14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਐੱਮ.ਆਰ.ਪੀ.ਡੀ. ਸਰਕਾਰੀ ਕਾਲਜ ਤਲਵਾੜਾ ਦੇ ਵਿਦਿਆਰਥੀਆਂ ਨੇ ਸਫ਼ਲਤਾਪੂਰਵਕ ਇੰਟਰਨਸ਼ਿਪ ਕੀਤੀ ਮੁਕੰਮਲ

ਮੁਕੇਰੀਆਂ, 14 ਨਵੰਬਰ (ਰਾਮਗੜ੍ਹੀਆ)- ਐੱਮ. ਆਰ.

Ad Position 21
No active advertisement
ਅਜੀਤ ਡੈਸਕ 15-11-2026
ਮੁਕੇਰੀਆਂ, 14 ਨਵੰਬਰ (ਰਾਮਗੜ੍ਹੀਆ)- ਐੱਮ.ਆਰ.ਪੀ.ਡੀ. ਸਰਕਾਰੀ ਕਾਲਜ ਤਲਵਾੜਾ ਦੇ 26 ਗ੍ਰੈਜੂਏਸ਼ਨ ਦੇ ਵਿਦਿਆਰਥੀਆਂ ਨੇ ਅਕਾਦਮਿਕ ਵਰ੍ਹੇ 2026-27 ਦੌਰਾਨ ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਾ ਮੁਕੇਰੀਆਂ ਵਿਖੇ ਆਪਣੇ ਪੰਜਵੇਂ ਸਮੈਸਟਰ ਦੀ ਇੰਟਰਨਸ਼ਿਪ ਸਫ਼ਲਤਾਪੂਰਵਕ ਮੁਕੰਮਲ ਕੀਤੀ। ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਾ ਦੇ ਕੈਮਿਸਟਰੀ ਵਿਭਾਗ ਵਲੋਂ ਕਰਵਾਈ ਗਈ ਇਸ ਇੰਟਰਨਸ਼ਿਪ ਦੌਰਾਨ ਵਿਦਿਆਰਥੀਆਂ ਨੂੰ ਪ੍ਰਯੋਗਸ਼ਾਲਾ ਵਿਚ ਵਿਹਾਰਕ ਸਿਖਲਾਈ, ਆਧੁਨਿਕ ਵਿਗਿਆਨਕ ਉਪਕਰਨਾਂ ਦੀ ਵਰਤੋਂ ਅਤੇ ਵੱਖ-ਵੱਖ ਵਿੱਦਿਅਕ ਗਤੀਵਿਧੀਆਂ ਵਿਚ ਭਾਗ ਲੈਣ ਦੇ ਮਹੱਤਵਪੂਰਨ ਮੌਕੇ ਪ੍ਰਦਾਨ ਕੀਤੇ ਗਏ। ਇਸ ਸਿਖਲਾਈ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਪਾਠਕ੍ਰਮ ਦੀਆਂ ਲੋੜਾਂ ਅਨੁਸਾਰ ਵਿਹਾਰਕ ਗਿਆਨ ਅਤੇ ਹੁਨਰ ਪ੍ਰਦਾਨ ਕਰਨਾ ਸੀ। ਇੰਟਰਨਸ਼ਿਪ ਦੀ ਸਫ਼ਲਤਾਪੂਰਵਕ ਸਮਾਪਤੀ ਉਪਰੰਤ ਕਾਲਜ ਵਿਖੇ ਪ੍ਰਮਾਣ-ਪੱਤਰ ਵੰਡ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਸਮੀਰ ਸ਼ਰਮਾ ਨੇ ਇੰਟਰਨਸ਼ਿਪ ਮੁਕੰਮਲ ਕਰਨ ਵਾਲੇ ਸਾਰੇ 26 ਵਿਦਿਆਰਥੀਆਂ ਨੂੰ ਪ੍ਰਮਾਣ-ਪੱਤਰ ਦੇ ਕੇ ਸਨਮਾਨਿਤ ਕੀਤਾ। ਇਸ ਸਮਾਰੋਹ ਵਿਚ ਕੈਮਿਸਟਰੀ ਵਿਭਾਗ ਦੇ ਅਧਿਆਪਕ ਡਾ. ਮੇਘਾ, ਪ੍ਰੋ. ਸਾਰਾਂਸ਼, ਪ੍ਰੋ. ਹਰਪ੍ਰੀਤ, ਪ੍ਰੋ. ਮਨਦੀਪ, ਪ੍ਰੋ. ਸੁਮਨਪ੍ਰੀਤ ਅਤੇ ਪ੍ਰੋ. ਤਾਨੀਆ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਕੈਮਿਸਟਰੀ ਵਿਭਾਗ ਦੇ ਮੁਖੀ ਡਾ. ਜਸਮਿੰਦਰ ਸਿੰਘ ਨੇ ਕਿਹਾ ਕਿ ਅਜਿਹੇ ਇੰਟਰਨਸ਼ਿਪ ਪ੍ਰੋਗਰਾਮ ਵਿਦਿਆਰਥੀਆਂ ਨੂੰ ਪ੍ਰਯੋਗਸ਼ਾਲਾ ਵਿਚ ਸਿੱਧਾ ਤਜਰਬਾ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਵਿਗਿਆਨਕ ਸੋਚ ਅਤੇ ਵਿਹਾਰਕ ਹੁਨਰ ਦੇ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਕੌਮੀ ਸਿੱਖਿਆ ਨੀਤੀ ਦੇ ਵਿਹਾਰਕ ਅਤੇ ਹੁਨਰ-ਆਧਾਰਿਤ ਸਿੱਖਿਆ ਦੇ ਉਦੇਸ਼ਾਂ ਦੇ ਅਨੁਕੂਲ ਹੈ। ਉਨ੍ਹਾਂ ਨੇ ਸਾਰੇ 26 ਵਿਦਿਆਰਥੀਆਂ ਦੀ ਸਿੱਖਣ ਦੀ ਜਗਿਆਸਾ, ਲਗਨ ਅਤੇ ਮਿਹਨਤ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਕੈਮਿਸਟਰੀ ਦੇ ਖੇਤਰ ਵਿਚ ਨਵੀਆਂ ਸੰਭਾਵਨਾਵਾਂ ਤਲਾਸ਼ਣ ਲਈ ਪ੍ਰੇਰਿਤ ਕੀਤਾ। ਸਮਾਰੋਹ ਨੂੰ ਸੰਬੋਧਨ ਕਰਦਿਆਂ ਕਾਲਜ ਦੇ ਪ੍ਰਿੰਸੀਪਲ ਡਾ. ਸਮੀਰ ਸ਼ਰਮਾ ਨੇ ਵਿਦਿਆਰਥੀਆਂ ਦੀ ਮਿਹਨਤ ਅਤੇ ਸਮਰਪਣ ਭਾਵਨਾ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸਾਰੇ ਵਿਦਿਆਰਥੀਆਂ ਨੂੰ ਇੰਟਰਨਸ਼ਿਪ ਸਫ਼ਲਤਾ-ਪੂਰਵਕ ਮੁਕੰਮਲ ਕਰਨ ’ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਵਿੱਦਿਅਕ ਤੇ ਪੇਸ਼ੇਵਰ ਜੀਵਨ ਦੀਆਂ ਭਵਿੱਖੀ ਪ੍ਰਾਪਤੀਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਹ ਇੰਟਰਨਸ਼ਿਪ ਪ੍ਰੋਗਰਾਮ ਖੇਤਰ ਦੇ ਵਿੱਦਿਅਕ ਅਦਾਰਿਆਂ ਦਰਮਿਆਨ ਆਪਸੀ ਸਹਿਯੋਗ ਨੂੰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਨੂੰ ਮਿਆਰੀ ਵਿਹਾਰਕ ਵਿਗਿਆਨਕ ਸਿੱਖਿਆ ਪ੍ਰਦਾਨ ਕਰਨ ਦੀ ਦਿਸ਼ਾ ਵਿਚ ਇਕ ਮਹੱਤਵਪੂਰਨ ਉਪਰਾਲਾ ਸਾਬਤ ਹੋਇਆ। ਅੰਤ ਵਿਚ ਕੈਮਿਸਟਰੀ ਵਿਭਾਗ ਵਲੋਂ ਇਸ ਪ੍ਰੋਗਰਾਮ ਦੇ ਸਫ਼ਲ ਆਯੋਜਨ ਵਿਚ ਨਿਰੰਤਰ ਸਹਿਯੋਗ ਲਈ ਕਾਲਜ ਦੀ ਪ੍ਰਬੰਧਕੀ ਕਮੇਟੀ ਅਤੇ ਪ੍ਰਿੰਸੀਪਲ ਡਾ. ਸਮੀਰ ਸ਼ਰਮਾ ਦਾ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਡਾ. ਇਸ਼ਾਂਕ ਕੁਮਾਰ ਨੇ ਮੰਡੀਆਂ ’ਚ ਮਟਰਾਂ ਦੀ ਖ਼ਰੀਦ ਦੇ ਰੇਟ ਤੇ ਲਿਫ਼ਟਿੰਗ ਨੂੰ ਲੈ ਕੇ ਪੈਦਾ ਹੋਇਆ ਮਸਲਾ ਸੁਲਝਿਆ ਅਗਲੀ ਖ਼ਬਰ ਕਿਸਾਨ ਯੂਨੀਅਨ ਦੇ ਆਗੂ ਪ੍ਰਿਤਪਾਲ ਸਿੰਘ ਚੱਕਬਾਮੂ ਵਲੋਂ ਖੰਡ ਮਿੱਲਾਂ ਨੂੰ ਚਾਲੂ ਕਰਨ ਦੇ ਐਲਾਨ ਦੀ ਮੰਗ
Ad Position 24