ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਵਿਧਾਇਕ ਡਾ. ਇਸ਼ਾਂਕ ਕੁਮਾਰ ਤੇ ਹੋਰ।
ਡਾ: ਇਸ਼ਾਂਕ ਕੁਮਾਰ ਵਲੋਂ ਬੋਹਣ ਸਕੂਲ ’ਚ ਲਾਇਬ੍ਰੇਰੀ ਦਾ ਉਦਘਾਟਨ
ਹੁਸ਼ਿਆਰਪੁਰ, 11 ਨਵੰਬਰ (ਬਲਜਿੰਦਰਪਾਲ ਸਿੰਘ)-ਪਿੰਡ ਬੋਹਣ ਦੇ ਸਰਕਾਰੀ ਸਕੂਲ ਵਿਚ 13 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਲਾਇਬ੍ਰੇਰੀ ਦਾ ਉਦਘਾਟਨ ਵਿਧਾਇਕ ਡਾ. ਇਸ਼ਾਂਕ ਕੁਮਾਰ ਵਲੋਂ ਕੀਤਾ ਗਿਆ ਅਤੇ ਇਸ ਨੂੰ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ ਗਿਆ।
ਹੁਸ਼ਿਆਰਪੁਰ, 11 ਨਵੰਬਰ (ਬਲਜਿੰਦਰਪਾਲ ਸਿੰਘ)-ਪਿੰਡ ਬੋਹਣ ਦੇ ਸਰਕਾਰੀ ਸਕੂਲ ਵਿਚ 13 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਲਾਇਬ੍ਰੇਰੀ ਦਾ ਉਦਘਾਟਨ ਵਿਧਾਇਕ ਡਾ. ਇਸ਼ਾਂਕ ਕੁਮਾਰ ਵਲੋਂ ਕੀਤਾ ਗਿਆ ਅਤੇ ਇਸ ਨੂੰ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਲਾਇਬ੍ਰੇਰੀ ਵਿਦਿਆਰਥੀਆਂ ਵਿਚ ਕਿਤਾਬਾਂ ਪੜ੍ਹਨ ਦੀ ਰੁਚੀ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਗਿਆਨ, ਸੋਚਣ ਦੀ ਸਮਰੱਥਾ ਅਤੇ ਆਤਮ-ਵਿਸ਼ਵਾਸ ਨੂੰ ਵੀ ਵਧਾਉਂਦੀ ਹੈ। ਵਿਧਾਇਕ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਅਤੇ ਵਿਦਿਆਰਥੀਆਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਇਸ ਦੇ ਨਾਲ ਹੀ ਪੜ੍ਹਾਈ ਅਤੇ ਹੋਰ ਗਤੀਵਿਧੀਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਹੋਣਹਾਰ ਅਤੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਸਟਾਫ਼ ਤੋਂ ਇਲਾਵਾ ਪ੍ਰੋਫੈਸਰ ਪ੍ਰਭਜੋਤ ਸਿੰਘ, ਬਲਾਕ ਸੰਮਤੀ ਚੇਅਰਮੈਨ ਕੁਲਵਿੰਦਰ ਕੌਰ, ਸੁਮਨਦੀਪ ਕੌਰ ਮਹਿਲਾ ਵਿੰਗ ਕੋਆਰਡੀਨੇਟਰ, ਕੁਲਜਿੰਦਰ ਯੂਥ ਕੋਆਰਡੀਨੇਟਰ, ਸੁਰਜੀਤ ਸਿੰਘ, ਸਾਬਕਾ ਸਰਪੰਚ ਗੁੱਲੂ ਰਾਮ, ਪੱਟੀ ਦੇ ਸਰਪੰਚ ਸ਼ਿੰਦਰਪਾਲ ਅਤੇ ਸਕੂਲ ਦੇ ਵਿਦਿਆਰਥੀ ਵੱਡੀ ਗਿਣਤੀ ਵਿਚ ਹਾਜ਼ਰ ਸਨ।