ਵੋਟਰ ਸੂਚੀ ਦੀ ਕਰਵਾਈ ਮੁਢਲੀ ਪ੍ਰਕਾਸ਼ਨਾ , ਅੰਤਿਮ ਪ੍ਰਕਾਸ਼ਨਾਂ 4 ਜਨਵਰੀ 2027 ਨੂੰ : ਜ਼ਿਲ੍ਹਾ ਚੋਣ ਅਫ਼ਸਰ
ਹੁਸ਼ਿਆਰਪੁਰ, 12 ਨਵੰਬਰ (ਬਲਜਿੰਦਰਪਾਲ ਸਿੰਘ,ਹਰਪ੍ਰੀਤ ਕੌਰ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਤਹਿਤ ਸਮੂਹ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਵਲੋਂ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾਂ ਕਰਵਾਈ ਗਈ ਅਤੇ ਹਰੇਕ ਵਿਧਾਨ ਸਭਾ ਚੋਣ ਹਲਕਾ ਵਾਈਜ਼ ਤਿਆਰ ਵੋਟਰ ਸੂਚੀਆਂ ਦਾ ਇਕ-ਇਕ ਸੈੱਟ ਅਤੇ ਬਿਨਾਂ ਫ਼ੋਟੋ ਵੋਟਰ ਸੂਚੀ ਦੀ ਸੀ. ਡੀ.
ਹੁਸ਼ਿਆਰਪੁਰ, 12 ਨਵੰਬਰ (ਬਲਜਿੰਦਰਪਾਲ ਸਿੰਘ,ਹਰਪ੍ਰੀਤ ਕੌਰ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਤਹਿਤ ਸਮੂਹ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਵਲੋਂ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾਂ ਕਰਵਾਈ ਗਈ ਅਤੇ ਹਰੇਕ ਵਿਧਾਨ ਸਭਾ ਚੋਣ ਹਲਕਾ ਵਾਈਜ਼ ਤਿਆਰ ਵੋਟਰ ਸੂਚੀਆਂ ਦਾ ਇਕ-ਇਕ ਸੈੱਟ ਅਤੇ ਬਿਨਾਂ ਫ਼ੋਟੋ ਵੋਟਰ ਸੂਚੀ ਦੀ ਸੀ.ਡੀ. ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦਿੱਤੀ ਗਈ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦੇ ਸ਼ਡਿਊਲ ਬਾਰੇ ਲੋੜੀਂਦੀ ਜਾਣਕਾਰੀ ਸਾਂਝੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਅੱਜ ਵੋਟਰ ਸੂਚੀ ਦੀ ਡਰਾਫ਼ਟ ਪ੍ਰਕਾਸ਼ਨਾਂ ਉਪਰੰਤ 11 ਦਸੰਬਰ 2026 ਤੱਕ ਇਸ ਸੰਬੰਧੀ ਦਾਅਵੇ ਅਤੇ ਇਤਰਾਜ਼ ਲਏ ਜਾਣਗੇ ਜਿਨ੍ਹਾਂ ਦਾ 28 ਦਸੰਬਰ 2026 ਤੱਕ ਨਿਪਟਾਰਾ ਕਰਨ ਉਪਰੰਤ 4 ਜਨਵਰੀ 2027 ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾਂ ਹੋਵੇਗੀ। ਉਨ੍ਹਾਂ ਦੱਸਿਆ ਕਿ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾਂ ਅਤੇ ਨਵੇਂ ਬਣਾਏ ਗਏ ਪੁਲਿੰਗ ਬੂਥਾਂ ਦੇ ਨਾਲ-ਨਾਲ ਵੋਟਰਾਂ ਦੀ ਗਿਣਤੀ ਦੇ ਵੇਰਵਿਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਚੋਣ ਦਫ਼ਤਰ ਅਤੇ ਸਬੰਧਿਤ ਚੋਣਕਾਰ ਰਜਿਸਟਰੇਸ਼ਨ ਦੇ ਦਫ਼ਤਰ ਵਿਚ ਮੁੱਢਲੀ ਵੋਟਰ ਸੂਚੀ ਉਪਲਬਧ ਹੈ ਜਿੱਥੇ ਕੋਈ ਵੀ ਵੋਟਰ ਆਪਣੀ ਵੋਟ ਬਾਰੇ ਲੋੜੀਂਦੀ ਜਾਣਕਾਰੀ ਹਾਸਿਲ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ 11 ਦਸੰਬਰ ਤੱਕ ਵੋਟਰ ਸੂਚੀ ਨੂੰ ਲੈ ਕੇ ਦਾਅਵੇ ਅਤੇ ਇਤਰਾਜ਼ ਦਿੱਤੇ ਜਾ ਸਕਦੇ ਹਨ ਅਤੇ ਜੇਕਰ ਕੋਈ ਵੀ ਵਿਅਕਤੀ ਜਿਸ ਦੀ ਉਮਰ 1-1-2027 ਨੂੰ 18 ਸਾਲ ਜਾਂ ਇਸ ਤੋਂ ਵੱਧ ਹੋਵੇ ਤੇ ਉਹ ਵੋਟ ਬਣਾਉਣ ਤੋਂ ਰਹਿ ਗਿਆ ਹੋਵੇ ਉਹ ਆਪਣਾ ਫਾਰਮ ਨੰਬਰ-6 ਸਮੇਤ ਦਸਤਾਵੇਜ਼ਾਂ ਭਰ ਕੇ ਸਬੰਧਿਤ ਬੀ.ਐਲ.ਓਜ਼ /ਏ.ਆਰ.ਓਜ ਦਫ਼ਤਰ ਵਿਚ ਜਾਂ ਆਨਲਾਈਨ ਢੰਗ ਨਾਲ ਅਪਲਾਈ ਕਰ ਸਕਦਾ ਹੈ।