‘ਯੁੱਧ ਨਸ਼ਿਆਂ ਵਿਰੁੱਧ ’ ਮੁਹਿੰਮ ਤਹਿਤ ਹੌਟਸਪੌਟ ਖੇਤਰਾਂ ’ ਚ ਚੱਲ ਰਹੇ ਕੰਮਾਂ ਦੀ ਓਏਸ਼ੀ ਮੰਡਲ ਵੱਲੋਂ ਸਮੀਖਿਆ
ਹੁਸ਼ਿਆਰਪੁਰ, 10 ਨਵੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹੇ ’ਚ ਸ਼ਨਾਖ਼ਤ ਕੀਤੇ ਗਏ 6 ਹੌਟਸਪੌਟ ਖੇਤਰਾਂ ਵਿਚ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਲਈ ਜ਼ਿਲ੍ਹਾ ਪੱਧਰੀ ਮੀਟਿੰਗ ਕਰਵਾਈ ਗਈ। ਮੀਟਿੰਗ ਦੀ ਪ੍ਰਧਾਨਗੀ ਓ.
6
6 ਹੌਟਸਪੌਟ ਖੇਤਰਾਂ ਵਿਚ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਲਈ ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਓਏਸ਼ੀ ਮੰਡਲ ਤੇ ਹੋਰ। ਤਸਵੀਰ: ਹਮਸ਼ਾਇਨ ਸਟੂਡੀਓ
11-11-2026
ਹੁਸ਼ਿਆਰਪੁਰ, 10 ਨਵੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹੇ ’ਚ ਸ਼ਨਾਖ਼ਤ ਕੀਤੇ ਗਏ 6 ਹੌਟਸਪੌਟ ਖੇਤਰਾਂ ਵਿਚ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਲਈ ਜ਼ਿਲ੍ਹਾ ਪੱਧਰੀ ਮੀਟਿੰਗ ਕਰਵਾਈ ਗਈ। ਮੀਟਿੰਗ ਦੀ ਪ੍ਰਧਾਨਗੀ ਓ.ਐਸ.ਡੀ. ਟੂ ਅਰਬਨ ਅਫੇਅਰਜ਼ ਓਏਸ਼ੀ ਮੰਡਲ ਅਤੇ ਸਹਾਇਕ ਕਮਿਸ਼ਨਰ ਅੰਡਰ ਟਰੇਨਿੰਗ ਗੁਰਕੰਵਲ ਸਿੰਘ ਨੇ ਕੀਤੀ। ਮੀਟਿੰਗ ਵਿਚ ਮੁਹਿੰਮ ਨਾਲ ਜੁੜੇ ਸਾਰੇ ਸੰਬੰਧਿਤ ਵਿਭਾਗ ਾਂ ਦੇ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਹਰਦੋਖਾਨਪੁਰ, ਬਜਵਾੜਾ, ਬਲਬੀਰ ਕਾਲੋਨੀ, ਸੁੰਦਰ ਨਗਰ, ਬਹਾਦਰਪੁਰ ਅਤੇ ਰਵਿਦਾਸ ਨਗਰ ਵਿਚ ਨਸ਼ਿਆਂ ਦੀ ਰੋਕਥਾਮ, ਜਾਗਰੂਕਤਾ ਗਤੀਵਿਧੀਆਂ, ਨਸ਼ਿਆਂ ਦੀ ਲਪੇਟ ਵਿਚ ਆਏ ਵਿਅਕਤੀਆਂ ਦੀ ਪਛਾਣ, ਇਲਾਜ ਅਤੇ ਮੁੜ ਵਸੇਬੇ ਸਮੇਤ ਮੁਹਿੰਮ ਤਹਿਤ ਕੀਤੇ ਜਾ ਰਹੇ ਕੰਮਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਅਧਿਕਾਰੀਆਂ ਨੇ ਸਬੰਧਿਤ ਵਿਭਾਗਾਂ ਵੱਲੋਂ ਇਨ੍ਹਾਂ ਖੇਤਰਾਂ ਵਿਚ ਹੁਣ ਤੱਕ ਕੀਤੀਆਂ ਗਈਆਂ ਗਤੀਵਿਧੀਆਂ ਅਤੇ ਪ੍ਰਗਤੀ ਬਾਰੇ ਜਾਣਕਾਰੀ ਸਾਂਝੀ ਕੀਤੀ। ਮੀਟਿੰਗ ਵਿਚ ਇਸ ਗੱਲ ’ਤੇ ਜ਼ੋਰ ਦਿੱਤਾ ਗਿਆ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਲੋਕਾਂ ਦੀ ਭਾਗੀਦਾਰੀ ਅਤੇ ਵਿਭਾਗੀ ਤਾਲਮੇਲ ਰਾਹੀਂ ਜ਼ਮੀਨੀ ਪੱਧਰ ’ਤੇ ਹੋਰ ਵਧੇਰੇ ਪ੍ਰਭਾਵਸ਼ਾਲੀ ਬਣਾਇਆ ਜਾਵੇ, ਤਾਂ ਜੋ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਦੀ ਦਿਸ਼ਾ ਵਿਚ ਠੋਸ ਨਤੀਜੇ ਪ੍ਰਾਪਤ ਕੀਤੇ ਜਾ ਸਕਣ।