13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਜਥੇਬੰਦੀਆਂ ਵਲੋਂ 253 ਅਧਿਆਪਕਾਂ ਨੂੰ ਟਰਮੀਨੇਸ਼ਨ ਕਰਨ ਦੇ ਹੁਕਮਾਂ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ

ਗੜ੍ਹਸ਼ੰਕਰ, 13 ਨਵੰਬਰ (ਧਾਲੀਵਾਲ)-ਸਿੱਖਿਆ ਵਿਭਾਗ ਵਲੋਂ 4161 ਅਧਿਆਪਕਾਂ ਵਿਚੋਂ 253 ਅਧਿਆਪਕਾਂ ਨੂੰ ਟਰਮੀਨੇਸ਼ਨ ਕਰਨ ਦੇ ਖ਼ਿਲਾਫ਼ ਗੜ੍ਹਸ਼ੰਕਰ ਦੇ ਬੰਗਾ ਚੌਕ ਵਿਚ ਗੜ੍ਹਸ਼ੰਕਰ ਦੀਆਂ ਸੰਘਰਸ਼ਸ਼ੀਲ ਜਥੇਬੰਦੀਆਂ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ, 253 ਪੀੜਤ ਅਧਿਆਪਕ ਯੂਨੀਅਨ, ਡੈਮੋਕ੍ਰੇਟਿਕ ਪੈਨਸ਼ਨਰ ਫ਼ਰੰਟ 4151 ਮਾਸਟਰ ਕਾਡਰ ਯੂਨੀਅਨ ਅਤੇ ਗੌਰਮਿੰਟ ਟੀਚਰ ਯੂਨੀਅਨ ਵਲੋਂ ਟਰਮੀਨੇਸ਼ਨਾਂ ਦੇ ਹੁਕਮਾਂ ਦੀਆਂ ਕਾਪੀਆਂ ਸਾੜ ਕੇ ਰੋਸ ਦਾ ਪ੍ਰਗਟਾਵਾ ਕੀਤਾ ਗਿਆ। ਪ੍ਰਦਰਸ਼ਨ ਦੀ ਅਗਵਾਈ ਕਰਦਿਆਂ ਡੀ.

Ad Position 21
No active advertisement
ਅਜੀਤ ਡੈਸਕ 14-11-2026
ਗੜ੍ਹਸ਼ੰਕਰ, 13 ਨਵੰਬਰ (ਧਾਲੀਵਾਲ)-ਸਿੱਖਿਆ ਵਿਭਾਗ ਵਲੋਂ 4161 ਅਧਿਆਪਕਾਂ ਵਿਚੋਂ 253 ਅਧਿਆਪਕਾਂ ਨੂੰ ਟਰਮੀਨੇਸ਼ਨ ਕਰਨ ਦੇ ਖ਼ਿਲਾਫ਼ ਗੜ੍ਹਸ਼ੰਕਰ ਦੇ ਬੰਗਾ ਚੌਕ ਵਿਚ ਗੜ੍ਹਸ਼ੰਕਰ ਦੀਆਂ ਸੰਘਰਸ਼ਸ਼ੀਲ ਜਥੇਬੰਦੀਆਂ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ, 253 ਪੀੜਤ ਅਧਿਆਪਕ ਯੂਨੀਅਨ, ਡੈਮੋਕ੍ਰੇਟਿਕ ਪੈਨਸ਼ਨਰ ਫ਼ਰੰਟ 4151 ਮਾਸਟਰ ਕਾਡਰ ਯੂਨੀਅਨ ਅਤੇ ਗੌਰਮਿੰਟ ਟੀਚਰ ਯੂਨੀਅਨ ਵਲੋਂ ਟਰਮੀਨੇਸ਼ਨਾਂ ਦੇ ਹੁਕਮਾਂ ਦੀਆਂ ਕਾਪੀਆਂ ਸਾੜ ਕੇ ਰੋਸ ਦਾ ਪ੍ਰਗਟਾਵਾ ਕੀਤਾ ਗਿਆ। ਪ੍ਰਦਰਸ਼ਨ ਦੀ ਅਗਵਾਈ ਕਰਦਿਆਂ ਡੀ.ਟੀ.ਐੱਫ. ਦੇ ਸੂਬਾ ਸੰਯੁਕਤ ਸਕੱਤਰ ਮੁਕੇਸ਼ ਕੁਮਾਰ, ਬਲਾਕ ਪ੍ਰਧਾਨ ਵਿਨੇ ਕੁਮਾਰ, ਜਰਨੈਲ ਸਿੰਘ, ਮਨਜੀਤ ਬੰਗਾ, ਪੀੜਤ 253 ਅਧਿਆਪਕ ਯੂਨੀਅਨ ਦੇ ਬਲਕਾਰ ਸਿੰਘ ਮਘਾਣੀਆਂ, ਹਰਵਿੰਦਰ ਕੌਰ, ਚੰਦਾ ਰਾਣੀ, ਸੰਗੀਤਾ ਰਾਣੀ, ਪੈਨਸ਼ਨਰ ਆਗੂਆਂ ਬਲਵੀਰ ਖ਼ਾਨਪੁਰੀ, ਹੰਸ ਰਾਜ ਗੜ੍ਹਸ਼ੰਕਰ, ਸਤਪਾਲ ਕਲੇਰ, ਮਨਦੀਪ ਕੁਮਾਰ, 4161 ਮਾਸਟਰ ਕਾਡਰ ਯੂਨੀਅਨ ਦੇ ਸੂਬਾ ਪ੍ਰਧਾਨ ਸੰਦੀਪ ਗਿੱਲ, ਬੱਗਾ ਸਿੰਘ, ਮੈਡਮ ਸਿਮਰਜੀਤ, ਗੌਰਮਿੰਟ ਟੀਚਰ ਯੂਨੀਅਨ ਦੇ ਆਗੂ ਨਰੇਸ਼ ਕੁਮਾਰ, ਸ਼ਾਮ ਸੁੰਦਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਤਿੰਨ ਸਾਢੇ ਤਿੰਨ ਸਾਲਾਂ ਤੋਂ ਸਿੱਖਿਆ ਵਿਭਾਗ ਵਿਚ ਕੰਮ ਕਰਦੇ ਅਧਿਆਪਕਾਂ ਨੂੰ ਹਾਈ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਯੂਨੀਵਰਸਿਟੀਆਂ ਦੇ ਮਾਹਿਰ ਪ੍ਰੋਫੈਸਰਾਂ ਵੱਲੋਂ ਤਿਆਰ ਕੀਤੀ ਉੱਤਰ ਕੁੰਜੀ ਨੂੰ ਰੱਦ ਕਰਕੇ ਟਰਮੀਨੇਸ਼ਨ ਕੀਤਾ ਗਿਆ ਹੈ। ਆਗੂਆਂ ਨੇ ਟਰਮੀਨੇਸ਼ਨਾਂ ਦੇ ਹੁਕਮਾਂ ਨੂੰ ਰੱਦ ਕਰਕੇ 253 ਅਧਿਆਪਕਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਦੀ ਮੰਗ ਕੀਤੀ। ਇਸ ਮੌਕੇ ਮਨਜੀਤ ਸਿੰਘ, ਰਾਜੂ ਸਿੰਘ, ਬੱਗਾ ਸਿੰਘ, ਜਸਵਿੰਦਰ ਸਿੰਘ, ਰਮੇਸ਼ ਕੁਮਾਰ ਮਲਕੋਵਾਲ, ਹਰਬੰਸ ਲਾਲ, ਸੰਦੀਪ ਕੁਮਾਰ, ਮੈਡਮ ਮਨੀਸ਼ਾ, ਹਰਪ੍ਰੀਤ ਕੌਰ, ਸਿਮਰਜੀਤ ਕੌਰ, ਪੂਨਮ ਰਾਣੀ, ਮੈਡਮ ਮੀਨਾਕਸ਼ੀ ਆਦਿ ਹਾਜ਼ਰ ਹੋਏ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੀ ਸਰਕਾਰ ਬਣਨ ’ਤੇ ਹੀ ਪੰਜਾਬ ਦਾ ਸਰਬਪੱਖੀ ਵਿਕਾਸ ਸੰਭਵ-ਨਾਇਬ ਸਿੰਘ ਸੈਣੀ ਅਗਲੀ ਖ਼ਬਰ ਵਿਧਾਨ ਸਭਾ ਚੋਣਾਂ-2027 ਦੀਆਂ ਤਿਆਰੀਆਂ ਤਹਿਤ ਈ.ਵੀ.ਐੱਮ. ਤੇ ਵੀ.ਵੀ.ਪੈਟ ਦੀ ਐੱਫ.ਐੱਲ.ਸੀ. ਪ੍ਰਕਿਰਿਆ ਸ਼ੁਰੂ
Ad Position 24