13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਪੀ.ਸੀ.ਐੱਸ. ਅਧਿਕਾਰੀ ਅਮਨਦੀਪ ਕੌਰ ਘੁੰਮਣ ਨੇ ਏ.ਡੀ.ਸੀ. ਦਸੂਹਾ ਵਜੋਂ ਅਹੁਦਾ ਸੰਭਾਲਿਆ

ਦਸੂਹਾ, 13 ਨਵੰਬਰ (ਭੁੱਲਰ)- 2016 ਬੈਚ ਦੇ ਪੀ. ਸੀ.

Ad Position 21
No active advertisement
ਅਜੀਤ ਡੈਸਕ 14-11-2026
ਦਸੂਹਾ, 13 ਨਵੰਬਰ (ਭੁੱਲਰ)- 2016 ਬੈਚ ਦੇ ਪੀ.ਸੀ.ਐੱਸ. ਅਧਿਕਾਰੀ ਅਮਨਦੀਪ ਕੌਰ ਘੁੰਮਣ ਨੇ ਵਧੀਕ ਡਿਪਟੀ ਕਮਿਸ਼ਨਰ, ਦਸੂਹਾ ਵਜੋਂ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਉਪਰੰਤ ਵਧੀਕ ਡਿਪਟੀ ਕਮਿਸ਼ਨਰ ਅਮਨਦੀਪ ਕੌਰ ਘੁੰਮਣ ਨੇ ਦੱਸਿਆ ਕਿ ਦਸੂਹਾ, ਮੁਕੇਰੀਆਂ, ਤਲਵਾੜਾ, ਹਾਜੀਪੁਰ ਅਤੇ ਟਾਂਡਾ ਆਦਿ ਖੇਤਰਾਂ ਦੇ ਵਸਨੀਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਲਈ ਹੁਣ ਹੁਸ਼ਿਆਰਪੁਰ ਨਹੀਂ ਜਾਣਾ ਪਿਆ ਕਰੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਰੋਜ਼ਾਨਾ ਲੋੜੀਂਦੀਆਂ ਪ੍ਰਸ਼ਾਸਨਿਕ ਸੇਵਾਵਾਂ, ਜਿਨ੍ਹਾਂ ਵਿਚ ਵੱਖ-ਵੱਖ ਤਰ੍ਹਾਂ ਦੇ ਸਰਟੀਫਿਕੇਟ, ਪੈਨਸ਼ਨਾਂ ਆਦਿ ਦੇ ਮਾਮਲੇ, ਫ਼ਸਲਾਂ ਦੀ ਖ਼ਰੀਦ, ਮੰਡੀਆਂ ਵਿਚ ਲੋੜੀਂਦੇ ਪ੍ਰਬੰਧ ਅਤੇ ਲੋਕ ਮਸਲੇ ਸ਼ਾਮਲ ਹਨ, ਦਸੂਹਾ ਵਿਖੇ ਹੀ ਵਧੀਕ ਡਿਪਟੀ ਕਮਿਸ਼ਨਰ ਦੇ ਦਫ਼ਤਰ ਵਲੋਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਆਉਂਦੇ ਕੁੱਝ ਦਿਨਾਂ ਵਿਚ ਵਧੀਕ ਡਿਪਟੀ ਕਮਿਸ਼ਨਰ ਦੇ ਦਫ਼ਤਰ ਦਾ ਕੰਮ ਪੂਰਨ ਤੌਰ ’ਤੇ ਸੁਚਾਰੂ ਢੰਗ ਨਾਲ ਸ਼ੁਰੂ ਹੋ ਜਾਵੇਗਾ ਜਿਸ ਦੀ ਲੋਕਾਂ ਨੂੰ ਬੇਹੱਦ ਸਹੂਲਤ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਅੰਤਰ ਸਕੂਲ ਹੁਨਰ 2026 ਸਕੂਲ ਮੁਕਾਬਲਿਆਂ ’ਚ ਜਥੇਦਾਰ ਭਾਈ ਕੁਲਦੀਪ ਸਿੰਘ ਚੱਕ ਸਕੂਲ ਦੀ ਸ਼ਾਨਦਾਰ ਜਿੱਤ ਅਗਲੀ ਖ਼ਬਰ ਸ੍ਰੀ ਮਾਤਾ ਗੰਗਾ ਕੰਨਿਆਂ ਸਕੂਲ, ਬਾਬਾ ਬਕਾਲਾ ਸਾਹਿਬ ਵਿਖੇ ਸੋਸ਼ਲ ਸਾਇੰਸ ਮਾਡਲ ਪ੍ਰਦਰਸ਼ਨੀ ਦਾ ਆਯੋਜਨ
Ad Position 24