ਸੰਤ ਬਾਬਾ ਜਵਾਲਾ ਸਿੰਘ ਹਰਖੋਵਾਲ ਵਾਲਿਆਂ ਦੀ ਬਰਸੀ ਮੌਕੇ 2 ਰੋਜ਼ਾ ਗੁਰਮਤਿ ਸਮਾਗਮ ਕਰਵਾਏ
ਹੁਸ਼ਿਆਰਪੁਰ, 14 ਨਵੰਬਰ (ਨਰਿੰਦਰ ਸਿੰਘ ਬੱਡਲਾ)-ਸੰਤ ਬਾਬਾ ਜਵਾਲਾ ਸਿੰਘ ਹਰਖੋਵਾਲ ਵਾਲਿਆਂ ਦੇ ਤਪ ਅਸਥਾਨ ਡੇਰਾ ਸੰਤਗੜ੍ਹ ਹਰਖੋਵਾਲ ਵਿਖੇ ਸੰਤ ਬਾਬਾ ਜਵਾਲਾ ਸਿੰਘ ਦੀ 69ਵੀਂ ਬਰਸੀ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ 2 ਰੋਜ਼ਾ ਗੁਰਮਤਿ ਸਮਾਗਮ ਕਰਵਾਏ ਗਏ। ਮੁੱਖ ਸੇਵਾਦਾਰ ਸੰਤ ਅਮਰਜੀਤ ਸਿੰਘ ਮੁਖੀ ਹਰਖੋਵਾਲ ਸੰਪ੍ਰਦਾਇ ਦੀ ਦੇਖ-ਰੇਖ ਹੇਠ ਹੋਏ ਇਨ੍ਹਾਂ ਸਮਾਗਮਾਂ ਦੇ ਪਹਿਲੇ ਦਿਨ ਰਾਤਰੀ ਦੇ ਦੀਵਾਨ ਸਜਾਏ ਗਏ ਅਤੇ ਦੂਸਰੇ ਦਿਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਦੀਵਾਨ ਹਾਲ ‘ਚ ਗੁਰਮਤਿ ਸਮਾਗਮ ਹੋਇਆ।
ਜ
ਜਸਵੀਰ ਸਿੰਘ ਅਤੇ ਪਰਮਜੀਤ ਕੌਰ ਵਾਸੀ ਰਾਜਪੁਰ (ਟਾਂਡਾ) ਨੇ ਵਿਆਹ ਦੀ 34ਵੀਂ ਵਰ੍ਹੇਗੰਢ ਮਨਾਈ।
15-11-2026
ਹੁਸ਼ਿਆਰਪੁਰ, 14 ਨਵੰਬਰ (ਨਰਿੰਦਰ ਸਿੰਘ ਬੱਡਲਾ)-ਸੰਤ ਬਾਬਾ ਜਵਾਲਾ ਸਿੰਘ ਹਰਖੋਵਾਲ ਵਾਲਿਆਂ ਦੇ ਤਪ ਅਸਥਾਨ ਡੇਰਾ ਸੰਤਗੜ੍ਹ ਹਰਖੋਵਾਲ ਵਿਖੇ ਸੰਤ ਬਾਬਾ ਜਵਾਲਾ ਸਿੰਘ ਦੀ 69ਵੀਂ ਬਰਸੀ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ 2 ਰੋਜ਼ਾ ਗੁਰਮਤਿ ਸਮਾਗਮ ਕਰਵਾਏ ਗਏ। ਮੁੱਖ ਸੇਵਾਦਾਰ ਸੰਤ ਅਮਰਜੀਤ ਸਿੰਘ ਮੁਖੀ ਹਰਖੋਵਾਲ ਸੰਪ੍ਰਦਾਇ ਦੀ ਦੇਖ-ਰੇਖ ਹੇਠ ਹੋਏ ਇਨ੍ਹਾਂ ਸਮਾਗਮਾਂ ਦੇ ਪਹਿਲੇ ਦਿਨ ਰਾਤਰੀ ਦੇ ਦੀਵਾਨ ਸਜਾਏ ਗਏ ਅਤੇ ਦੂਸਰੇ ਦਿਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਦੀਵਾਨ ਹਾਲ ‘ਚ ਗੁਰਮਤਿ ਸਮਾਗਮ ਹੋਇਆ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸੰਤ ਅਮਰਜੀਤ ਸਿੰਘ ਨੇ ਕਿਹਾ ਕਿ ਮੌਜੂਦਾ ਸਮੇਂ ‘ਚ ਨੌਜਵਾਨਾਂ ਨੂੰ ਮਾੜੀਆਂ ਅਲਾਮਤਾਂ ਤੇ ਨਸ਼ਿਆਂ ਤੋਂ ਬਚਾਉਣ ਲਈ ਸਿੱਖੀ ਨਾਲ ਜੋੜਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ‘ਚ ਵੱਧ ਰਹੇ ਆਪਸੀ ਵਿਵਾਦਾਂ ਨੂੰ ਰੋਕਣ ਅਤੇ ਸਿੱਖੀ ਦੇ ਪ੍ਰਸਾਰ ਲਈ ਸਮੁੱਚੀ ਕੌਮ ਨੂੰ ਇੱਕਜੁੱਟ ਹੋਣ ਦੀ ਲੋੜ ਹੈ। ਇਸ ਮੌਕੇ ਬਾਬਾ ਸਰਬਜੋਤ ਸਿੰਘ ਬੇਦੀ, ਸੰਤ ਬਾਬਾ ਜੀਤ ਸਿੰਘ ਜੌਹਲਾਂ ਵਾਲੇ, ਸੰਤ ਬਾਬਾ ਭਾਗ ਸਿੰਘ ਬੰਗਾ, ਸੰਤ ਬਾਬਾ ਬਿਕਰਮਜੀਤ ਸਿੰਘ ਨੰਗਲ ਖ਼ੁਰਦ, ਸੰਤ ਬਾਬਾ ਗੁਰਬਚਨ ਸਿੰਘ ਪਠਲਾਵਾ, ਸੰਤ ਬਾਬਾ ਕਰਮਜੀਤ ਸਿੰਘ ਟਿੱਬਾ ਸਾਹਿਬ ਹੁਸ਼ਿਆਰਪੁਰ, ਸੰਤ ਬਾਬਾ ਬਹਾਦਰ ਸਿੰਘ ਹੁਸ਼ਿਆਰਪੁਰ, ਮਹੰਤ ਪ੍ਰਿਤਪਾਲ ਸਿੰਘ ਮਿੱਠਾ ਟਿਵਾਣਾ ਹੁਸ਼ਿਆਰਪੁਰ, ਸੰਤ ਬਾਬਾ ਗੁਰਚਰਨ ਸਿੰਘ ਬੱਡੋਂ, ਸੰਤ ਬਾਬਾ ਮਹਾਂਵੀਰ ਸਿੰਘ ਤਾਜੇਵਾਲ, ਸੰਤ ਬਾਬਾ ਜਸਪਾਲ ਸਿੰਘ ਨੈਕੀ ਵਾਲੇ ਪੰਜੋੜਾ, ਸੰਤ ਬਾਬਾ ਅਮਰੀਕ ਸਿੰਘ ਮੰਨਣਹਾਣਾ ਆਦਿ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਸਮਾਗਮ ਦੌਰਾਨ ਵੱਖ-ਵੱਖ ਰਾਗੀ-ਢਾਡੀ ਜਥਿਆਂ ਤੇ ਪ੍ਰਚਾਰਕਾਂ ਨੇ ਸੰਗਤਾਂ ਨੂੰ ਮਨੋਹਰ ਕਥਾ-ਕੀਰਤਨ ਤੇ ਗੁਰਇਤਿਹਾਸ ਸਰਵਣ ਕਰਵਾਇਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ: ਰਾਜ ਕੁਮਾਰ ਚੱਬੇਵਾਲ ਮੈਂਬਰ ਲੋਕ ਸਭਾ, ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ, ਸੋਹਣ ਸਿੰਘ ਠੰਡਲ ਸਾਬਕਾ ਕੈਬਨਿਟ ਮੰਤਰੀ, ਵਿਧਾਇਕ ਡਾ: ਇਸ਼ਾਂਕ ਕੁਮਾਰ ਚੱਬੇਵਾਲ, ਜਤਿੰਦਰ ਸਿੰਘ ਲਾਲੀ ਬਾਜਵਾ ਕੌਮੀ ਸੀਨੀ: ਮੀਤ ਪ੍ਰਧਾਨ ਅਕਾਲੀ ਦਲ (ਬ), ਹਰਮੇਲ ਸਿੰਘ ਮੱਲ੍ਹੀ ਨੰਗਲ, ਹਰਜਾਪ ਸਿੰਘ ਮੱਖਣ ਰਾਜਪੁਰ ਭਾਈਆਂ, ਜਤਿੰਦਰ ਸਿੰਘ ਘੁੰਮਣ, ਪ੍ਰਗਟ ਸਿੰਘ ਮੱਲ੍ਹੀ ਨੰਗਲ, ਨਰਿੰਦਰ ਸਿੰਘ, ਨੰਬਰਦਾਰ ਸੁਖਵਿੰਦਰ ਸਿੰਘ, ਇਕਬਾਲ ਸਿੰਘ ਖੇੜਾ, ਪਰਮਿੰਦਰ ਸਿੰਘ, ਬਲਵਿੰਦਰ ਸਿੰਘ ਯੂ.ਐਸ.ਏ., ਜਸਪ੍ਰੀਤ ਸਿੰਘ ਰਾਜਪੁਰ ਭਾਈਆਂ, ਅਮਰਜੀਤ ਸਿੰਘ, ਬਲਜਿੰਦਰ ਸਿੰਘ, ਪਰਮਿੰਦਰ ਸਿੰਘ, ਸੁਖਪਾਲ ਸਿੰਘ, ਮੱਖਣ ਸਿੰਘ ਬਡਿਆਲ, ਭਾਈ ਸਰਬਜੀਤ ਸਿੰਘ, ਜਤਿੰਦਰ ਸਿੰਘ, ਜੋਗਾ ਸਿੰਘ ਬੱਡਲਾ, ਸੁਖਦੇਵ ਸਿੰਘ ਰਾਜਪੁਰ ਭਾਈਆਂ, ਸੁਰਿੰਦਰ ਸਿੰਘ ਬਾਜਵਾ, ਨੰਬਰਦਾਰ ਗੁਰਵਿੰਦਰ ਸਿੰਘ, ਸਰਬਜੀਤ ਸਿੰਘ ਆਦਿ ਸਮੇਤ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।