11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਮੇਜਰ ਡਾ. ਸੁਮਿਤ ਮੁੱਧ ਨੇ ਏ.ਡੀ.ਸੀ. (ਜਨਰਲ) ਵਜੋਂ ਸੰਭਾਲਿਆ ਅਹੁਦਾ

ਹੁਸ਼ਿਆਰਪੁਰ, 11 ਨਵੰਬਰ (ਬਲਜਿੰਦਰਪਾਲ ਸਿੰਘ)-ਮੇਜਰ ਡਾ. ਸੁਮਿਤ ਮੁੱਧ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਅਹੁਦਾ ਸੰਭਾਲਿਆ।

Ad Position 21
No active advertisement
ਅਜੀਤ ਡੈਸਕ 12-11-2026
ਹੁਸ਼ਿਆਰਪੁਰ, 11 ਨਵੰਬਰ (ਬਲਜਿੰਦਰਪਾਲ ਸਿੰਘ)-ਮੇਜਰ ਡਾ. ਸੁਮਿਤ ਮੁੱਧ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਅਹੁਦਾ ਸੰਭਾਲਿਆ। ਪੰਜਾਬ ਸਿਵਲ ਸੇਵਾਵਾਂ ਦੇ 2016 ਬੈਚ ਦੇ ਅਧਿਕਾਰੀ ਮੇਜਰ ਡਾ. ਸੁਮਿਤ ਮੁੱਧ ਨੇ ਅਹੁਦਾ ਸੰਭਾਲਣ ਉਪਰੰਤ ਸੰਬੰਧਿਤ ਬਰਾਂਚਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਨਾਗਰਿਕ ਸੇਵਾਵਾਂ ਨਾਲ ਸੰਬੰਧਿਤ ਅਰਜ਼ੀਆਂ ਦੀ ਪੈਂਡੈਂਸੀ ਆਦਿ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਘੱਟ ਤੋਂ ਘੱਟ ਸਮੇਂ ਵਿਚ ਜਨਤਕ ਸਮੱਸਿਆਵਾਂ ਦਾ ਹੱਲ, ਨਾਗਰਿਕ ਸੇਵਾਵਾਂ ਦੀ ਸਮੇਂ ਸਿਰ ਮੁਹੱਈਆ ਕਰਵਾਉਣਾ ਅਤੇ ਜ਼ਿਲ੍ਹੇ ਵਿਚ ਹੋਰ ਵੀ ਬਿਹਤਰ ਢੰਗ ਨਾਲ ਪ੍ਰਸ਼ਾਸਕੀ ਕੰਮਾਂ ਨੂੰ ਨੇਪਰੇ ਚਾੜ੍ਹਨਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ। ਮੇਜਰ ਡਾ. ਸੁਮਿਤ ਮੁੱਧ ਇਸ ਤੋਂ ਪਹਿਲਾਂ ਕਪੂਰਥਲਾ, ਫਗਵਾੜਾ, ਬਾਬਾ ਬਕਾਲਾ ਤੇ ਪਠਾਨਕੋਟ ਵਿਖੇ ਐਸ.ਡੀ.ਐਮ. ਤੋਂ ਇਲਾਵਾ ਲੁਧਿਆਣਾ ਵਿਖੇ ਜੁਆਇੰਟ ਕਮਿਸ਼ਨਰ ਅਤੇ ਹੁਸ਼ਿਆਰਪੁਰ ਵਿਖੇ ਸਹਾਇਕ ਕਮਿਸ਼ਨਰ (ਜਨਰਲ) ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ। ਉਨ੍ਹਾਂ ਕਿਹਾ ਕਿ ਆਮ ਜਨਤਾ ਦੀ ਸਹੂਲਤ ਲਈ ਜ਼ਿਲ੍ਹੇ ਵਿਚ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਦੀ ਗਤੀ ਨੂੰ ਵੀ ਤੇਜ਼ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਜਨਗਣਨਾ-2027 ਤਹਿਤ 16 ਤੋਂ 30 ਤੱਕ ਖ਼ੁਦ ਦਰਜ ਕੀਤੇ ਜਾ ਸਕਣਗੇ ਵੇਰਵੇ-ਗੁਰਕੰਵਲ ਸਿੰਘ ਅਗਲੀ ਖ਼ਬਰ ਮੁਕੇਰੀਆਂ ’ਚ ਟ੍ਰੈਫ਼ਿਕ ਜਾਮ ਨੇ ਲੋਕਾਂ ਦੇ ਛਡਾਏ ਪਸੀਨੇ, ਟ੍ਰੈਫ਼ਿਕ ਵਿਵਸਥਾ ਦੀ ਖੁੱਲ੍ਹੀ ਪੋਲ
Ad Position 24