ਸਰ ਮਾਰਸ਼ਲ ਸਕੂਲ ਦਾ ਸਮਾਗਮ 15 ਨੂੰ
ਹਰਿਆਣਾ, 11 ਨਵੰਬਰ (ਹਰਮੇਲ ਸਿੰਘ ਖੱਖ)-ਸਰ ਮਾਰਸ਼ਲ ਕਾਨਵੈਂਟ ਸਕੂਲ ਭਲਿਆਲਾ ਵਿਖੇ ਸਾਲਾਨਾ ਸਮਾਗਮ 15 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਸਰ ਮਾਰਸ਼ਲ ਐਜੂਕੇਸ਼ਨਲ ਸੁਸਾਇਟੀ ਦੇ ਚੇਅਰਮੈਨ ਰਜਿੰਦਰ ਸਿੰਘ ਮਾਰਸ਼ਲ ਨੇ ਦੱਸਿਆ ਕਿ ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਤਰ੍ਹਾਂ ਦੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਜਾਣਗੇ।
ਹਰਿਆਣਾ, 11 ਨਵੰਬਰ (ਹਰਮੇਲ ਸਿੰਘ ਖੱਖ)-ਸਰ ਮਾਰਸ਼ਲ ਕਾਨਵੈਂਟ ਸਕੂਲ ਭਲਿਆਲਾ ਵਿਖੇ ਸਾਲਾਨਾ ਸਮਾਗਮ 15 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਸਰ ਮਾਰਸ਼ਲ ਐਜੂਕੇਸ਼ਨਲ ਸੁਸਾਇਟੀ ਦੇ ਚੇਅਰਮੈਨ ਰਜਿੰਦਰ ਸਿੰਘ ਮਾਰਸ਼ਲ ਨੇ ਦੱਸਿਆ ਕਿ ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਤਰ੍ਹਾਂ ਦੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਜਾਣਗੇ। ਬੱਚਿਆਂ ਵਲੋਂ ਡਾਂਸ, ਨਾਟਕ ਅਤੇ ਹੋਰ ਮਨਮੋਹਕ ਪੇਸ਼ਕਾਰੀਆਂ ਰਾਹੀਂ ਆਪਣੀ ਕਲਾ ਅਤੇ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪੂਰੇ ਸਾਲ ਦੌਰਾਨ ਪੜ੍ਹਾਈ, ਖੇਡਾਂ ਅਤੇ ਹੋਰ ਗਤੀਵਿਧੀਆਂ ’ਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਜਾਵੇਗਾ।