14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਡਾ. ਇਸ਼ਾਂਕ ਕੁਮਾਰ ਨੇ ਮੰਡੀਆਂ ’ਚ ਮਟਰਾਂ ਦੀ ਖ਼ਰੀਦ ਦੇ ਰੇਟ ਤੇ ਲਿਫ਼ਟਿੰਗ ਨੂੰ ਲੈ ਕੇ ਪੈਦਾ ਹੋਇਆ ਮਸਲਾ ਸੁਲਝਿਆ

ਹੁਸ਼ਿਆਰਪੁਰ, 14 ਨਵੰਬਰ (ਬਲਜਿੰਦਰਪਾਲ ਸਿੰਘ)-ਚੱਬੇਵਾਲ ਹਲਕੇ ਦੀਆਂ ਮੰਡੀਆਂ ਵਿਚ ਕਿਸਾਨਾਂ ਅਤੇ ਆੜ੍ਹਤੀਆਂ ਵਿਚਕਾਰ ਮਟਰਾਂ ਦੀ ਖ਼ਰੀਦ ਦੇ ਰੇਟ ਅਤੇ ਲਿਫ਼ਟਿੰਗ ਨੂੰ ਲੈ ਕੇ ਪੈਦਾ ਹੋਏ ਵਿਵਾਦ ਨੂੰ ਆਪਸੀ ਗੱਲਬਾਤ ਅਤੇ ਸਮਝਦਾਰੀ ਨਾਲ ਸੁਲਝਾ ਲਿਆ ਗਿਆ ਹੈ। ਇਸ ਸਬੰਧੀ ਵਿਧਾਇਕ ਡਾ.

Ad Position 21
No active advertisement
ਵਿਧਾਇਕ ਡਾ: ਇਸ਼ਾਂਕ ਕੁਮਾਰ। 15-11-2026
ਹੁਸ਼ਿਆਰਪੁਰ, 14 ਨਵੰਬਰ (ਬਲਜਿੰਦਰਪਾਲ ਸਿੰਘ)-ਚੱਬੇਵਾਲ ਹਲਕੇ ਦੀਆਂ ਮੰਡੀਆਂ ਵਿਚ ਕਿਸਾਨਾਂ ਅਤੇ ਆੜ੍ਹਤੀਆਂ ਵਿਚਕਾਰ ਮਟਰਾਂ ਦੀ ਖ਼ਰੀਦ ਦੇ ਰੇਟ ਅਤੇ ਲਿਫ਼ਟਿੰਗ ਨੂੰ ਲੈ ਕੇ ਪੈਦਾ ਹੋਏ ਵਿਵਾਦ ਨੂੰ ਆਪਸੀ ਗੱਲਬਾਤ ਅਤੇ ਸਮਝਦਾਰੀ ਨਾਲ ਸੁਲਝਾ ਲਿਆ ਗਿਆ ਹੈ। ਇਸ ਸਬੰਧੀ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਦੋਵਾਂ ਧਿਰਾਂ ਨਾਲ ਗੱਲਬਾਤ ਕਰਕੇ ਮਾਮਲੇ ਦਾ ਸੁਖਾਵਾਂ ਹੱਲ ਕੱਢਣ ਲਈ ਯਤਨ ਕੀਤੇ ਅਤੇ ਸਬੰਧਿਤ ਸਰਕਾਰੀ ਅਧਿਕਾਰੀਆਂ ਨਾਲ ਵੀ ਤਾਲਮੇਲ ਕੀਤਾ। ਇਸ ਮੌਕੇ ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਕਿਸਾਨਾਂ ਅਤੇ ਆੜ੍ਹਤੀਆਂ ਦਾ ਰਿਸ਼ਤਾ ਬਹੁਤ ਪੁਰਾਣਾ ਅਤੇ ਆਪਸੀ ਭਰੋਸੇ ‘ਤੇ ਆਧਾਰਿਤ ਹੈ। ਇਹ ਨਹੁੰ-ਮਾਸ ਦੀ ਸਾਂਝ ਹੈ, ਜਿਸ ਵਿਚ ਦੋਵੇਂ ਧਿਰਾਂ ਇੱਕ-ਦੂਜੇ ਨਾਲ ਜੁੜੀਆਂ ਹੋਈਆਂ ਹਨ। ਇਸ ਲਈ ਇਹ ਬਹੁਤ ਜ਼ਰੂਰੀ ਹੈ ਕਿ ਦੋਵਾਂ ਵਿਚਕਾਰ ਆਪਸੀ ਸਹਿਯੋਗ ਅਤੇ ਸਦਭਾਵਨਾ ਬਣੀ ਰਹੇ, ਤਾਂ ਜੋ ਮੰਡੀਆਂ ਦਾ ਕੰਮਕਾਜ ਸੁਚਾਰੂ ਢੰਗ ਨਾਲ ਚੱਲਦਾ ਰਹੇ। ਉਨ੍ਹਾਂ ਨੇ ਭਰੋਸਾ ਜਤਾਇਆ ਕਿ ਕਿਸਾਨ ਅਤੇ ਆੜ੍ਹਤੀ ਹਮੇਸ਼ਾ ਦੀ ਤਰ੍ਹਾਂ ਅਗਾਂਹ ਵੀ ਆਪਸੀ ਸੂਝ-ਬੂਝ ਨਾਲ ਹਰ ਮਸਲੇ ਦਾ ਹੱਲ ਕੱਢਦੇ ਰਹਿਣਗੇ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਉਨ੍ਹਾਂ ਨੇ ਸਬੰਧਿਤ ਆੜ੍ਹਤੀਆਂ ਅਤੇ ਕਿਸਾਨਾਂ ਨਾਲ ਖ਼ੁਦ ਗੱਲਬਾਤ ਕੀਤੀ ਹੈ ਅਤੇ ਦੋਵਾਂ ਧਿਰਾਂ ਨੂੰ ਭਰੋਸਾ ਦਿਵਾਇਆ ਹੈ ਕਿ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਵਿਧਾਇਕ ਨੇ ਦੱਸਿਆ ਕਿ ਉਨ੍ਹਾਂ ਨੇ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਅਤੇ ਮੰਡੀ ਸਕੱਤਰ ਸਮੇਤ ਸਬੰਧਿਤ ਸਰਕਾਰੀ ਅਧਿਕਾਰੀਆਂ ਨਾਲ ਵੀ ਗੱਲਬਾਤ ਕੀਤੀ ਹੈ ਅਤੇ ਉਨ੍ਹਾਂ ਨੂੰ ਮੰਡੀਆਂ ਵਿਚ ਖ਼ਰੀਦ ਅਤੇ ਲਿਫ਼ਟਿੰਗ ਦੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਜਾਰੀ ਰੱਖਣ ਲਈ ਲੋੜੀਂਦੇ ਕਦਮ ਚੁੱਕਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿਚ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣੀ ਚਾਹੀਦੀ ਅਤੇ ਆੜ੍ਹਤੀਆਂ ਦੇ ਹਿੱਤਾਂ ਦਾ ਵੀ ਪੂਰਾ ਧਿਆਨ ਰੱਖਿਆ ਜਾਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਸਵਾਮੀ ਪ੍ਰੇਮਾਨੰਦ ਚੈਰੀਟੇਬਲ ਹਸਪਤਾਲ ਵਿਖੇ ਮਹੰਤ ਰਾਮ ਪ੍ਰਕਾਸ਼ ਜੀ ਦੀ 16ਵੀਂ ਬਰਸੀ ਮਨਾਈ ਅਗਲੀ ਖ਼ਬਰ ਐੱਮ.ਆਰ.ਪੀ.ਡੀ. ਸਰਕਾਰੀ ਕਾਲਜ ਤਲਵਾੜਾ ਦੇ ਵਿਦਿਆਰਥੀਆਂ ਨੇ ਸਫ਼ਲਤਾਪੂਰਵਕ ਇੰਟਰਨਸ਼ਿਪ ਕੀਤੀ ਮੁਕੰਮਲ
Ad Position 24