13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਸੰਤ ਬਖ਼ਸ਼ੀਸ਼ ਸਿੰਘ ਦੀ ਬਰਸੀ ਮਨਾਈ

ਚੌਲਾਂਗ, 13 ਨਵੰਬਰ (ਸੁਖਦੇਵ ਸਿੰਘ)- ਸੰਤ ਬਖ਼ਸ਼ੀਸ਼ ਸਿੰਘ ਦੀ 21ਵੀਂ ਬਰਸੀ ਗੁਰਦੁਆਰਾ ਗੁਰ ਸਾਗਰ ਬਖ਼ਸ਼ੀਸ਼ ਦੁੱਖ ਨਿਵਾਰਨ ਸਾਹਿਬ ਪਿੰਡ ਜੌੜਾ-ਭੱਟੀਆਂ ਵਿਖੇ ਭਾਈ ਸੁਰਿੰਦਰਪਾਲ ਸਿੰਘ ਤੇ ਸੰਗਤਾਂ ਵਲੋਂ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੇਵਾਦਾਰ ਭਾਈ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨ ਦੀਵਾਨ ਸਜਾਏ ਗਏ।

Ad Position 21
No active advertisement
ਅਜੀਤ ਡੈਸਕ 14-11-2026
ਚੌਲਾਂਗ, 13 ਨਵੰਬਰ (ਸੁਖਦੇਵ ਸਿੰਘ)- ਸੰਤ ਬਖ਼ਸ਼ੀਸ਼ ਸਿੰਘ ਦੀ 21ਵੀਂ ਬਰਸੀ ਗੁਰਦੁਆਰਾ ਗੁਰ ਸਾਗਰ ਬਖ਼ਸ਼ੀਸ਼ ਦੁੱਖ ਨਿਵਾਰਨ ਸਾਹਿਬ ਪਿੰਡ ਜੌੜਾ-ਭੱਟੀਆਂ ਵਿਖੇ ਭਾਈ ਸੁਰਿੰਦਰਪਾਲ ਸਿੰਘ ਤੇ ਸੰਗਤਾਂ ਵਲੋਂ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੇਵਾਦਾਰ ਭਾਈ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨ ਦੀਵਾਨ ਸਜਾਏ ਗਏ। ਦੀਵਾਨ ਦੀ ਅਰੰਭਤਾ ਗਿਆਨੀ ਕੁਲਵੀਰ ਸਿੰਘ ਦੇ ਜਥੇ ਨੇ ਕੀਰਤਨ ਨਾਲ ਕੀਤੀ। ਜਦਕਿ ਸਤਨਾਮ ਸਿੰਘ ਹਜ਼ੂਰ ਰਾਗੀ ਨੌਸ਼ਹਿਰਾ, ਭਾਈ ਉਂਕਾਰ ਸਿੰਘ ਹਜ਼ੂਰ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਜਥੇ, ਭਾਈ ਬਲਵੀਰ ਸਿੰਘ, ਹਰਪ੍ਰੀਤ ਕੌਰ ਢਾਡੀ ਜਥਾ, ਸੁਖਵਿੰਦਰ ਕੌਰ ਫੇਰੂਮਾਨ, ਪੰਥ ਪ੍ਰਸਿੱਧ ਰਾਗੀ ਢਾਡੀ ਜਥੇ, ਕਵੀਸ਼ਰੀ ਜਥੇ ਸੰਗਤਾਂ ਨੂੰ ਨਿਹਾਲ ਕੀਤਾ। ਸਟੇਜ ਸਕੱਤਰ ਦੀ ਭੂਮਿਕਾ ਗਿਆਨੀ ਮਹਿੰਦਰ ਸਿੰਘ ਨਿਭਾਈ। ਇਸ ਮੌਕੇ ਚਾਹ ਮਠਿਆਈਆਂ ਤੇ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਸਵ. ਮਾਤਾ ਬਿਮਲਾ ਚੌਧਰੀ ਦੀ ਯਾਦ ਕਰਵਾਏ ਸਮਾਗਮ ਦੌਰਾਨ ਹਾਜ਼ਰ ਵੱਖ ਵੱਖ ਜਥੇਬੰਦੀਆ ਦੇ ਆਗੂ ਤੇ ਸੰਗਤਾਂ। ਮਾਤਾ ਬਿਮਲਾ ਚੌ... ਅਗਲੀ ਖ਼ਬਰ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ ’ਤੇ ਤੋਰਨ ਲਈ ਭਾਜਪਾ ਕੋਲ ਵਿਸ਼ੇਸ਼ ਰੋਡਮੈਪ - ਨਾਇਬ ਸਿੰਘ ਸੈਣੀ
Ad Position 24