12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਅੰਤਰ ਜ਼ਿਲ੍ਹਾ ਸਕੂਲ ਖੇਡਾਂ ਹੈਂਡਬਾਲ ਅੰਡਰ -19 ’ ਚ ਹੁਸ਼ਿਆਰਪੁਰ ਦੀਆਂ ਲੜਕੀਆਂ ਦੀ ਟੀਮ ਜੇਤੂ

ਨਸਰਾਲਾ, 12 ਨਵੰਬਰ (ਸਤਵੰਤ ਸਿੰਘ ਥਿਆੜਾ)-ਖੇਡਾਂ ਪੰਜਾਬ ਵਧੋ ਪੰਜਾਬ ਤਹਿਤ ਜ਼ਿਲ੍ਹਾ ਸਪੋਰਟਸ ਅਫ਼ਸਰ ਜਗਜੀਤ ਸਿੰਘ ਦੀ ਦੇਖ-ਰੇਖ ਹੇਠ 70ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਹੈਂਡਬਾਲ ਅੰਡਰ-19 ਲੜਕੀਆਂ ਸਰਕਾਰੀ ਹਾਈ ਸਕੂਲ ਮੇਘੋਵਾਲ ਗੰਜਿਆਂ ਵਿਖੇ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋਈਆਂ। ਇਨ੍ਹਾਂ ਖੇਡਾਂ ਦੇ ਫਾਈਨਲ ਮੁਕਾਬਲਾ ਹੁਸ਼ਿਆਰਪੁਰ ਤੇ ਮਾਨਸਾ ਦੀਆਂ ਵਿਦਿਆਰਥਣਾਂ ’ਚ ਹੋਇਆ, ਜਿਸ ਵਿਚ ਹੁਸ਼ਿਆਰਪੁਰ ਦੀਆਂ ਵਿਦਿਆਰਥਣਾਂ ਨੇ ਜਿੱਤ ਹਾਸਿਲ ਕਰਕੇ ਆਪਣੇ ਜ਼ਿਲ੍ਹੇ ਦਾ ਮਾਣ ਵਧਾਇਆ।

Ad Position 21
No active advertisement
ਅਜੀਤ ਡੈਸਕ 13-11-2026
ਨਸਰਾਲਾ, 12 ਨਵੰਬਰ (ਸਤਵੰਤ ਸਿੰਘ ਥਿਆੜਾ)-ਖੇਡਾਂ ਪੰਜਾਬ ਵਧੋ ਪੰਜਾਬ ਤਹਿਤ ਜ਼ਿਲ੍ਹਾ ਸਪੋਰਟਸ ਅਫ਼ਸਰ ਜਗਜੀਤ ਸਿੰਘ ਦੀ ਦੇਖ-ਰੇਖ ਹੇਠ 70ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਹੈਂਡਬਾਲ ਅੰਡਰ-19 ਲੜਕੀਆਂ ਸਰਕਾਰੀ ਹਾਈ ਸਕੂਲ ਮੇਘੋਵਾਲ ਗੰਜਿਆਂ ਵਿਖੇ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋਈਆਂ। ਇਨ੍ਹਾਂ ਖੇਡਾਂ ਦੇ ਫਾਈਨਲ ਮੁਕਾਬਲਾ ਹੁਸ਼ਿਆਰਪੁਰ ਤੇ ਮਾਨਸਾ ਦੀਆਂ ਵਿਦਿਆਰਥਣਾਂ ’ਚ ਹੋਇਆ, ਜਿਸ ਵਿਚ ਹੁਸ਼ਿਆਰਪੁਰ ਦੀਆਂ ਵਿਦਿਆਰਥਣਾਂ ਨੇ ਜਿੱਤ ਹਾਸਿਲ ਕਰਕੇ ਆਪਣੇ ਜ਼ਿਲ੍ਹੇ ਦਾ ਮਾਣ ਵਧਾਇਆ। ਇਸ ਮੌਕੇ ਜ਼ਿਲ੍ਹਾ ਮਾਨਸਾ ਦੀਆਂ ਵਿਦਿਆਰਥਣਾਂ ਨੇ ਦੂਜਾ ਅਤੇ ਬਠਿੰਡਾ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਜੇਤੂ ਅਤੇ ਉਪ ਜੇਤੂ ਟੀਮਾਂ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਹਰਜਿੰਦਰ ਕੌਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਮਨਦੀਪ ਸ਼ਰਮਾ ਨੇ ਇਨਾਮਾਂ ਦੀ ਵੰਡ ਸਾਂਝੇ ਤੌਰ ’ਤੇ ਕੀਤੀ। ਇਸ ਮੌਕੇ ਬੈੱਸਟ ਡਿਫ਼ੈਡਰ ਸਿਮਰਨ ਕੌਰ ਹੁਸ਼ਿਆਰਪੁਰ, ਬੈੱਸਟ ਪਲੇਅਰ ਜਗਦੀਪ ਕੌਰ ਮਾਨਸਾ, ਬੈੱਸਟ ਅਟੈਕਟਰ ਜੈਨਮ ਹੁਸ਼ਿਆਰਪੁਰ, ਬੈੱਸਟ ਪਲੇਅ ਮੇਕਰ ਮੀਨਾਕਸ਼ੀ ਹੁਸ਼ਿਆਰਪੁਰ ਨੂੰ ਜਗਦੀਪ ਸਿੰਘ ਕਾਲਕੱਟ ਕੈਨੇਡਾ ਵੱਲੋਂ 2500 ਦੀ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਪ੍ਰਿੰਸੀਪਲ ਭਾਰਤ ਭੂਸ਼ਨ, ਪ੍ਰਿੰਸੀਪਲ ਅਮਿੱਤ ਸ਼ਰਮਾ, ਕਨਵੀਨਰ ਹਰਦੀਪ ਕੁਮਾਰ, ਹੈਡਮਿਸਟ੍ਰੈਸ ਊਸ਼ਾ ਰਾਣੀ, ਮੁੱਖ ਅਧਿਆਪਕਾ ਵੰਦਨਾ ਸੈਣੀ, ਲੈਕਚਰਾਰ ਸਤਵੀਰ ਸਿੰਘ, ਪ੍ਰਭਜੋਤ ਸਿੰਘ, ਸੁਖਦੇਵ ਸਿੰਘ ਨਸਰਾਲਾ, ਸਤਵਿੰਦਰ ਸਿੰਘ, ਤੇਜਵਿੰਦਰ ਸਿੰਘ, ਸਰਬਜੀਤ ਸਿੰਘ, ਹਰਵਿੰਦਰ ਸਿੰਘ, ਸੁਖਜੀਵਨ ਸਿੰਘ ਸਫ਼ਰੀ, ਜਸਵੀਰ ਸਿੰਘ, ਰਣਜੀਤ ਕੌਰ, ਸੁਨੀਤਾ ਰਾਣੀ, ਕਵਿਤਾ, ਮੈਡਮ ਰੇਖਾ, ਅਰਵਿੰਦਰ ਕੌਰ, ਹਰਮੀਤ ਕੌਰ, ਸੰਦੀਪ ਸਿੰਘ, ਜਸਵੰਤ ਸਿੰਘ, ਜਸਵਿੰਦਰ ਪਾਲ, ਹਰਦੀਪ ਕੁਮਾਰ, ਹਰਦੀਪ ਸਿੰਘ, ਕੋਚ ਰਾਜਕੁਮਾਰ, ਆਲਮ ਸ਼ਰੀਫ਼ ਆਈ. ਐੱਸ. ਐਫ਼, ਜਸਪ੍ਰੀਤ ਸਿੰਘ, ਪ੍ਰਭਜੋਤ ਸਿੰਘ, ਸੁਰਜੀਤ ਸਿੰਘ, ਜਸਕਰਨ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਰਸੀ ’ ਤੇ ਵਿਸ਼ੇਸ਼ - ਸੰਤ ਬਾਬਾ ਜਵਾਲਾ ਸਿੰਘ ਹਰਖੋਵਾਲ ਵਾਲੇ ਅਗਲੀ ਖ਼ਬਰ ਮਨਸੂਰਪੁਰ ਵਿਖੇ ਲੋੜਵੰਦ ਵਿਦਿਆਰਥੀਆਂ ਨੂੰ ਬੂਟ ਵੰਡੇ
Ad Position 24