ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੋਰ ਪ੍ਰਦੂਸ਼ਣ ਦੀ ਰੋਕਥਾਮ ਲਈ ਪਾਬੰਦੀਆਂ ਦੇ ਹੁਕਮ
ਹੁਸ਼ਿਆਰਪੁਰ, 11 ਨਵੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਤਹਿਤ ਜਾਰੀ ਹੁਕਮ ਅਨੁਸਾਰ ਜ਼ਿਲ੍ਹੇ ਵਿਚ ਕੋਈ ਵੀ ਆਵਾਜ਼ ਪ੍ਰਦੂਸ਼ਣ/ਜ਼ਿਆਦਾ ਸ਼ੋਰ ਕਰਨ ਵਾਲੇ ਯੰਤਰਾਂ, ਸੰਗੀਤ ਵਾਲੇ ਅਤੇ ਕਿਸੇ ਤਰ੍ਹਾਂ ਦੇ ਆਵਾਜ਼ ਪ੍ਰਦੂਸ਼ਣ, ਸ਼ੋਰ, ਧਮਕ ਪੈਦਾ ਕਰਨ ‘ਤੇ ਪਾਬੰਦੀ ਰਹੇਗੀ। ਇਸੇ ਤਰ੍ਹਾਂ ਗੱਡੀਆਂ ਆਦਿ ‘ਚ ਕਿਸੇ ਤਰ੍ਹਾਂ ਦੇ ਪ੍ਰੈਸ਼ਰ ਹਾਰਨ, ਵੱਖ-ਵੱਖ ਸੰਗੀਤ ਵਾਲੇ ਅਤੇ ਕਿਸੇ ਤਰ੍ਹਾਂ ਦਾ ਆਵਾਜ਼ ਪ੍ਰਦੂਸ਼ਣ, ਸ਼ੋਰ, ਧਮਕ, ਜ਼ਿਆਦਾ ਆਵਾਜ਼ ਪੈਦਾ ਕਰਨ ਵਾਲੇ ਹਾਰਨ ਨੂੰ ਵਜਾਉਣ ‘ਤੇ ਵੀ ਪੂਰਨ ਤੌਰ ‘ਤੇ ਪਾਬੰਦੀ ਹੋਵੇਗੀ।
ਹੁਸ਼ਿਆਰਪੁਰ, 11 ਨਵੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਤਹਿਤ ਜਾਰੀ ਹੁਕਮ ਅਨੁਸਾਰ ਜ਼ਿਲ੍ਹੇ ਵਿਚ ਕੋਈ ਵੀ ਆਵਾਜ਼ ਪ੍ਰਦੂਸ਼ਣ/ਜ਼ਿਆਦਾ ਸ਼ੋਰ ਕਰਨ ਵਾਲੇ ਯੰਤਰਾਂ, ਸੰਗੀਤ ਵਾਲੇ ਅਤੇ ਕਿਸੇ ਤਰ੍ਹਾਂ ਦੇ ਆਵਾਜ਼ ਪ੍ਰਦੂਸ਼ਣ, ਸ਼ੋਰ, ਧਮਕ ਪੈਦਾ ਕਰਨ ‘ਤੇ ਪਾਬੰਦੀ ਰਹੇਗੀ। ਇਸੇ ਤਰ੍ਹਾਂ ਗੱਡੀਆਂ ਆਦਿ ‘ਚ ਕਿਸੇ ਤਰ੍ਹਾਂ ਦੇ ਪ੍ਰੈਸ਼ਰ ਹਾਰਨ, ਵੱਖ-ਵੱਖ ਸੰਗੀਤ ਵਾਲੇ ਅਤੇ ਕਿਸੇ ਤਰ੍ਹਾਂ ਦਾ ਆਵਾਜ਼ ਪ੍ਰਦੂਸ਼ਣ, ਸ਼ੋਰ, ਧਮਕ, ਜ਼ਿਆਦਾ ਆਵਾਜ਼ ਪੈਦਾ ਕਰਨ ਵਾਲੇ ਹਾਰਨ ਨੂੰ ਵਜਾਉਣ ‘ਤੇ ਵੀ ਪੂਰਨ ਤੌਰ ‘ਤੇ ਪਾਬੰਦੀ ਹੋਵੇਗੀ। ਇਸ ਤੋਂ ਇਲਾਵਾ ਕਿਸੇ ਵੀ ਗੈਰ ਸਰਕਾਰੀ ਇਮਾਰਤਾਂ, ਵਪਾਰਕ ਦੁਕਾਨਾਂ, ਜਨਤਕ ਥਾਵਾਂ, ਸਿਨੇਮਿਆਂ, ਮਾਲਜ਼, ਹੋਟਲ ਰੈਸਟੋਰੈਂਟ ਅਤੇ ਮੇਲਿਆਂ ਆਦਿ ਵਿਚ ਉੱਚੀ ਆਵਾਜ਼ ਅਤੇ ਧਮਕ ਪੈਦਾ ਕਰਨ ਵਾਲੇ ਮਿਊਜ਼ਿਕ ਅਤੇ ਅਸ਼ਲੀਲ ਗੀਤ ਚਲਾਏ ਜਾਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਹੈ। ਜਾਰੀ ਹੁਕਮ ਅਨੁਸਾਰ ਸਬੰਧਿਤ ਉਪ ਮੰਡਲ ਮੈਜਿਸਟਰੇਟ ਪਾਸੋਂ ਲੋੜੀਂਦੀ ਪ੍ਰਵਾਨਗੀ ਲੈਣ ਦੇ ਬਾਵਜੂਦ ਵੀ ਸੁਪਰੀਮ ਕੋਰਟ ਆਫ਼ ਇੰਡੀਆ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਿਸੇ ਵਲੋਂ ਵੀ ਕਿਸੇ ਵੀ ਥਾਂ ‘ਤੇ ਚਲਾਏ ਜਾ ਰਹੇ ਲਾਊਡ ਸਪੀਕਰਾਂ/ਡੀ ਜੇ/ਸੰਗੀਤਕ ਯੰਤਰ/ਐਡਰੈੱਸ ਸਿਸਟਮ ਆਦਿ ਦੀ ਆਵਾਜ਼ ਸੀਮਾ ਸਬੰਧਿਤ ਜਗ੍ਹਾ ਦੇ ਆਵਾਜ਼ ਸਟੈਂਡਰਡ ਸੀਮਾ ਨਿਸ਼ਚਿਤ ਕੀਤੀ ਗਈ ਹੈ। ਇਹ ਹੁਕਮ 7 ਜਨਵਰੀ ਤੱਕ ਲਾਗੂ ਰਹੇਗਾ