ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ
ਮੁਕੇਰੀਆਂ, 13 ਨਵੰਬਰ (ਰਾਮਗੜ੍ਹੀਆ)- ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿਖੇ ਬਾਲ ਦਿਵਸ ਦਾ ਤਿਉਹਾਰ ਬੜੇ ਹੀ ਖ਼ੁਸ਼ੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਵਿਸ਼ੇਸ਼ ਮੌਕੇ ’ਤੇ ਸਕੂਲ ਵਿਚ ਇਕ ਸ਼ਾਨਦਾਰ ਵਿਸ਼ੇਸ਼ ਸਵੇਰ ਦੀ ਸਭਾ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਪ੍ਰੀ-ਨਰਸਰੀ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਸਾਰੇ ਵਿਦਿਆਰਥੀਆਂ ਅਤੇ ਸਕੂਲ ਦੇ ਸਮੂਹ ਅਧਿਆਪਕਾਂ ਨੇ ਭਾਗ ਲਿਆ।
ਵ
ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿਖੇ ਬਾਲ ਦਿਵਸ ਮਨਾਉਂਦੇ ਹੋਏ ਸਕੂਲ ਸਟਾਫ਼ ਮੈਂਬਰਜ਼ ਤੇ ਵਿਦਿਆਰਥੀ। ਤਸਵੀਰ : ਰਾਮਗੜ੍ਹੀਆ
14-11-2026
ਮੁਕੇਰੀਆਂ, 13 ਨਵੰਬਰ (ਰਾਮਗੜ੍ਹੀਆ)- ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿਖੇ ਬਾਲ ਦਿਵਸ ਦਾ ਤਿਉਹਾਰ ਬੜੇ ਹੀ ਖ਼ੁਸ਼ੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਵਿਸ਼ੇਸ਼ ਮੌਕੇ ’ਤੇ ਸਕੂਲ ਵਿਚ ਇਕ ਸ਼ਾਨਦਾਰ ਵਿਸ਼ੇਸ਼ ਸਵੇਰ ਦੀ ਸਭਾ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਪ੍ਰੀ-ਨਰਸਰੀ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਸਾਰੇ ਵਿਦਿਆਰਥੀਆਂ ਅਤੇ ਸਕੂਲ ਦੇ ਸਮੂਹ ਅਧਿਆਪਕਾਂ ਨੇ ਭਾਗ ਲਿਆ। ਪ੍ਰੋਗਰਾਮ ਦੀ ਸ਼ੁਰੂਆਤ ਪ੍ਰਾਰਥਨਾ ਨਾਲ ਹੋਈ। ਇਸ ਉਪਰੰਤ ਅਧਿਆਪਕਾਂ ਵਲੋਂ ਪ੍ਰਤਿੱਗਿਆ, ਖ਼ਬਰਾਂ ਦਾ ਵਾਚਨ, ਅੱਜ ਦਾ ਵਿਚਾਰ ਅਤੇ ਬਾਲ ਦਿਵਸ ਦੀ ਮਹੱਤਤਾ ਬਾਰੇ ਪ੍ਰੇਰਨਾਦਾਇਕ ਭਾਸ਼ਣ ਪੇਸ਼ ਕੀਤੇ ਗਏ। ਇਸ ਪ੍ਰੋਗਰਾਮ ਦੌਰਾਨ ਤਿੰਨ ਸ਼ਾਨਦਾਰ ਪੇਸ਼ਕਾਰੀਆਂ ਨੇ ਸਭ ਦਾ ਮਨ ਮੋਹ ਲਿਆ। ਕਿੰਡਰਗਾਰਟਨ ਵਿੰਗ ਦੇ ਅਧਿਆਪਕਾਂ ਨੇ ਮਨਮੋਹਕ ਮੈਸ਼ਅੱਪ ਗੀਤ ਪੇਸ਼ ਕੀਤਾ, ਮਿਡਲ ਵਿੰਗ ਦੇ ਅਧਿਆਪਕਾਂ ਨੇ ਸ਼ਾਨਦਾਰ ਐਕਟ ਅਤੇ ਡਾਂਸ ਰਾਹੀਂ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਪ੍ਰਿੰਸੀਪਲ ਅਰਚਨਾ ਸੂਦਨ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਦਿਲੋਂ ਵਧਾਈਆਂ ਦਿੰਦਿਆਂ ਆਪਣੇ ਸੰਬੋਧਨ ਵਿਚ ਕਿਹਾ ਕਿ ਬੱਚੇ ਦੇਸ਼ ਦਾ ਉੱਜਵਲ ਭਵਿੱਖ ਹਨ। ਉਨ੍ਹਾਂ ਦੇ ਜੀਵਨ ਵਿਚ ਸਿੱਖਿਆ ਦੇ ਨਾਲ-ਨਾਲ ਚੰਗੇ ਸੰਸਕਾਰ, ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਸਕਾਰਾਤਮਿਕ ਸੋਚ ਦਾ ਹੋਣਾ ਵੀ ਬਹੁਤ ਜ਼ਰੂਰੀ ਹੈ। ਸਕੂਲ ਦੇ ਡਾਇਰੈਕਟਰ ਪ੍ਰੋ. ਜੀ. ਐੱਸ. ਮੁਲਤਾਨੀ ਅਤੇ ਡਾਇਰੈਕਟਰ ਨੀਰੂ ਮੁਲਤਾਨੀ ਨੇ ਵੀ ਸਮੂਹ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਹਾਰਦਿਕ ਵਧਾਈਆਂ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ। ਅਧਿਆਪਕਾਂ ਵਲੋਂ ਪੇਸ਼ ਕੀਤੀਆਂ ਗਈਆਂ ਇਨ੍ਹਾਂ ਵਿਸ਼ੇਸ਼ ਪੇਸ਼ਕਾਰੀਆਂ ਨੇ ਵਿਦਿਆਰਥੀਆਂ ਦੇ ਚਿਹਰਿਆਂ ’ਤੇ ਖ਼ੁਸ਼ੀ ਅਤੇ ਉਤਸ਼ਾਹ ਭਰ ਦਿੱਤਾ।