ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਹੁਸ਼ਿਆਰਪੁਰ , ਮੁਕੇਰੀਆਂ ਯੂਨਿਟ ਦੀ ਮਾਸਿਕ ਮੀਟਿੰਗ
ਮੁਕੇਰੀਆਂ, 10 ਨਵੰਬਰ (ਰਾਮਗੜ੍ਹੀਆ)-ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਹੁਸ਼ਿਆਰਪੁਰ ਦੇ ਮੁਕੇਰੀਆਂ ਯੂਨਿਟ ਦੀ ਮਾਸਿਕ ਮੀਟਿੰਗ ਕੁੰਵਰ ਰਾਕੇਸ਼ ਸਿੰਘ ਦੀ ਪ੍ਰਧਾਨਗੀ ਹੇਠ ਸ੍ਰੀ ਮੌਨਸਰ ਮੰਦਰ ਮੁਕੇਰੀਆਂ ਵਿਖੇ ਹੋਈ ਜਿਸ ਵਿਚ ਪੰਜਾਬ ਸਰਕਾਰ ਦੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਚਰਚਾ ਕੀਤੀ ਗਈ। ਇਸ ਮੌਕੇ ਜਸਵੀਰ ਸਿੰਘ, ਅਵਤਾਰ ਸਿੰਘ, ਬਲਵਿੰਦਰ ਸਿੰਘ, ਕੁਲਦੀਪ ਸਿੰਘ, ਹਰਭਜਨ ਸਿੰਘ ਅਤੇ ਗਿਰਧਾਰੀ ਲਾਲ ਨੇ ਸਰਕਾਰ ਦੇ ਰਵੱਈਏ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ।
ਮ
ਮੀਟਿੰਗ ਦੌਰਾਨ ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਹੁਸ਼ਿਆਰਪੁਰ ਦੇ ਮੁਕੇਰੀਆਂ ਦੇ ਆਗੂ। ਤਸਵੀਰ : ਰਾਮਗੜ੍ਹੀਆ
11-11-2026
ਮੁਕੇਰੀਆਂ, 10 ਨਵੰਬਰ (ਰਾਮਗੜ੍ਹੀਆ)-ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਹੁਸ਼ਿਆਰਪੁਰ ਦੇ ਮੁਕੇਰੀਆਂ ਯੂਨਿਟ ਦੀ ਮਾਸਿਕ ਮੀਟਿੰਗ ਕੁੰਵਰ ਰਾਕੇਸ਼ ਸਿੰਘ ਦੀ ਪ੍ਰਧਾਨਗੀ ਹੇਠ ਸ੍ਰੀ ਮੌਨਸਰ ਮੰਦਰ ਮੁਕੇਰੀਆਂ ਵਿਖੇ ਹੋਈ ਜਿਸ ਵਿਚ ਪੰਜਾਬ ਸਰਕਾਰ ਦੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਚਰਚਾ ਕੀਤੀ ਗਈ। ਇਸ ਮੌਕੇ ਜਸਵੀਰ ਸਿੰਘ, ਅਵਤਾਰ ਸਿੰਘ, ਬਲਵਿੰਦਰ ਸਿੰਘ, ਕੁਲਦੀਪ ਸਿੰਘ, ਹਰਭਜਨ ਸਿੰਘ ਅਤੇ ਗਿਰਧਾਰੀ ਲਾਲ ਨੇ ਸਰਕਾਰ ਦੇ ਰਵੱਈਏ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਉਨ੍ਹਾਂ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਆਪਣੇ ਰੋਹ ਦਾ ਪ੍ਰਗਟਾਵਾ ਕੀਤਾ। ਪੰਜਾਬ ਮੁਲਾਜ਼ਮ, ਪੈਨਸ਼ਨਰ ਸਾਂਝਾ ਫ਼ਰੰਟ ਅਤੇ ਮੁਲਾਜ਼ਮ ਸਾਂਝਾ ਮੰਚ ਦੀ ਤਾਲਮੇਲ ਕਮੇਟੀ ਵਲੋਂ ਅਤੀਤ ਵਿਚ ਸੰਘਰਸ਼ ਦੇ ਵੱਖ-ਵੱਖ ਪੜਾਵਾਂ ਦੇ ਦਿੱਤੇ ਗਏ ਸੱਦਿਆਂ ਸੰਬੰਧੀ ਸ਼ਮੂਲੀਅਤ ’ਤੇ ਵਿਚਾਰ ਵਟਾਂਦਰਾ ਕਰਦੇ ਹੋਏ ਅਮਰਜੀਤ ਸਿੰਘ ਕਾਨੂੰਗੋ, ਨਰਿੰਦਰ ਪਾਲ, ਸੁਰਿੰਦਰ ਸਿੰਘ, ਮਲਕੀਅਤ ਸਿੰਘ ਇੰਸਪੈਕਟਰ ਅਤੇ ਜੁਝਾਰ ਸਿੰਘ ਨੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਹਰ ਐਕਸ਼ਨ ਵਿਚ ਸਾਥੀਆਂ ਨੇ ਸ਼ਾਮਿਲ ਹੋ ਕੇ ਜਥੇਬੰਦੀ ਪ੍ਰਤੀ ਸੁਹਿਰਦਤਾ ਦਾ ਪ੍ਰਗਟਾਵਾ ਕੀਤਾ ਹੈ ਜਿਸ ਦਾ ਇਸ ਯੂਨਿਟ ਨੂੰ ਮਾਣ ਹੈ। ਜ਼ਿਲ੍ਹਾ ਸਕੱਤਰ ਬ੍ਰਿਜ ਮੋਹਨ ਸੋਨੀ ਨੇ ਅਤੇ ਸੁਜਾਨ ਸਿੰਘ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਜਥੇਬੰਦੀ ਪ੍ਰਤੀ ਸਮਰਪਿਤ ਹੋਣ ਲਈ ਕਿਹਾ । ਪ੍ਰਿੰ. ਦਵਿੰਦਰ ਸਿੰਘ ਨੇ ਮਾਨਯੋਗ ਸੁਪਰੀਮ ਕੋਰਟ ਵਿਚ ਮਹਿੰਗਾਈ ਭੱਤੇ ਸੰਬੰਧੀ ਸਰਕਾਰ ਵਲੋਂ ਪਾਈ ਰਿੱਟ ਸੰਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਮੀਟਿੰਗ ਵਿਚ ਸ਼ਾਮਿਲ ਜ਼ਿਲ੍ਹਾ ਪ੍ਰਧਾਨ ਨਰਿੰਦਰ ਸਿੰਘ ਗੋਲੀ ਨੇ ਭਵਿੱਖ ਦੇ ਸੰਘਰਸ਼ ਨੂੰ ਤੇਜ਼ ਕਰਨ ਲਈ ਜਾਣਕਾਰੀ ਦਿੰਦਿਆਂ ਦੱਸਿਆ ਕਿ 13 ਨਵੰਬਰ 2026 ਤੋਂ 19 ਨਵੰਬਰ 2026 ਤੱਕ ਸੰਗਰੂਰ ਵਿਖੇ ਲਗਾਤਾਰ ਧਰਨਾ ਦਿੱਤਾ ਜਾਵੇਗਾ । ਸਾਡੇ ਜ਼ਿਲ੍ਹੇ ਦੀ ਵਾਰੀ 19 ਨਵੰਬਰ ਨੂੰ ਹੈ ਜਿਸ ਵਿਚ ਜਥੇਬੰਦੀ ਵੱਲੋਂ 40 ਸਾਥੀਆਂ ਦਾ ਕੋਟਾ ਲਾਇਆ ਗਿਆ ਹੈ। ਇਸ ਮੌਕੇ ਮੈਡਮ ਕਮਲਜੀਤ ਕੌਰ ਲੈਕਚਰਾਰ ਮੈਥ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਜੀਪੁਰ ਵਾਸੀ ਰੈਈਆ ਭੰਢੇਰਾ ਦੇ ਸਦੀਵੀ ਵਿਛੋੜੇ ’ਤੇ ਡੂੰਘਾ ਦੁੱਖ ਪ੍ਰਗਟ ਕਰਦੇ ਹੋਏ 2 ਮਿੰਟ ਦਾ ਮੌਨ ਰੱਖਿਆ ਗਿਆ। ਤਹਿਸੀਲ ਪ੍ਰਧਾਨ ਕੁੰਵਰ ਰਕੇਸ਼ ਸਿੰਘ ਨੇ ਪੈਨਸ਼ਨਰ ਦਿਵਸ ਦੇ ਪ੍ਰੋਗਰਾਮ ਨੂੰ ਸੁਚਾਰੂ ਰੂਪ ਨਾਲ ਨੇਪਰੇ ਚਾੜ੍ਹਨ ਲਈ ਅਪੀਲ ਕੀਤੀ। ਮੰਚ ਸੰਚਾਲਨ ਦੀ ਜ਼ਿੰਮੇਵਾਰੀ ਪ੍ਰਿੰ. ਜਗਜੀਤ ਸਿੰਘ ਜਨਰਲ ਸਕੱਤਰ ਵਲੋਂ ਨਿਭਾਈ ਗਈ। ਇਸ ਸਮੇਂ ਸੁਖਵਿੰਦਰ ਸਿੰਘ, ਨਿਰਮਲ ਚੰਦ ਛਿੱਬਰ, ਸੁਰਜੀਤ ਸਿੰਘ ਕਾਨੂੰਗੋ, ਗਨੇਸ਼ ਮਹਿਤਾ, ਪ੍ਰਮੋਦ ਕੁਮਾਰ ਸ਼ਰਮਾ, ਪ੍ਰੀਤਮ ਸਿੰਘ, ਨਿਰਮਲ ਦਾਸ, ਐਂਚਲ ਸਿੰਘ, ਜਗਜੀਵਨ ਸਿੰਘ, ਤੀਰਥ ਸਿੰਘ, ਓਮ ਪ੍ਰਕਾਸ਼, ਰਵਿੰਦਰ ਸਿੰਘ, ਤੀਰਥ ਸਿੰਘ ਸੈਣੀ, ਸੇਵਾ ਸਿੰਘ ਬੀ ਪੀ ਈ ਉ, ਹਰਪਾਲ ਸਿੰਘ ਅਤੇ ਹੋਰ ਬਹੁਤ ਸਾਰੇ ਪੈਨਸ਼ਨਰ ਹਾਜ਼ਰ ਸਨ।