ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਮਨਾਇਆ
ਮੁਕੇਰੀਆਂ, 12 ਨਵੰਬਰ (ਰਾਮਗੜ੍ਹੀਆ)-ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਪਿੰਡ ਦਗਨ ਵਿਖੇ ਮੰਦਿਰ ਕਮੇਟੀ ਵਲੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਬਾਬਾ ਵਿਸ਼ਵਕਰਮਾ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ।
ਮੁਕੇਰੀਆਂ, 12 ਨਵੰਬਰ (ਰਾਮਗੜ੍ਹੀਆ)-ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਪਿੰਡ ਦਗਨ ਵਿਖੇ ਮੰਦਿਰ ਕਮੇਟੀ ਵਲੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਬਾਬਾ ਵਿਸ਼ਵਕਰਮਾ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ। ਇਸ ਮੌਕੇ ਭਾਈ ਨਿਰਮਲ ਸਿੰਘ ਹਾਜੀਪੁਰ ਵਾਲੇ, ਬੀਬੀ ਅਮਨਪ੍ਰੀਤ ਕੌਰ ਅਤੇ ਭਾਈ ਗੁਰਵਿੰਦਰ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ। ਇਸ ਮੌਕੇ ਪ੍ਰਧਾਨ ਰੂਪ ਲਾਲ, ਕਿਸ਼ੋਰ ਕਲਸੀ, ਸੁਰਜੀਤ ਕਲਸੀ, ਮਹਿੰਦਰ ਕਲਸੀ, ਮਲਕੀਤ ਕਲਸੀ, ਦੇਬਾ ਖੱਤਰੀ ਅਤੇ ਤਰਸੇਮ ਲਾਲ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।