਡਾਇਰੈਕਟਰ ਪ੍ਰੋਫੈਸਰ ਜੀ. ਐੱਸ. ਮੁਲਤਾਨੀ ਅਤੇ ਨੀਰੂ ਮੁਲਤਾਨੀ ਨੇ ਵੀ ਵਿਦਿਆਰਥੀਆਂ ਦੀ ਰਚਨਾਤਮਿਕਤਾ ਅਤੇ ਉਨ੍ਹਾਂ ਵੱਲੋਂ ਦਿਖਾਏ ਗਏ ਵਿਹਾਰਕ ਹੁਨਰਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸਕੂਲ ਦੀਆਂ ਕੋਆਰਡੀਨੇਟਰ ਵਨੀਤਾ ਬਲੋਰੀਆ, ਸੁਜਾਤਾ ਛਾਬੜਾ, ਅਮਿਤ ਸੈਣੀ ਅਤੇ ਸ਼ਿਵਾਨੀ ਸਮੇਤ ਸਕੂਲ ਦੇ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਮੁਕਾਬਲੇ ’ ਚ ਪੀ . ਐਮ . ਸ੍ਰੀ ਸਕੂਲ ਤਲਵਾੜਾ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ( ਅ ) ਵਲੋਂ ਕੋਟਫ਼ਤੂਹੀ ਤੋਂ ਬੇਗਮਪੁਰਾ ਖ਼ਾਲਸਾ ਲਹਿਰ ਦਾ ਐਲਾਨ 29 ਨੂੰ ਦੋਆਬਾ ਜ਼ੋਨ ਦਾ ਮਾਨ ਦੀ ਅਗਵਾ...
Ad Position 24