ਭਲਕੇ ਭਾਜਪਾ ਦੀ ਰੈਲੀ ’ ਚ ਹੋਵੇਗਾ ਭਾਰੀ ਇਕੱਠ - ਸ਼ੰਭੂ ਭਾਰਤੀ
ਭੰਗਾਲਾ, 10 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)-ਮੁਕੇਰੀਆਂ ਤੋਂ ਸੀਨੀਅਰ ਭਾਜਪਾ ਆਗੂ ਸਾਬਕਾ ਜ਼ਿਲ੍ਹਾ ਦਫ਼ਤਰ ਸਕੱਤਰ ਸ਼ੰਭੂ ਨਾਥ ਭਾਰਤੀ ਮੌਜੋਵਾਲ ਨੇ ਕਸਬਾ ਭੰਗਾਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 13 ਨਵੰਬਰ ਨੂੰ ਦਸੂਹਾ ਵਿਖੇ ਹੋਣ ਜਾ ਰਹੀ ਰੈਲੀ ਵਿਚ ਭਾਜਪਾ ਵਰਕਰਾਂ ਦਾ ਵੱਡਾ ਇਕੱਠ ਹੋਵੇਗਾ। ਉਨ੍ਹਾਂ ਕਿਹਾ ਅੱਜ ਹਰਿਆਣਾ ਦੇ ਲੋਕ ਨਿਰਮਾਣ ਵਿਭਾਗ (ਪੀ.
ਭੰਗਾਲਾ, 10 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)-ਮੁਕੇਰੀਆਂ ਤੋਂ ਸੀਨੀਅਰ ਭਾਜਪਾ ਆਗੂ ਸਾਬਕਾ ਜ਼ਿਲ੍ਹਾ ਦਫ਼ਤਰ ਸਕੱਤਰ ਸ਼ੰਭੂ ਨਾਥ ਭਾਰਤੀ ਮੌਜੋਵਾਲ ਨੇ ਕਸਬਾ ਭੰਗਾਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 13 ਨਵੰਬਰ ਨੂੰ ਦਸੂਹਾ ਵਿਖੇ ਹੋਣ ਜਾ ਰਹੀ ਰੈਲੀ ਵਿਚ ਭਾਜਪਾ ਵਰਕਰਾਂ ਦਾ ਵੱਡਾ ਇਕੱਠ ਹੋਵੇਗਾ। ਉਨ੍ਹਾਂ ਕਿਹਾ ਅੱਜ ਹਰਿਆਣਾ ਦੇ ਲੋਕ ਨਿਰਮਾਣ ਵਿਭਾਗ (ਪੀ.ਡਬਲਿਊ.ਡੀ.) ਦੇ ਕੈਬਨਿਟ ਮੰਤਰੀ ਰਣਵੀਰ ਗੰਗਵਾ ਅਤੇ ਸਤਵੀਰ ਵਰਮਾ ਸਾਬਕਾ ਚੇਅਰਮੈਨ ਓ.ਬੀ.ਸੀ. ਕਮਿਸ਼ਨ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪਹੁੰਚੇ ਸਨ। ਸ਼ੰਭੂ ਭਾਰਤੀ ਨੇ ਦੱਸਿਆ ਕਿ ਪੰਜਾਬ ਵਿਚ ਨਸ਼ਿਆਂ ਦੇ ਵਧਦੇ ਪ੍ਰਚਲਣ ਅਤੇ ਲੱਚਰ ਕਾਨੂੰਨ ਵਿਵਸਥਾ ਕਾਰਨ ਸੂਬੇ ਦੇ ਲੋਕ ਦੁਖੀ ਹਨ। ਹੁਣ ਭਾਜਪਾ ਦੀਆਂ ਸਰਕਾਰਾਂ ਦੀ ਚੰਗੀ ਕਾਰਗੁਜ਼ਾਰੀ ਨੂੰ ਦੇਖਦਿਆਂ ਪੰਜਾਬ ਦੇ ਲੋਕਾਂ ਨੂੰ ਵੀ ਭਾਜਪਾ ਤੋਂ ਉਮੀਦਾਂ ਹਨ ਅਤੇ ਉਹ ਚੋਣਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਭਾਰਤੀ ਨੇ ਕਿਹਾ ਕਿ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਨ ’ਤੇ ਸੂਬੇ ਦਾ ਸਰਬਪੱਖੀ ਵਿਕਾਸ ਕੀਤਾ ਜਾਵੇਗਾ ਅਤੇ ਪੰਜਾਬ ਸਿਰ ਚੜ੍ਹੇ ਭਾਰੀ ਕਰਜ਼ੇ ਤੋਂ ਵੀ ਸੂਬੇ ਨੂੰ ਮੁਕਤ ਕਰਵਾਇਆ ਜਾਵੇਗਾ।