ਲੋੜਵੰਦ ਪਰਿਵਾਰ ਨੂੰ ਲੜਕੀ ਦੇ ਵਿਆਹ ਲਈ ਰਾਸ਼ਨ ਸਮੱਗਰੀ ਭੇਟ
ਹੁਸ਼ਿਆਰਪੁਰ, 12 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਭਾਰਤ ਵਿਕਾਸ ਪ੍ਰੀਸ਼ਦ ਵਲੋਂ ਪ੍ਰਧਾਨ ਸੰਜੀਵ ਅਰੋੜਾ ਦੀ ਅਗਵਾਈ ਹੇਠ ਇਕ ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ਲਈ ਰਾਸ਼ਨ ਸਮੱਗਰੀ ਭੇਟ ਕੀਤੀ ਗਈ। ਇਸ ਮੌਕੇ ਸਥਾਨਕ ਸ੍ਰੀ ਗੋਪਾਲ ਮੰਦਰ ਵਿਖੇ ਪੰਡਿਤ ਸਤੀਸ਼ ਮਿਸ਼ਰਾ ਵਲੋਂ ਭਗਵਾਨ ਸ੍ਰੀ ਗਣੇਸ਼ ਦੀ ਵੰਦਨਾ ਗਾਈ ਗਈ।
ਹੁਸ਼ਿਆਰਪੁਰ, 12 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਭਾਰਤ ਵਿਕਾਸ ਪ੍ਰੀਸ਼ਦ ਵਲੋਂ ਪ੍ਰਧਾਨ ਸੰਜੀਵ ਅਰੋੜਾ ਦੀ ਅਗਵਾਈ ਹੇਠ ਇਕ ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ਲਈ ਰਾਸ਼ਨ ਸਮੱਗਰੀ ਭੇਟ ਕੀਤੀ ਗਈ। ਇਸ ਮੌਕੇ ਸਥਾਨਕ ਸ੍ਰੀ ਗੋਪਾਲ ਮੰਦਰ ਵਿਖੇ ਪੰਡਿਤ ਸਤੀਸ਼ ਮਿਸ਼ਰਾ ਵਲੋਂ ਭਗਵਾਨ ਸ੍ਰੀ ਗਣੇਸ਼ ਦੀ ਵੰਦਨਾ ਗਾਈ ਗਈ। ਉਪਰੰਤ ਪ੍ਰੀਸ਼ਦ ਦੇ ਮੈਂਬਰਾਂ ਵਲੋਂ ਵਿਆਹ ਲਈ ਰਾਸ਼ਨ ਸਮੱਗਰੀ ਪਰਿਵਾਰ ਨੂੰ ਭੇਟ ਕੀਤੀ ਗਈ। ਇਸ ਮੌਕੇ ਸੰਜੀਵ ਅਰੋੜਾ ਨੇ ਦੱਸਿਆ ਕਿ ਲੜਕੀ ਦੇ ਪਰਿਵਾਰ ਵੱਲੋਂ ਬਜਰੰਗੀ ਪਾਂਡੇ ਰਾਹੀਂ ਸੰਪਰਕ ਕੀਤਾ ਗਿਆ ਸੀ। ਪਰਿਵਾਰ ਦੀ ਲੋੜ ਨੂੰ ਸਮਝਦਿਆਂ ਪ੍ਰੀਸ਼ਦ ਵਲੋਂ ਤੁਰੰਤ ਸਹਿਯੋਗ ਕਰਦੇ ਹੋਏ ਸਹਾਇਤਾ ਸਮੱਗਰੀ ਭੇਟ ਕੀਤੀ ਗਈ। ਉਨ੍ਹਾਂ ਕਿਹਾ ਕਿ ਪ੍ਰੀਸ਼ਦ ਸੇਵਾ, ਸੰਸਕਾਰ ਅਤੇ ਸਮਰਪਣ ਦੀ ਭਾਵਨਾ ਨਾਲ ਸਮਾਜ ਦੇ ਲੋੜਵੰਦ ਵਰਗ ਦੀ ਸਹਾਇਤਾ ਲਈ ਲਗਾਤਾਰ ਯਤਨਸ਼ੀਲ ਹੈ। ਇਸ ਮੌਕੇ ਸਕੱਤਰ ਰਜਿੰਦਰ ਮੋਦਗਿਲ, ਐਚ. ਕੇ. ਨਾਕੜਾ, ਵਿਜੇ ਅਰੋੜਾ, ਲੋਕੇਸ਼ ਖੰਨਾ, ਅਸ਼ਵਨੀ ਕੁਮਾਰ ਦੱਤਾ, ਐਨ. ਕੇ. ਗੁਪਤਾ, ਵਿਨੋਦ ਪਸਾਨ, ਰਵਿੰਦਰ ਭਾਟੀਆ ਆਦਿ ਹਾਜ਼ਰ ਸਨ।