ਪੰਜਾਬ ਦੇ ਮੌਜੂਦਾ ਹਾਲਾਤ ਸਰਕਾਰ ਦੀ ਕਾਰਗੁਜ਼ਾਰੀ ’ ਤੇ ਖੜ੍ਹੇ ਕਰ ਰਹੇ ਹਨ ਗੰਭੀਰ ਸਵਾਲ : ਚਰੜ
ਟਾਂਡਾ ਉੜਮੁੜ, 12 ਨਵੰਬਰ (ਭਗਵਾਨ ਸਿੰਘ ਸੈਣੀ)-ਪੰਜਾਬ ਦੇ ਮੌਜੂਦਾ ਹਾਲਾਤਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਭਾਜਪਾ ਆਗੂ ਰਸ਼ਪਾਲ ਸਿੰਘ ਚਰੜ ਨੇ ਕਿਹਾ ਕਿ ਪੰਜਾਬ ਅੱਜ ਕਈ ਗੰਭੀਰ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਸੂਬੇ ’ਚ ਕਾਨੂੰਨ ਵਿਵਸਥਾ, ਨਸ਼ਿਆਂ ਦਾ ਵਧਦਾ ਪ੍ਰਭਾਵ, ਗੈਂਗਸਟਰਵਾਦ, ਨਾਜਾਇਜ਼ ਮਾਈਨਿੰਗ, ਭ੍ਰਿਸ਼ਟਾਚਾਰ ਅਤੇ ਬੇਰੁਜ਼ਗਾਰੀ ਵਰਗੇ ਮੁੱਦੇ ਆਮ ਲੋਕਾਂ ਲਈ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ।
ਟਾਂਡਾ ਉੜਮੁੜ, 12 ਨਵੰਬਰ (ਭਗਵਾਨ ਸਿੰਘ ਸੈਣੀ)-ਪੰਜਾਬ ਦੇ ਮੌਜੂਦਾ ਹਾਲਾਤਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਭਾਜਪਾ ਆਗੂ ਰਸ਼ਪਾਲ ਸਿੰਘ ਚਰੜ ਨੇ ਕਿਹਾ ਕਿ ਪੰਜਾਬ ਅੱਜ ਕਈ ਗੰਭੀਰ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਸੂਬੇ ’ਚ ਕਾਨੂੰਨ ਵਿਵਸਥਾ, ਨਸ਼ਿਆਂ ਦਾ ਵਧਦਾ ਪ੍ਰਭਾਵ, ਗੈਂਗਸਟਰਵਾਦ, ਨਾਜਾਇਜ਼ ਮਾਈਨਿੰਗ, ਭ੍ਰਿਸ਼ਟਾਚਾਰ ਅਤੇ ਬੇਰੁਜ਼ਗਾਰੀ ਵਰਗੇ ਮੁੱਦੇ ਆਮ ਲੋਕਾਂ ਲਈ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਸਿਰਫ਼ ਭਾਸ਼ਨਾਂ ਅਤੇ ਐਲਾਨਾਂ ਦੀ ਬਜਾਏ ਜ਼ਮੀਨੀ ਪੱਧਰ ’ਤੇ ਠੋਸ ਕਦਮ ਚੁੱਕਣ ਦੀ ਲੋੜ ਹੈ। ਰਸ਼ਪਾਲ ਸਿੰਘ ਚਰੜ ਨੇ ਕਿਹਾ ਕਿ ਕਿਸੇ ਵੀ ਸੂਬੇ ਦੀ ਤਰੱਕੀ ਲਈ ਮਜ਼ਬੂਤ ਕਾਨੂੰਨ ਵਿਵਸਥਾ ਅਤੇ ਲੋਕਾਂ ਦੀ ਸੁਰੱਖਿਆ ਸਭ ਤੋਂ ਅਹਿਮ ਹੁੰਦੀ ਹੈ। ਜਦੋਂ ਆਮ ਨਾਗਰਿਕ, ਵਪਾਰੀ ਅਤੇ ਕਾਰੋਬਾਰੀ ਵਰਗ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰਨ ਤਾਂ ਇਹ ਪ੍ਰਸ਼ਾਸਨ ਲਈ ਗੰਭੀਰ ਚਿੰਤਨ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ, ਉਦਯੋਗਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਨਾਲ ਜੋੜਨ ਲਈ ਵਿਹਾਰਕ ਨੀਤੀਆਂ ਬਣਾਉਣੀਆਂ ਸਮੇਂ ਦੀ ਮੁੱਖ ਲੋੜ ਹਨ।