ਬਾਬਾ ਮੰਝ ਕਾਨਵੈਂਟ ਸਕੂਲ ਕੰਗਮਾਈ ਵਿਖੇ ਉਤਸ਼ਾਹ ਨਾਲ ਬਾਲ ਦਿਵਸ ਮਨਾਇਆ
ਹੁਸ਼ਿਆਰਪੁਰ, 14 ਨਵੰਬਰ (ਬਲਜਿੰਦਰਪਾਲ ਸਿੰਘ)-ਬਾਬਾ ਮੰਝ ਕਾਨਵੈਂਟ ਸਕੂਲ ਕੰਗਮਾਈ ਵਿਖੇ ਡਾਇਰੈਕਟਰ ਡਾ. ਪਰਮਜੀਤ ਕੌਰ ਸਿੱਧੂ ਦੀ ਅਗਵਾਈ ਹੇਠ ਬਾਲ ਦਿਵਸ ਬੜੇ ਹੀ ਵਿਲੱਖਣ, ਰੰਗੀਨ ਅਤੇ ਖ਼ੁਸ਼ਨੁਮਾ ਅੰਦਾਜ਼ ‘ਚ ਮਨਾਇਆ ਗਿਆ।
ਹੁਸ਼ਿਆਰਪੁਰ, 14 ਨਵੰਬਰ (ਬਲਜਿੰਦਰਪਾਲ ਸਿੰਘ)-ਬਾਬਾ ਮੰਝ ਕਾਨਵੈਂਟ ਸਕੂਲ ਕੰਗਮਾਈ ਵਿਖੇ ਡਾਇਰੈਕਟਰ ਡਾ. ਪਰਮਜੀਤ ਕੌਰ ਸਿੱਧੂ ਦੀ ਅਗਵਾਈ ਹੇਠ ਬਾਲ ਦਿਵਸ ਬੜੇ ਹੀ ਵਿਲੱਖਣ, ਰੰਗੀਨ ਅਤੇ ਖ਼ੁਸ਼ਨੁਮਾ ਅੰਦਾਜ਼ ‘ਚ ਮਨਾਇਆ ਗਿਆ। ਇਹ ਦਿਨ ਬੱਚਿਆਂ ਦੇ ਮਾਸੂਮ ਬਚਪਨ, ਉਨ੍ਹਾਂ ਦੀਆਂ ਖਿੜੀਆਂ ਮੁਸਕਾਨਾਂ ਅਤੇ ਅਣਗਿਣਤ ਸੁਪਨਿਆਂ ਨੂੰ ਸਮਰਪਿਤ ਰਿਹਾ। ਸਮਾਗਮ ਦਾ ਆਗਾਜ਼ ਸਵੇਰ ਦੀ ਅਸੈਂਬਲੀ ਦੌਰਾਨ ਅਧਿਆਪਕਾਂ ਵਲੋਂ ਬਾਲ ਦਿਵਸ ਦੀ ਮਹੱਤਤਾ ਨੂੰ ਦਰਸਾਉਂਦੀਆਂ ਪ੍ਰਭਾਵਸ਼ਾਲੀ ਭਾਸ਼ਣਾਂ ਅਤੇ ਮਨਮੋਹਕ ਕਵਿਤਾਵਾਂ ਦੀ ਪੇਸ਼ਕਾਰੀ ਨਾਲ ਹੋਇਆ। ਇਸ ਤੋਂ ਬਾਅਦ ਸਕੂਲ ਦੇ ਹਰੇਕ ਕਲਾਸ ਇੰਚਾਰਜ ਨੇ ਆਪਣੀ ਜਮਾਤ ਦੇ ਵਿਦਿਆਰਥੀਆਂ ਨਾਲ ਬਾਲ ਦਿਵਸ ਨੂੰ ਖ਼ਾਸ ਬਣਾਉਣ ਲਈ ਕਈ ਮਨੋਰੰਜਕ ਅਤੇ ਰਚਨਾਤਮਿਕ ਗਤੀਵਿਧੀਆਂ ਕਰਵਾਈਆਂ। ਬੱਚਿਆਂ ਨੂੰ ਪਿਆਰ ਅਤੇ ਸਨੇਹ ਦੇ ਪ੍ਰਤੀਕ ਵਜੋਂ ਤੋਹਫ਼ੇ ਭੇਟ ਕੀਤੇ ਗਏ। ਫਨ ਗੇਮਜ਼, ਮਜ਼ੇਦਾਰ ਖੇਡਾਂ ਅਤੇ ਵੱਖ-ਵੱਖ ਗਤੀਵਿਧੀਆਂ ਨੇ ਇਸ ਦਿਨ ਨੂੰ ਹੋਰ ਵੀ ਦਿਲਚਸਪ ਬਣਾ ਦਿੱਤਾ। ਇਸ ਮੌਕੇ ਡਾਇਰੈਕਟਰ ਡਾ. ਪਰਮਜੀਤ ਕੌਰ ਸਿੱਧੂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਬਾਲ ਦਿਵਸ ਦੀਆਂ ਦਿਲੋਂ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਬੱਚਿਆਂ ਨੂੰ ਆਪਣੇ ਸੁਪਨਿਆਂ ਦੀ ਉਡਾਣ ਭਰਨ, ਮਿਹਨਤ ਨੂੰ ਆਪਣਾ ਸਾਥੀ ਬਣਾਉਣ ਅਤੇ ਆਤਮ-ਵਿਸ਼ਵਾਸ ਨਾਲ ਹਰ ਮੰਜ਼ਿਲ ਵੱਲ ਵਧਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਜਗਮੀਤ ਕੌਰ ਨੇ ਵੀ ਬੱਚਿਆਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਉਨ੍ਹਾਂ ਨੂੰ ਚੰਗੇ ਸੰਸਕਾਰਾਂ, ਸਿੱਖਿਆ ਅਤੇ ਅਨੁਸ਼ਾਸਨ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਉਨ੍ਹਾਂ ਬੱਚਿਆਂ ਨੂੰ ਜੀਵਨ ਵਿਚ ਇੱਕ ਚੰਗਾ ਇਨਸਾਨ ਬਣਨ ਦਾ ਸੰਦੇਸ਼ ਦਿੱਤਾ।