10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਨੇਤਰਹੀਣ ਖਿਡਾਰੀਆਂ ਦਾ 5 ਵਾਂ ਇੰਟਰਸਟੇਟ - ਟੀ -20 ਕ੍ਰਿਕਟ ਟੂਰਨਾਮੈਂਟ 13 ਤੋਂ - ਸੰਦੀਪ ਕੁਮਾਰ ਪੰਜਾਬ ਅਤੇ ਮੱਧ ਪ੍ਰਦੇਸ਼ ਵਿਚਕਾਰ ਖੇਡਿਆ ਜਾਵੇਗਾ ਉਦਘਾਟਨੀ ਮੈਚ

ਹੁਸ਼ਿਆਰਪੁਰ, 10 ਨਵੰਬਰ (ਬਲਜਿੰਦਰਪਾਲ ਸਿੰਘ)-ਡਿਸੇਬਲਡ ਪਰਸਨਜ਼ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਨੇਤਰਹੀਣ ਖਿਡਾਰੀਆਂ ਦੀ ਖੇਡ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ 5ਵਾਂ ਇੰਟਰ ਸਟੇਟ ਬਲਾਇੰਡ-ਟੀ-20 ਕ੍ਰਿਕਟ ਟੂਰਨਾਮੈਂਟ 13, 14 ਅਤੇ 15 ਨਵੰਬਰ ਨੂੰ ਰੇਲਵੇ ਮੰਡੀ ਕ੍ਰਿਕਟ ਗਰਾਊਂਡ ਹੁਸ਼ਿਆਰਪੁਰ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਸੰਦੀਪ ਸ਼ਰਮਾ ਅਤੇ ਸਕੱਤਰ ਰਾਜ ਕੁਮਾਰ ਨੇ ਦੱਸਿਆ ਕਿ ਟੂਰਨਾਮੈਂਟ ’ਚ ਪੰਜਾਬ, ਮੱਧ ਪ੍ਰਦੇਸ਼ ਅਤੇ ਮਹਾਰਾਸ਼ਟਰ ਦੀਆਂ ਟੀਮਾਂ ਭਾਗ ਲੈ ਰਹੀਆਂ ਹਨ।

Ad Position 21
No active advertisement
ਅਜੀਤ ਡੈਸਕ 11-11-2026
ਹੁਸ਼ਿਆਰਪੁਰ, 10 ਨਵੰਬਰ (ਬਲਜਿੰਦਰਪਾਲ ਸਿੰਘ)-ਡਿਸੇਬਲਡ ਪਰਸਨਜ਼ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਨੇਤਰਹੀਣ ਖਿਡਾਰੀਆਂ ਦੀ ਖੇਡ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ 5ਵਾਂ ਇੰਟਰ ਸਟੇਟ ਬਲਾਇੰਡ-ਟੀ-20 ਕ੍ਰਿਕਟ ਟੂਰਨਾਮੈਂਟ 13, 14 ਅਤੇ 15 ਨਵੰਬਰ ਨੂੰ ਰੇਲਵੇ ਮੰਡੀ ਕ੍ਰਿਕਟ ਗਰਾਊਂਡ ਹੁਸ਼ਿਆਰਪੁਰ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਸੰਦੀਪ ਸ਼ਰਮਾ ਅਤੇ ਸਕੱਤਰ ਰਾਜ ਕੁਮਾਰ ਨੇ ਦੱਸਿਆ ਕਿ ਟੂਰਨਾਮੈਂਟ ’ਚ ਪੰਜਾਬ, ਮੱਧ ਪ੍ਰਦੇਸ਼ ਅਤੇ ਮਹਾਰਾਸ਼ਟਰ ਦੀਆਂ ਟੀਮਾਂ ਭਾਗ ਲੈ ਰਹੀਆਂ ਹਨ। ਟੂਰਨਾਮੈਂਟ ਦਾ ਉਦਘਾਟਨ 13 ਨਵੰਬਰ ਨੂੰ ਸਵੇਰੇ 11 ਵਜੇ ਕੀਤਾ ਜਾਵੇਗਾ ਅਤੇ ਪਹਿਲਾ ਮੁਕਾਬਲਾ ਪੰਜਾਬ ਅਤੇ ਮੱਧ ਪ੍ਰਦੇਸ਼ ਦੀਆਂ ਟੀਮਾਂ ਵਿਚਕਾਰ ਖੇਡਿਆ ਜਾਵੇਗਾ। ਇਸ ਖੇਡ ਸਮਾਗਮ ਰਾਹੀਂ ਸਮਾਜ ਵਿਚ ਦਿਵਿਆਂਗ ਵਿਅਕਤੀਆਂ ਪ੍ਰਤੀ ਸਤਿਕਾਰ, ਬਰਾਬਰੀ ਅਤੇ ਹਾਂ-ਪੱਖੀ ਸੋਚ ਦਾ ਸੰਦੇਸ਼ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਟੂਰਨਾਮੈਂਟ ਨੂੰ ਸਫਲ ਬਣਾਉਣ ਲਈ ਰਾਮਚਰਿੱਤ ਮਾਨਸ ਪ੍ਰਚਾਰ ਮੰਡਲ, ਲਾਇਨਜ਼ ਕਲੱਬ ਹੁਸ਼ਿਆਰਪੁਰ, ਪਰਲ, ਟ੍ਰਿਪਲ ਐਮ ਪਬਲਿਕ ਸਕੂਲ, ਟ੍ਰਿਪਲ ਐਮ ਸਕੂਲ ਆਫ਼ ਐਕਸੀਲੈਂਸ, ਹੁਸ਼ਿਆਰਪੁਰ ਆਟੋ ਮੋਬਾਈਲਜ਼ ਅਤੇ ਡਾ. ਜਮੀਲ ਬਾਲੀ , ਮੈਡਮ ਡੌਲੀ ਚੀਮਾ, ਨੀਲਮ ਰਾਣੀ, ਡਾ. ਕੇਵਲ ਤੱਖੀ, ਦੀਪਕ ਸ਼ਰਮਾ, ਗੁਰਪ੍ਰੀਤ, ਪ੍ਰਦੀਪ ਸਿੰਘ, ਹਰਵਿੰਦਰ ਕਲਸੀ, ਹਰਪਾਲ ਸਿੰਘ ਅਤੇ ਕੁਲਜੀਤ ਬੰਗੜ ਵੱਲੋਂ ਯੋਗਦਾਨ ਦਿੱਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸੀ ਨੇਤਾ ਸੰਨੀ ਰਾਜਪੂਤ ਵਲੋਂ ਆਪਣੀ ਚੋਣ ਮੁਹਿੰਮ ਦਾ ਆਗਾਜ਼ ਅਗਲੀ ਖ਼ਬਰ ਸ਼ਿਵਪੁਰੀ ਵਿਚ ਦੀਵਾਲੀ ਦਾ ਤਿਉਹਾਰ ਮਨਾਇਆ
Ad Position 24