10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਮੁਕਾਬਲੇ ’ ਚ ਪੀ . ਐਮ . ਸ੍ਰੀ ਸਕੂਲ ਤਲਵਾੜਾ ਦਾ ਸ਼ਾਨਦਾਰ ਪ੍ਰਦਰਸ਼ਨ

ਰਾਮਗੜ੍ਹ ਸੀਕਰੀ, 10 ਨਵੰਬਰ (ਕਟੋਚ)- ਪੰਜਾਬ ਸਿੱਖਿਆ ਵਿਭਾਗ ਵਲੋਂ ਪ੍ਰਾਜੈਕਟ ਇਨੋਵੇਸ਼ਨ 2026 ਮੁਹਿੰਮ ਅਧੀਨ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਮੁਕਾਬਲੇ ਪਿਛਲੇ ਦਿਨ ਤਲਵਾੜਾ ਵਿਖੇ ਕਰਵਾਏ ਗਏ ਜਿਸ ਵਿਚ ਪੀ. ਐਮ.

Ad Position 21
No active advertisement
ਅਜੀਤ ਡੈਸਕ 11-11-2026
ਰਾਮਗੜ੍ਹ ਸੀਕਰੀ, 10 ਨਵੰਬਰ (ਕਟੋਚ)- ਪੰਜਾਬ ਸਿੱਖਿਆ ਵਿਭਾਗ ਵਲੋਂ ਪ੍ਰਾਜੈਕਟ ਇਨੋਵੇਸ਼ਨ 2026 ਮੁਹਿੰਮ ਅਧੀਨ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਮੁਕਾਬਲੇ ਪਿਛਲੇ ਦਿਨ ਤਲਵਾੜਾ ਵਿਖੇ ਕਰਵਾਏ ਗਏ ਜਿਸ ਵਿਚ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸਕੂਲ ਲੜਕੇ ਤਲਵਾੜਾ ਦੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਸ਼ਲਾਘਾਯੋਗ ਰਹੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਜਪਿੰਦਰ ਕੁਮਾਰ ਨੇ ਦੱਸਿਆ ਕਿ ਉਕਤ ਮੁਕਾਬਲੇ ਵਿਚ ਸਕੂਲ ਦੀ ਵਿਗਿਆਨ ਅਧਿਆਪਕਾ ਮੈਡਮ ਪਿੰਕੀ ਬਡਿਆਲ ਦੇ ਮਾਰਗ ਦਰਸ਼ਨ ਹੇਠ ਸਕੂਲ ਦੇ ਵਿਦਿਆਰਥੀਆਂ ਵਧੀਆ ਪ੍ਰਦਰਸ਼ਨ ਕੀਤਾ। ਉਨ੍ਹਾਂ ਦੱਸਿਆ ਕਿ ਇੰਡੀਜਿਨਸ ਐਗਰੀਕਲਚਰਲ ਪ੍ਰੇਕਟਿਸਜ ਥੀਮ ਮੁਕਾਬਲੇ ਵਿਚ ਸਕੂਲ ਦੇ ਦਸਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਪੁਨੀਤ ਕੁਮਾਰ ਨੇ ਪਹਿਲਾ ਸਥਾਨ ਅਤੇ ਆਰਟੀਫਿਸ਼ਲ ਇੰਟੈਲੀਜੈਂਸ ਥੀਮ ਮੁਕਾਬਲੇ ਵਿਚ ਛੇਵੀਂ ਜਮਾਤ ਦੇ ਵਿਦਿਆਰਥੀ ਮਨਮੀਤ ਸਿੰਘ ਨੇ ਬਲਾਕ ਵਿਚ ਤੀਜਾ ਸਥਾਨ ਹਾਸਿਲ ਕੀਤਾ। ਉਨ੍ਹਾਂ ਕਿਹਾ ਕਿ ਸਕੂਲ ਦੀ ਇਹ ਉਪਲਬਧੀ ਅਧਿਆਪਕਾ ਪਿੰਕੀ ਬਡਿਆਲ ਦੇ ਸਟੀਕ ਮਾਰਗ ਦਰਸ਼ਨ ਅਤੇ ਵਿਦਿਆਰਥੀਆਂ ਨੂੰ ਮਿਹਨਤ ਦੀ ਬਦੌਲਤ ਹਾਸਿਲ ਹੋਈ ਹੈ।
Ad Position 22
No active advertisement
ਪਿਛਲੀ ਖ਼ਬਰ ਬਾਬਰੀ ਢਾਹੇ ਜਾਣ ’ ਤੇ ਹੰਝੂ ਵਹਾਉਣ ਵਾਲੀ ਸੋਨੀਆ ਗਾਂਧੀ ਨੂੰ ਕਾਰ ਸੇਵਕਾਂ ਦਾ ਦਰਦ ਕਿਉਂ ਨਹੀਂ ਦਿਖਾਈ ਦਿੱਤਾ : ਅਜੈ ਕੌ... ਅਗਲੀ ਖ਼ਬਰ ਵਿਕਟੋਰੀਆ ਇੰਟਰਨੈਸ਼ਨਲ ਸਕੂਲ ’ ਚ ਦੀਵਾਲੀ ਕੌਸ਼ਲ ਬੋਧ ਮੇਲਾ ਕਰਵਾਇਆ
Ad Position 24