ਜਨਗਣਨਾ-2027: ਨਗਰ ਨਿਗਮ ਦਫ਼ਤਰ ’ਚ ਆਨਲਾਈਨ ਸਵੈ-ਗਣਨਾ ਲਈ ਵਿਸ਼ੇਸ਼ ਹੈਲਪ ਡੈਸਕ ਸਥਾਪਤ
ਹੁਸ਼ਿਆਰਪੁਰ, 13 ਨਵੰਬਰ (ਬਲਜਿੰਦਰਪਾਲ ਸਿੰਘ,ਹਰਪ੍ਰੀਤ ਕੌਰ)-ਜਨਗਣਨਾ-2027 ਤਹਿਤ ਨਗਰ ਨਿਗਮ ਹੁਸ਼ਿਆਰਪੁਰ ਦੀ ਹੱਦ ਅੰਦਰ ਰਹਿਣ ਵਾਲੇ ਨਾਗਰਿਕਾਂ ਲਈ 16 ਨਵੰਬਰ ਤੋਂ 30 ਨਵੰਬਰ 2026 ਤੱਕ ਆਨਲਾਈਨ ਸਵੈ-ਗਣਨਾ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ। ਇਸ ਸੰਬੰਧੀ ਨਗਰ ਨਿਗਮ ਕਮਿਸ਼ਨਰ ਪ੍ਰੀਤਇੰਦਰ ਸਿੰਘ ਬੈਂਸ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮਹੱਤਵਪੂਰਨ ਪ੍ਰਕਿਰਿਆ ’ਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਨਿਰਧਾਰਿਤ ਸਮੇਂ ਦੇ ਅੰਦਰ ਆਪਣੇ ਪਰਿਵਾਰ ਦਾ ਵੇਰਵਾ ਆਨਲਾਈਨ ਦਰਜ ਕਰਵਾਉਣ।
ਹੁਸ਼ਿਆਰਪੁਰ, 13 ਨਵੰਬਰ (ਬਲਜਿੰਦਰਪਾਲ ਸਿੰਘ,ਹਰਪ੍ਰੀਤ ਕੌਰ)-ਜਨਗਣਨਾ-2027 ਤਹਿਤ ਨਗਰ ਨਿਗਮ ਹੁਸ਼ਿਆਰਪੁਰ ਦੀ ਹੱਦ ਅੰਦਰ ਰਹਿਣ ਵਾਲੇ ਨਾਗਰਿਕਾਂ ਲਈ 16 ਨਵੰਬਰ ਤੋਂ 30 ਨਵੰਬਰ 2026 ਤੱਕ ਆਨਲਾਈਨ ਸਵੈ-ਗਣਨਾ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ। ਇਸ ਸੰਬੰਧੀ ਨਗਰ ਨਿਗਮ ਕਮਿਸ਼ਨਰ ਪ੍ਰੀਤਇੰਦਰ ਸਿੰਘ ਬੈਂਸ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮਹੱਤਵਪੂਰਨ ਪ੍ਰਕਿਰਿਆ ’ਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਨਿਰਧਾਰਿਤ ਸਮੇਂ ਦੇ ਅੰਦਰ ਆਪਣੇ ਪਰਿਵਾਰ ਦਾ ਵੇਰਵਾ ਆਨਲਾਈਨ ਦਰਜ ਕਰਵਾਉਣ। ਉਨ੍ਹਾਂ ਦੱਸਿਆ ਕਿ ਇਸ ਡਿਜੀਟਲ ਸਹੂਲਤ ਰਾਹੀਂ ਨਾਗਰਿਕ ਘਰ ਬੈਠੇ ਹੀ ਅਧਿਕਾਰਤ ਵੈੱਬ ਪੋਰਟਲ ਜਾਂ ਮੋਬਾਈਲ ਐਪਲੀਕੇਸ਼ਨ ਰਾਹੀਂ ਆਪਣੇ ਪਰਿਵਾਰ ਅਤੇ ਨਿੱਜੀ ਵੇਰਵੇ ਆਸਾਨੀ ਨਾਲ ਦਰਜ ਅਤੇ ਤਸਦੀਕ ਕਰ ਸਕਣਗੇ। ਇਸ ਪਹਿਲਕਦਮੀ ਦਾ ਉਦੇਸ਼ ਜਨਗਣਨਾ ਲਈ ਸਹੀ ਅਤੇ ਮੁਕੰਮਲ ਅੰਕੜੇ ਇਕੱਠੇ ਕਰਨਾ ਹੈ। ਉਨ੍ਹਾਂ ਨਾਗਰਿਕਾਂ ਨੂੰ ਸਲਾਹ ਦਿੱਤੀ ਕਿ ਆਨਲਾਈਨ ਫਾਰਮ ਭਰਨ ਤੋਂ ਪਹਿਲਾਂ ਉਹ ਆਪਣੇ ਘਰ ਨਾਲ ਸਬੰਧਿਤ ਮੁੱਢਲੇ ਵੇਰਵੇ, ਪਛਾਣ ਪੱਤਰ ਅਤੇ ਪਰਿਵਾਰਕ ਮੈਂਬਰਾਂ ਦੀ ਲੋੜੀਂਦੀ ਜਾਣਕਾਰੀ ਤਿਆਰ ਰੱਖਣ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਨਾਗਰਿਕਾਂ ਨੂੰ ਆਨਲਾਈਨ ਪ੍ਰਕਿਰਿਆ ਦੌਰਾਨ ਤਕਨੀਕੀ ਮੁਸ਼ਕਲ ਆਉਂਦੀ ਹੈ ਜਾਂ ਜਿਨ੍ਹਾਂ ਕੋਲ ਇੰਟਰਨੈੱਟ ਦੀ ਸਹੂਲਤ ਉਪਲਬਧ ਨਹੀਂ ਹੈ, ਉਨ੍ਹਾਂ ਦੀ ਸਹਾਇਤਾ ਲਈ ਨਗਰ ਨਿਗਮ ਦਫ਼ਤਰ ਦੇ ਕਮਰਾ ਨੰਬਰ 27-ਏ ਵਿਚ ਵਿਸ਼ੇਸ਼ ਹੈਲਪ ਡੈਸਕ ਸਥਾਪਤ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸਵੈ-ਗਣਨਾ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਗਣਨਾਕਾਰ ਘਰ-ਘਰ ਜਾ ਕੇ ਜਨਗਣਨਾ ਦਾ ਕੰਮ ਕਰਨਗੇ ਅਤੇ ਲੋੜੀਂਦੇ ਵੇਰਵੇ ਇਕੱਠੇ ਕਰਨਗੇ।