12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਗਮੋਹਨ ਸਿੰਘ ਬੱਬੂ ਘੁੰਮਣ ਦਾ ਸਨਮਾਨ

ਦਸੂਹਾ, 12 ਨਵੰਬਰ (ਭੁੱਲਰ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਗਮੋਹਨ ਸਿੰਘ ਬੱਬੂ ਘੁੰਮਣ ਦਾ ਮਦਰ ਟਰੇਸਾ ਆਈ. ਟੀ.

Ad Position 21
No active advertisement
ਅਜੀਤ ਡੈਸਕ 13-11-2026
ਦਸੂਹਾ, 12 ਨਵੰਬਰ (ਭੁੱਲਰ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਗਮੋਹਨ ਸਿੰਘ ਬੱਬੂ ਘੁੰਮਣ ਦਾ ਮਦਰ ਟਰੇਸਾ ਆਈ.ਟੀ.ਆਈ ਕਾਲਜ ਦਸੂਹਾ ਵਿਖੇ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੂੰ ਪ੍ਰਿੰਸੀਪਲ ਸ਼ਰਨਜੀਤ ਕੌਰ ਅਤੇ ਡਾਇਰੈਕਟਰ ਤਰਨਪ੍ਰੀਤ ਸਿੰਘ ਵਲੋ ਸਿਰੋਪਾਉ ਭੇਟ ਕੀਤਾ ਗਿਆ ਅਤੇ ਉਨ੍ਹਾਂ ਵਲੋਂ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਬਲਾਕ ਸੰਮਤੀ ਮੈਂਬਰ ਗੁਰਪ੍ਰੀਤ ਸਿੰਘ ਲਵਲੀ ਦਾ ਵੀ ਸਨਮਾਨ ਕੀਤਾ ਗਿਆ। ਇਸ ਮੌਕੇ ਜਗਮੋਹਨ ਸਿੰਘ ਬੱਬੂ ਘੁੰਮਣ ਨੇ ਮਦਰ ਟਰੇਸਾ ਆਈ.ਟੀ.ਆਈ. ਵਲੋਂ ਸਿੱਖਿਆ ਦੇ ਖੇਤਰ ਵਿਚ ਦਿੱਤੀਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜੋਕਾ ਜੁੱਗ ਸਕਿਲਡ ਯੁੱਗ ਹੈ ਅਤੇ ਸਕਿਲਡ ਵਿਦਿਆਰਥੀ ਇਹ ਖੇਤਰ ਵਿਚ ਜਾ ਕੇ ਕਾਮਯਾਬ ਹੋ ਸਕਦੇ ਹਨ ਉਨ੍ਹਾਂ ਬੱਚਿਆਂ ਨੂੰ ਪੂਰੀ ਮਿਹਨਤ ਤੇ ਲਗਨ ਨਾਲ ਪੜ੍ਹਨ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਸੰਤ ਬਾਬਾ ਜਸਪਾਲ ਸਿੰਘ ਓਡਰਾ, ਨਸੀਬ ਸਿੰਘ ਦਰਦੀ, ਇੰਦਰ ਸੁਖਦੀਪ ਸਿੰਘ ਓਡਰਾ, ਗੁਰਪ੍ਰੀਤ ਸਿੰਘ ਓਡਰਾ, ਪ੍ਰੋਫੈਸਰ ਕਰਨੈਲ ਸਿੰਘ ਕਲਸੀ, ਇੰਸਪੈਕਟਰ ਗੁਰ ਕਿਰਪਾਲ ਸਿੰਘ, ਸੈਕਟਰੀ ਸੁਰਿੰਦਰ ਸਿੰਘ, ਦੀਦਾਰ ਸਿੰਘ ਕਾਲਾ ਪ੍ਰਧਾਨ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ ਦਸੂਹਾ, ਡਾਕਟਰ ਤਰਨਪ੍ਰੀਤ ਸਿੰਘ, ਡਾਕਟਰ ਸ਼ਿਵ ਸਿੰਘ, ਬਲਜੀਤ ਸਿੰਘ, ਡਾਕਟਰ ਅਮਨ, ਡਾਕਟਰ ਰਵਨੀਤ, ਮੰਨਤ ਪ੍ਰੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਖ਼ਸੀਅਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹੁਸ਼ਿਆਰਪੁਰ ਦੀ ਹਵਾ ਗੁਣਵੱਤਾ ਸੂਚਕ ਅਸੁਰੱਖਿਅਤ ਸ਼੍ਰੇਣੀ ’ ਚ ਸਾਹ ਲੈਣਾ ਹੋਇਆ ਔਖਾ ਅਗਲੀ ਖ਼ਬਰ ਹੁਸ਼ਿਆਰਪੁਰ ’ ਚ 5 ਵਾਂ ਇੰਟਰ ਸਟੇਟ ਬਲਾਇੰਡ ਟੀ -20 ਕ੍ਰਿਕਟ ਟੂਰਨਾਮੈਂਟ ਅੱਜ ਤੋਂ
Ad Position 24