ਦਸਮੇਸ਼ ਗਰਲਜ਼ ਕਾਲਜ ਨੇ ਜ਼ੋਨਲ ਯੁਵਕ ਅਤੇ ਵਿਰਾਸਤੀ ਮੇਲੇ ’ਚ ਗੱਡੇ ਜਿੱਤ ਦੇ ਝੰਡੇ
ਮੁਕੇਰੀਆਂ, 11 ਨਵੰਬਰ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐੱਸ. ਜੀ.
ਜ਼
ਜ਼ੋਨਲ ਯੁਵਕ ਤੇ ਵਿਰਾਸਤੀ ਮੇਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੀਆਂ ਹੋਣਹਾਰ ਵਿਦਿਆਰਥਣਾਂ ਸਮੂਹ ਸਟਾਫ਼ ਦੇ ਨਾਲ। ਤਸਵੀਰ : ਰਾਮਗੜ੍ਹੀਆ
12-11-2026
ਮੁਕੇਰੀਆਂ, 11 ਨਵੰਬਰ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐੱਸ.ਜੀ.ਜੀ.ਐੱਸ. ਖ਼ਾਲਸਾ ਕਾਲਜ ਮਾਹਿਲਪੁਰ ਵਿਖੇ 3 ਤੋਂ 6 ਨਵੰਬਰ 2026 ਤੱਕ ਕਰਵਾਏ ਗਏ ਜ਼ੋਨਲ ਯੁਵਕ ਤੇ ਵਿਰਾਸਤੀ ਮੇਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਂਅ ਰੌਸ਼ਨ ਕੀਤਾ। ਵਿਦਿਆਰਥਣਾਂ ਨੇ ਵੱਖ-ਵੱਖ ਮੁਕਾਬਲਿਆਂ ’ਚ ਆਪਣੀ ਕਲਾ, ਪ੍ਰਤਿਭਾ ਅਤੇ ਹੁਨਰ ਦਾ ਸ਼ਾਨਦਾਰ ਮੁਜ਼ਾਹਰਾ ਕਰਦਿਆਂ ਕੁੱਲ 45 ਇਨਾਮ ਜਿੱਤੇ ਅਤੇ ਓਵਰਆਲ ਪਹਿਲੀ ਰਨਰ-ਅੱਪ ਟਰਾਫ਼ੀ ਆਪਣੇ ਨਾਂਅ ਕੀਤੀ। ਚਾਰ ਰੋਜ਼ਾ ਇਸ ਮੇਲੇ ਦੌਰਾਨ ਕਾਲਜ ਦੀਆਂ ਵਿਦਿਆਰਥਣਾਂ ਨੇ ਸੰਗੀਤ, ਸਾਹਿਤ ਦੀਆਂ ਸਿਰਜਣਾਤਮਕ ਵੰਨਗੀਆਂ,ਨਾਚ, ਰੰਗਮੰਚ, ਲਲਿਤ ਕਲਾਵਾਂ ਅਤੇ ਵਿਰਾਸਤੀ ਕਲਾਵਾਂ ਨਾਲ ਸੰਬੰਧਿਤ ਵੱਖ-ਵੱਖ ਮੁਕਾਬਲਿਆਂ ਵਿਚ ਪੂਰੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥਣਾਂ ਨੇ 16 ਪਹਿਲੇ, 11 ਦੂਜੇ ਅਤੇ 18 ਤੀਜੇ ਸਥਾਨ ਹਾਸਲ ਕਰਕੇ ਆਪਣੀ ਬਹੁਪੱਖੀ ਪ੍ਰਤਿਭਾ ਦਾ ਸਬੂਤ ਦਿੱਤਾ। ਮੇਲੇ ਦੇ ਪਹਿਲੇ ਦਿਨ ਗਰੁੱਪ ਭਜਨ ਅਤੇ ਸੰਸਕ੍ਰਿਤ ਹੈਂਡਰਾਈਟਿੰਗ ਵਿਚ ਪਹਿਲਾ ਸਥਾਨ, ਗੀਤ - ਗ਼ਜ਼ਲ, ਲੇਖ ਲਿਖਣ ਅਤੇ ਹਿੰਦੀ ਹੈਂਡਰਾਈਟਿੰਗ ਵਿਚ ਦੂਜਾ ਸਥਾਨ, ਜਦਕਿ ਲੋਕ ਗੀਤ ਅਤੇ ਕਵਿਤਾ ਲੇਖਣ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ। ਦੂਜੇ ਦਿਨ ਕਲਾਸੀਕਲ ਡਾਂਸ, ਗਰੁੱਪ ਡਾਂਸ (ਜਨਰਲ), ਲੋਕ ਨਾਚ (ਲੁੱਡੀ) ਅਤੇ ਰੰਗੋਲੀ ਵਿਚ ਪਹਿਲਾ ਸਥਾਨ ਹਾਸਲ ਕੀਤਾ। ਇਸੇ ਦਿਨ ਸਕਿੱਟ ਵਿਚ ਦੂਜਾ ਅਤੇ ਮਿਮਿਕਰੀ, ਮਾਈਮ ਤੇ ਕੋਲਾਜ ਮੇਕਿੰਗ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ। ਤੀਜੇ ਦਿਨ ਬਾਗ਼, ਨਿਟਿੰਗ, ਪੱਖੀ ਮੇਕਿੰਗ ਅਤੇ ਕਰਾਸ ਸਟਿੱਚ ਵਿਚ ਪਹਿਲਾ ਸਥਾਨ, ਕ੍ਰੋਸ਼ੀਆ ਵਰਕ ਵਿਚ ਦੂਜਾ ਸਥਾਨ, ਇਕਾਂਗੀ ਨਾਟਕ ਅਤੇ ਭੰਡ ਵਿਚ ਤੀਜਾ ਸਥਾਨ ਹਾਸਲ ਕੀਤਾ। ਚੌਥੇ ਦਿਨ ਪਰਾਂਦਾ ਬਣਾਉਣ, ਮਿੱਟੀ ਦੇ ਖਿਡੌਣੇ ਬਣਾਉਣ ਅਤੇ ਰੱਸਾ ਵੱਟਣ ਵਿਚ ਪਹਿਲਾ ਸਥਾਨ, ਗੁੱਡੀਆਂ-ਪਟੋਲੇ ਬਣਾਉਣ ਅਤੇ ਛਿੱਕੂ ਬਣਾਉਣ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਲੋਕ ਸਾਜ਼ਾਂ, ਗਿੱਧੇ, ਕਵੀਸ਼ਰੀ, ਵਾਰ ਗਾਇਨ, ਕਲੀ ਗਾਇਨ, ਖਿਡੌਣੇ ਬਣਾਉਣ ਅਤੇ ਇਨੂੰ ਬਣਾਉਣ ਸਮੇਤ ਹੋਰ ਮੁਕਾਬਲਿਆਂ ਵਿਚ ਤੀਜਾ ਸਥਾਨ ਹਾਸਲ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਸ. ਰਵਿੰਦਰ ਸਿੰਘ ਚੱਕ ਅਤੇ ਸਮੂਹ ਟਰੱਸਟ ਮੈਂਬਰ ਸਾਹਿਬਾਨ ਨੇ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਮੀਤੂ ਮਹਾਜਨ, ਕੋਆਰਡੀਨੇਟਰ ਡਾ. ਮਨਿੰਦਰ ਕੌਰ, ਸਹਾਇਕ ਮੈਂਬਰਾਂ ਮੈਡਮ ਮੋਨਿਕਾ, ਮੈਡਮ ਸੁਰਭੀ ਅਤੇ ਭਾਗੀਦਾਰ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਮਿਹਨਤ ਅਤੇ ਪ੍ਰਤਿਭਾ ਦੀ ਭਰਪੂਰ ਸ਼ਲਾਘਾ ਕੀਤੀ । ਉਨ੍ਹਾਂ ਕਿਹਾ ਕਿ ਅਜਿਹੇ ਯੁਵਕ ਮੇਲੇ ਵਿਦਿਆਰਥਣਾਂ ਨੂੰ ਆਪਣੀ ਕਲਾ, ਸਭਿਆਚਾਰਕ ਵਿਰਾਸਤ ਅਤੇ ਸਿਰਜਣਾਤਮਿਕ ਯੋਗਤਾਵਾਂ ਦਾ ਪ੍ਰਦਰਸ਼ਨ ਕਰਨ ਲਈ ਉੱਤਮ ਮੰਚ ਪ੍ਰਦਾਨ ਕਰਦੇ ਹਨ। ਉਨ੍ਹਾਂ ਵਿਦਿਆਰਥਣਾਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਅਤੇ ਲਗਨ ਨਾਲ ਨਵੀਆਂ ਪ੍ਰਾਪਤੀਆਂ ਹਾਸਲ ਕਰਨ ਦੀ ਪ੍ਰੇਰਣਾ ਦਿੱਤੀ। ਇਸ ਮੌਕੇ ਚੇਅਰਮੈਨ ਰਵਿੰਦਰ ਸਿੰਘ ਚੱਕ ਤੋਂ ਇਲਾਵਾ ਸਤਪਾਲ ਸਿੰਘ, ਹਰਪਾਲ ਸਿੰਘ, ਬਿਕਰਮਜੀਤ ਸਿੰਘ (ਪ੍ਰਸ਼ਾਸਕੀ ਨਿਰਦੇਸ਼ਕ), ਸੁਰਜੀਤ ਸਿੰਘ ਭੱਟੀਆਂ, ਹਰਮਨਜੀਤ ਸਿੰਘ, ਕੁਲਦੀਪ ਸਿੰਘ, ਹਰਿੰਦਰਜੀਤ ਸਿੰਘ, ਦਵਿੰਦਰ ਸਿੰਘ, ਗੁਰਦੀਪ ਸਿੰਘ ਅਤੇ ਅਜੀਤ ਸਿੰਘ ਸਚਦੇਵਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।