ਡੀ . ਆਈ . ਜੀ . ਜਲੰਧਰ ਰੇਂਜ ਵਲੋਂ ਆਗਾਮੀ ਚੋਣਾਂ ਦੇ ਮੱਦੇਨਜ਼ਰ ਚੌਕਸੀ ਵਧਾਉਣ ਦੇ ਨਿਰਦੇਸ਼
ਹੁਸ਼ਿਆਰਪੁਰ, 12 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਆਗਾਮੀ ਵਿਧਾਨ ਸਭਾ ਚੋਣਾਂ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਜਲੰਧਰ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀ. ਆਈ.
ਹੁਸ਼ਿਆਰਪੁਰ, 12 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਆਗਾਮੀ ਵਿਧਾਨ ਸਭਾ ਚੋਣਾਂ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਜਲੰਧਰ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀ.ਆਈ.ਜੀ.) ਨਵੀਨ ਸਿੰਗਲਾ ਨੇ ਅੱਜ ਇੱਥੇ ਰੇਂਜ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਅਤੇ ਹਿਮਾਚਲ ਪ੍ਰਦੇਸ਼ ਦੇ ਹੁਸ਼ਿਆਰਪੁਰ ਨਾਲ ਲੱਗਦੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਆਉਂਦੇ ਦਿਨਾਂ ਵਿਚ ਚੌਕਸੀ ਅਤੇ ਸੁਰੱਖਿਆ ਨੂੰ ਹੋਰ ਵਧਾਉਣ ਦੇ ਨਿਰਦੇਸ਼ ਦਿੱਤੇ। ਸਥਾਨਕ ਪੁਲਿਸ ਲਾਈਨ ਵਿਖੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਿਆਂ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਅਤੇ ਰੇਂਜ ਦੇ ਅਧਿਕਾਰੀਆਂ ਨਾਲ ਤਾਲਮੇਲ ਮੀਟਿੰਗ ਦੌਰਾਨ ਡੀ.ਆਈ.ਜੀ. ਨਵੀਨ ਸਿੰਗਲਾ ਨੇ ਦੋਵਾਂ ਰਾਜਾਂ ਦੇ ਸਰਹੱਦੀ ਜ਼ਿਲ੍ਹਿਆਂ ਵਿਚ ਸੁਰੱਖਿਆ ਪ੍ਰਬੰਧ ਹੋਰ ਪੁਖ਼ਤਾ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇੰਟਰ ਸਟੇਟ ਨਾਕਿਆਂ ’ਤੇ ਪਹਿਲਾਂ ਨਾਲੋਂ ਚੌਕਸੀ ਅਤੇ ਨਫ਼ਰੀ ਨੂੰ ਹੋਰ ਵਧਾਇਆ ਜਾਵੇ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਸਰਗਰਮੀ ’ਤੇ ਨਜ਼ਰ ਰੱਖੀ ਜਾ ਸਕੇ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਹੁਸ਼ਿਆਰਪੁਰ ਨਾਲ ਲੱਗਦੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀਆਂ ਦਾ ਹੁਸ਼ਿਆਰਪੁਰ ਪੁਲਿਸ ਨਾਲ ਲਗਾਤਾਰ ਤਾਲਮੇਲ ਹੋਣਾ ਚਾਹੀਦਾ ਹੈ ਜਿਸ ਨਾਲ ਤੁਰੰਤ ਅਤੇ ਸਮੇਂ ਸਿਰ ਅਹਿਮ ਜਾਣਕਾਰੀਆਂ ਸਾਂਝੀਆਂ ਕੀਤੀਆਂ ਜਾ ਸਕਣ। ਡੀ.ਆਈ.ਜੀ. ਨਵੀਨ ਸਿੰਗਲਾ ਨੇ ਪੁਲਿਸ ਅਧਿਕਾਰੀਆਂ ਨੂੰ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਇੰਟਰ ਸਟੇਟ ਨਾਕਿਆਂ ਦੀ ਰੈਗੂਲਰ ਚੈਕਿੰਗ ਕਰਕੇ ਲੋੜੀਂਦੇ ਸੁਰੱਖਿਆ ਇੰਤਜ਼ਾਮ ਅਮਲ ਵਿਚ ਲਿਆਉਣ ਦੀ ਵੀ ਹਦਾਇਤ ਕੀਤੀ ਅਤੇ ਇਨ੍ਹਾਂ ਨਾਕਿਆਂ ’ਤੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਸੁਚਾਰੂ ਵਿਵਸਥਾ ਦੇ ਨਿਰਦੇਸ਼ ਦਿੱਤੇ ਜਿਸ ਨਾਲ ਕਿਸੇ ਵੀ ਤਰ੍ਹਾਂ ਦੀ ਸਰਗਰਮੀ ’ਤੇ ਪੈਨੀ ਨਜ਼ਰ ਰੱਖੀ ਜਾ ਸਕਦੀ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ, ਕਪੂਰਥਲਾ ਦੇ ਐੱਸ.ਐੱਸ.ਪੀ. ਗੌਰਵ ਟੂਰਾ, ਜਲੰਧਰ ਦਿਹਾਤੀ ਦੇ ਐੱਸ.ਐੱਸ.ਪੀ. ਹਰਵਿੰਦਰ ਸਿੰਘ ਵਿਰਕ, ਗੁਆਂਢੀ ਸੂਬੇ ਦੇ ਸਰਹੱਦੀ ਜ਼ਿਲਿ੍ਹਆਂ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਤੋਂ ਇਲਾਵਾ ਜ਼ਿਲ੍ਹਾ ਹੁਸ਼ਿਆਰਪੁਰ ਦੇ ਵੱਖ-ਵੱਖ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।