12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਲਾਲੀ ਬਾਜਵਾ ਵਲੋਂ ਜ਼ਿਲ੍ਹਾ ਯੂਥ ਅਕਾਲੀ ਦਲ (ਬ) ਦੇ ਨਵ-ਨਿਯੁਕਤ ਪ੍ਰਧਾਨ ਹਰਜੀ ਬਾਜਵਾ ਦਾ ਸਨਮਾਨ

ਹੁਸ਼ਿਆਰਪੁਰ, 12 ਨਵੰਬਰ (ਨਰਿੰਦਰ ਸਿੰਘ ਬੱਡਲਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਮੀਤ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ ਵੱਲੋਂ ਜ਼ਿਲ੍ਹਾ ਯੂਥ ਅਕਾਲੀ ਦਲ ਦੇ ਨਵ-ਨਿਯੁਕਤ ਪ੍ਰਧਾਨ ਹਰਸਿਮਰਨ ਸਿੰਘ ਬਾਜਵਾ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਜਤਿੰਦਰ ਸਿੰਘ ਲਾਲੀ ਬਾਜਵਾ ਵੱਲੋਂ ਹਰਸਿਮਰਨ ਸਿੰਘ ਬਾਜਵਾ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ ਗਈ ਅਤੇ ਆਸ ਪ੍ਰਗਟਾਈ ਹਰਜੀ ਬਾਜਵਾ ਇੱਕ ਮਿਹਨਤੀ, ਨੌਜਵਾਨ ਅਤੇ ਜੁਝਾਰੂ ਆਗੂ ਹਨ, ਜੋ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ’ਚ ਅਹਿਮ ਭੂਮਿਕਾ ਨਿਭਾਉਣਗੇ ਅਤੇ ਵੱਡੀ ਪੱਧਰ ’ਤੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨਗੇ।

Ad Position 21
No active advertisement
ਅਜੀਤ ਡੈਸਕ 13-11-2026
ਹੁਸ਼ਿਆਰਪੁਰ, 12 ਨਵੰਬਰ (ਨਰਿੰਦਰ ਸਿੰਘ ਬੱਡਲਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਮੀਤ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ ਵੱਲੋਂ ਜ਼ਿਲ੍ਹਾ ਯੂਥ ਅਕਾਲੀ ਦਲ ਦੇ ਨਵ-ਨਿਯੁਕਤ ਪ੍ਰਧਾਨ ਹਰਸਿਮਰਨ ਸਿੰਘ ਬਾਜਵਾ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਜਤਿੰਦਰ ਸਿੰਘ ਲਾਲੀ ਬਾਜਵਾ ਵੱਲੋਂ ਹਰਸਿਮਰਨ ਸਿੰਘ ਬਾਜਵਾ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ ਗਈ ਅਤੇ ਆਸ ਪ੍ਰਗਟਾਈ ਹਰਜੀ ਬਾਜਵਾ ਇੱਕ ਮਿਹਨਤੀ, ਨੌਜਵਾਨ ਅਤੇ ਜੁਝਾਰੂ ਆਗੂ ਹਨ, ਜੋ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ’ਚ ਅਹਿਮ ਭੂਮਿਕਾ ਨਿਭਾਉਣਗੇ ਅਤੇ ਵੱਡੀ ਪੱਧਰ ’ਤੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨਗੇ। ਇਸ ਮੌਕੇ ਹਰਜੀ ਬਾਜਵਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਉਹ ਇਹ ਮਾਣ ਦੇਣ ਲਈ ਦਿਲੋਂ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਨੇ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ ਉਹ ਉਸ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਕੇ ਮਿਸ਼ਨ 2027 ਨੂੰ ਸਫਲ ਬਣਾਉਣ ’ਚ ਆਪਣਾ ਯੋਗਦਾਨ ਦੇਣਗੇ। ਇਸ ਮੌਕੇ ਸੰਤਵੀਰ ਬਾਜਵਾ, ਗੁਰਜੀਤ ਢਿੱਲੋਂ, ਸੁਖਜਿੰਦਰ ਔਜਲਾ, ਕੇ. ਓ. ਸਚਦੇਵਾ, ਲਵਪ੍ਰੀਤ, ਬਿਕਰਮ ਬਦਲਾ, ਕੋਸ਼ਿਸ਼, ਸਰਬਜੋਤ ਸਿੰਘ ਅਤੇ ਗਿਤੇਸ਼ ਸੈਣੀ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਨਰੇਗਾ ਮਜ਼ਦੂਰ ਬੀਬੀਆਂ ਦੀ ਕਨਵੈਨਸ਼ਨ 15 ਨੂੰ -ਝਿੰਗੜ, ਮਾਂਗਟ ਅਗਲੀ ਖ਼ਬਰ ਦਰਸ਼ਨ ਅਕਾਦਮੀ ਦਸੂਹਾ ਵਿਖੇ ਸਾਲਾਨਾ ਸਮਾਗਮ ਬੜੀ ਧੂਮ - ਧਾਮ ਤੇ ਉਤਸ਼ਾਹ ਨਾਲ ਮਨਾਇਆ
Ad Position 24