10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਸੇਵਾ ਮੁਕਤ ਨਗਰ ਨਿਗਮ ਕਰਮਚਾਰੀ ਯੂਨੀਅਨ ਦੀ ਮਹੀਨਾਵਾਰ ਮੀਟਿੰਗ

ਹੁਸ਼ਿਆਰਪੁਰ, 10 ਨਵੰਬਰ (ਬਲਜਿੰਦਰਪਾਲ ਸਿੰਘ)-ਸੇਵਾ ਮੁਕਤ ਨਗਰ ਨਿਗਮ ਕਰਮਚਾਰੀ ਯੂਨੀਅਨ ਨਗਰ ਨਿਗਮ ਹੁਸ਼ਿਆਰਪੁਰ ਦੀ ਮਹੀਨਾਵਾਰ ਮੀਟਿੰਗ ਸਰਪ੍ਰਸਤ ਸੰਜੀਵ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ’ਚ ਵੱਖ-ਵੱਖ ਮੁੱਦਿਆਂ ’ਤੇ ਵਿਚਾਰ ਕੀਤਾ ਗਿਆ। ਇਸ ਮੌਕੇ ਪ੍ਰਧਾਨ ਲਾਲ ਸਿੰਘ, ਵਾਇਸ ਪ੍ਰਧਾਨ ਜੋਗਿੰਦਰਪਾਲ ਆਦੀਆ, ਅਸ਼ਵਨੀ ਸ਼ਰਮਾ, ਸੰਜੀਵ ਥਾਪਰ ਵਲੋਂ ਵਿਚਾਰ ਪੇਸ਼ ਕੀਤੇ ਗਏ।

Ad Position 21
No active advertisement
ਅਜੀਤ ਡੈਸਕ 11-11-2026
ਹੁਸ਼ਿਆਰਪੁਰ, 10 ਨਵੰਬਰ (ਬਲਜਿੰਦਰਪਾਲ ਸਿੰਘ)-ਸੇਵਾ ਮੁਕਤ ਨਗਰ ਨਿਗਮ ਕਰਮਚਾਰੀ ਯੂਨੀਅਨ ਨਗਰ ਨਿਗਮ ਹੁਸ਼ਿਆਰਪੁਰ ਦੀ ਮਹੀਨਾਵਾਰ ਮੀਟਿੰਗ ਸਰਪ੍ਰਸਤ ਸੰਜੀਵ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ’ਚ ਵੱਖ-ਵੱਖ ਮੁੱਦਿਆਂ ’ਤੇ ਵਿਚਾਰ ਕੀਤਾ ਗਿਆ। ਇਸ ਮੌਕੇ ਪ੍ਰਧਾਨ ਲਾਲ ਸਿੰਘ, ਵਾਇਸ ਪ੍ਰਧਾਨ ਜੋਗਿੰਦਰਪਾਲ ਆਦੀਆ, ਅਸ਼ਵਨੀ ਸ਼ਰਮਾ, ਸੰਜੀਵ ਥਾਪਰ ਵਲੋਂ ਵਿਚਾਰ ਪੇਸ਼ ਕੀਤੇ ਗਏ। ਇਸ ਮੌਕੇ ਕੁਲਵੰਤ ਸਿੰਘ ਸੈਣੀ ਵਲੋਂ ਜਿੱਥੇ ਨਗਰ ਨਿਗਮ ਹੁਸ਼ਿਆਰਪੁਰ ਦੇ ਅਫ਼ਸਰਾਂ ਦਾ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਮੁੱਦਿਆਂ ਤੋਂ ਭਟਕ ਗਈ ਹੈ ਅਤੇ ਹਾਈ ਕੋਰਟ ਨੂੰ ਵੀ ਡੀ.ਏ ਦੇ ਮੁੱਦੇ ਵਿਚ ਗੁੰਮਰਾਹ ਕਰ ਰਹੀ ਹੈ ਅਤੇ ਸੁਪਰੀਮ ਕੋਰਟ ਵਲੋਂ ਜਿੱਥੇ ਸਰਕਾਰ ਨੂੰ ਰਾਹਤ ਦਿੱਤੀ ਹੈ, ਉੱਥੇ ਸਰਕਾਰ ਨੂੰ 31 ਦਸੰਬਰ ਤੱਕ ਡੀ.ਏ ਦੇਣ ਲਈ ਪਾਬੰਦ ਕੀਤਾ ਹੈ। ਜੇਕਰ ਸਰਕਾਰ ਇਸੇ ਤਰ੍ਹਾਂ ਹੀ ਕਰਦੀ ਰਹੀ ਤਾਂ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਚੱਲਦਾ ਕੀਤਾ ਜਾਵੇਗਾ। ਮੀਟਿੰਗ ’ਚ ਸੁਰਜੀਤ ਬਹਿਲ, ਸੁਰਿੰਦਰ ਕੁਮਾਰ, ਅਸ਼ੋਕ ਕੁਮਾਰ, ਸੰਜੀਵ ਥਾਪਰ, ਅਵਤਾਰ ਸਿੰਘ ਏ.ਡੀ.ਐਫ.ਓ, ਨਰਿੰਦਰ ਸਿੰਘ ਸਬ ਫਾਇਰ ਅਫ਼ਸਰ, ਰਾਮ ਕੁਮਾਰ, ਸੁਰਿੰਦਰ ਕੁਮਾਰ ਸੈਨੇਟਰੀ ਇੰਸਪੈਕਟਰ, ਮਦਨ ਲਾਲ, ਮਹਿੰਦਰ ਸਿੰਘ, ਕੇਵਲ ਲਾਲ ਹੀਰ, ਤਰਸੇਮ ਲਾਲ, ਬਲਦੇਵ ਰਾਜ ਟਾਂਡਾ ਗੁਰਮੀਤ ਕੌਰ, ਰਵਿੰਦਰ ਦੱਤ, ਬੋਧ ਰਾਜ, ਨਰੇਸ਼ ਕੁਮਾਰ ਟੈਕਨੀਸ਼ੀਅਨ, ਦਰਸ਼ਨ ਸਿੰਘ, ਹਰੀਸ਼ ਕੁਮਾਰ ਜੇ.ਈ, ਸੁਰਜੀਤ ਕੁਮਾਰ ਜੇ.ਈ, ਅਸ਼ਵਨੀ ਕੁਮਾਰ ਜੇ.ਈ, ਰਮੇਸ਼ ਕੁਮਾਰ ਫਾਇਰਮੈਨ, ਮੋਹਨ ਸਿੰਘ ਟੈਕਨੀਸ਼ੀਅਨ, ਹਰਜਿੰਦਰ ਸਿੰਘ, ਬਲਵਿੰਦਰ ਸਿੰਘ, ਤਰਲੋਚਨ ਸਿੰਘ, ਵਿਨੋਦ ਕੁਮਾਰ ਸਬ ਫਾਇਰ ਅਫ਼ਸਰ, ਵਿਜੇ ਕੁਮਾਰ ਸਫ਼ਾਈ ਸੇਵਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਮਿਡਲ ਸਮਾਰਟ ਸਕੂਲ ਓਹੜਪੁਰ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ‘ਯੁੱਧ ਨਸ਼ਿਆਂ ਵਿਰੁੱਧ ’ ਮੁਹਿੰਮ ਤਹਿਤ ਹੌਟਸਪੌਟ ਖੇਤਰਾਂ ’ ਚ ਚੱਲ ਰਹੇ ਕੰਮਾਂ ਦੀ ਓਏਸ਼ੀ ਮੰਡਲ ਵੱਲੋਂ ਸਮੀਖਿਆ
Ad Position 24