ਵਿਧਾਨ ਸਭਾ ਚੋਣਾਂ-2027 ਦੀਆਂ ਤਿਆਰੀਆਂ ਤਹਿਤ ਈ.ਵੀ.ਐੱਮ. ਤੇ ਵੀ.ਵੀ.ਪੈਟ ਦੀ ਐੱਫ.ਐੱਲ.ਸੀ. ਪ੍ਰਕਿਰਿਆ ਸ਼ੁਰੂ
ਹੁਸ਼ਿਆਰਪੁਰ, 13 ਨਵੰਬਰ (ਬਲਜਿੰਦਰਪਾਲ ਸਿੰਘ,ਹਰਪ੍ਰੀਤ ਕੌਰ)-ਸਾਲ 2027 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਜ਼ਿਲ੍ਹਾ ਹੁਸ਼ਿਆਰਪੁਰ ’ਚ ਈ. ਵੀ.
ਮ
ਮਸ਼ੀਨਾਂ ਦੀ ਜਾਂਚ ਦੌਰਾਨ ਇੰਜੀਨੀਅਰਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਮੇਜਰ (ਡਾ.) ਸੁਮਿਤ ਮੁੱਧ ਤੇ ਹੋਰ। ਤਸਵੀਰ: ਹਮਸ਼ਾਇਨ ਸਟੂਡੀਓ
14-11-2026
ਹੁਸ਼ਿਆਰਪੁਰ, 13 ਨਵੰਬਰ (ਬਲਜਿੰਦਰਪਾਲ ਸਿੰਘ,ਹਰਪ੍ਰੀਤ ਕੌਰ)-ਸਾਲ 2027 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਜ਼ਿਲ੍ਹਾ ਹੁਸ਼ਿਆਰਪੁਰ ’ਚ ਈ.ਵੀ.ਐੱਮ. (ਇਲੈੱਕਟ੍ਰਾਨਿਕ ਵੋਟਿੰਗ ਮਸ਼ੀਨ) ਅਤੇ ਵੀ.ਵੀ.ਪੈਟ (ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟਰੇਲ) ਦੀ ਪਹਿਲੇ ਪੱਧਰ ਦੀ ਜਾਂਚ ( ਐੱਫ.ਐੱਲ.ਸੀ.) ਦੀ ਪ੍ਰਕਿਰਿਆ 12 ਨਵੰਬਰ ਤੋਂ ਜ਼ਿਲ੍ਹਾ ਈ.ਵੀ.ਐੱਮ. ਵੇਅਰ ਹਾਊਸ ਹੁਸ਼ਿਆਰਪੁਰ ਵਿਖੇ ਸ਼ੁਰੂ ਹੋ ਗਈ ਹੈ। ਇਸ ਸੰਬੰਧੀ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਮੇਜਰ (ਡਾ.) ਸੁਮਿਤ ਮੁੱਧ ਨੇ ਦੱਸਿਆ ਕਿ ਐੱਫ.ਐੱਲ.ਸੀ. ਦੀ ਸਮੁੱਚੀ ਪ੍ਰਕਿਰਿਆ ਭਾਰਤ ਇਲੈਕਟ੍ਰਾਨਿਕਸ ਲਿਮਟਿਡ (ਬੀ.ਈ.ਐੱਲ.) ਦੇ ਅਧਿਕਾਰਤ ਇੰਜੀਨੀਅਰਾਂ ਵਲੋਂ ਨਿਰਧਾਰਿਤ ਦਿਸ਼ਾ-ਨਿਰਦੇਸ਼ਾਂ ਅਤੇ ਮਾਪਦੰਡਾਂ ਅਨੁਸਾਰ ਕੀਤੀ ਜਾ ਰਹੀ ਹੈ। ਇਸ ਪ੍ਰਕਿਰਿਆ ਦੌਰਾਨ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਰਹਿੰਦੇ ਹਨ, ਤਾਂ ਜੋ ਜਾਂਚ ਦੀ ਪ੍ਰਕਿਰਿਆ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹੀ ਜਾ ਸਕੇ। ਉਨ੍ਹਾਂ ਦੱਸਿਆ ਕਿ ਐੱਫ.ਐੱਲ.ਸੀ. ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕੀਤੀ ਜਾ ਰਹੀ ਹੈ ਅਤੇ ਲਾਈਵ ਵੈੱਬਕਾਸਟਿੰਗ ਰਾਹੀਂ ਵੀ ਇਸ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਇਸ ਲਈ ਜ਼ਿਲ੍ਹਾ ਹੈੱਡਕੁਆਟਰ ਅਤੇ ਮੁੱਖ ਚੋਣ ਅਧਿਕਾਰੀ, ਪੰਜਾਬ ਦੇ ਦਫ਼ਤਰ ਵਿਖੇ ਵੀ ਲਾਈਵ ਵੈੱਬ ਕਾਸਟਿੰਗ ਦੀ ਫੀਡ ਉਪਲਬਧ ਕਰਵਾਈ ਗਈ ਹੈ। ਮੇਜਰ (ਡਾ.) ਸੁਮਿਤ ਮੁੱਧ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਰੀਆਂ ਲੋੜੀਂਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਇੰਡੀਅਨ ਨੈਸ਼ਨਲ ਕਾਂਗਰਸ ਵੱਲੋਂ ਰਜਨੀਸ਼ ਟੰਡਨ, ਆਮ ਆਦਮੀ ਪਾਰਟੀ ਵੱਲੋਂ ਖ਼ੁਸ਼ੀ ਰਾਮ ਧੀਮਾਨ, ਭਾਜਪਾ ਵਲੋਂ ਭੂਸ਼ਨ ਕੁਮਾਰ ਸ਼ਰਮਾ, ਸੀ.ਪੀ.ਆਈ. (ਐੱਮ.) ਵੱਲੋਂ ਗੁਰਮੇਸ਼ ਸਿੰਘ, ਤਹਿਸੀਲਦਾਰ ਚੋਣਾਂ ਰਮਨਦੀਪ ਕੌਰ ਅਤੇ ਚੋਣ ਕਾਨੂੰਨਗੋ ਲਖਬੀਰ ਸਿੰਘ ਵੀ ਮੌਜੂਦ ਸਨ।